
ਇੱਕ ਦੀ ਮੌਤ ਅਤੇ 15 ਜ਼ਖਮੀ
ਸਮਾਣਾ :ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਇਸ ਦੌਰਾਨ ਸਮਾਣਾ– ਪਾਤੜਾਂ ਸੜਕ ‘ਤੇ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਇੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਸਮਾਣਾ -ਪਾਤੜਾਂ ਸੜਕ ‘ਤੇ ਹਰਿਆਣਾ ਰੋਡਵੇਜ਼ ਅਤੇ ਪ੍ਰਾਈਵੇਟ ਬੱਸ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਇੱਕ ਡਰਾਈਵਰ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਸਮਾਣਾ ਕੋਰਟ ਦੇ ਕੋਲ ਵਾਪਰਿਆ ਹੈ। ਹਰਿਆਣਾ ਰੋਡਵੇਜ਼ ਦੀ ਬੱਸ ਹਿਸਾਰ ਤੋਂ ਚੰਡੀਗੜ੍ਹ ਜਾ ਰਹੀ ਸੀ ਅਤੇ ਪ੍ਰਾਈਵੇਟ ਬੱਸ ਸਮਾਣਾ ਤੋਂ ਪਾਤੜਾਂ ਜਾ ਰਹੀ ਸੀ।