ਐਸਆਈਟੀ ਨੇ ਪੀੜਤ ਪਰਵਾਰ ਨੂੰ ਸੀਸੀਟੀਵੀ ਕੈਮਰਿਆਂ ਦੀ ਵਿਖਾਈ ਫੁਟੇਜ
Published : May 25, 2019, 1:02 am IST
Updated : May 25, 2019, 1:02 am IST
SHARE ARTICLE
SIT shows the CCTV footage victim's family
SIT shows the CCTV footage victim's family

ਐਸਐਸਪੀ ਦਫ਼ਤਰ ਦਾ ਘਿਰਾਓ ਜਾਰੀ, ਇਨਸਾਫ਼ ਲਈ ਕਢਿਆ ਮੋਮਬੱਤੀ ਮਾਰਚ

ਕੋਟਕਪੂਰਾ : ਅੱਜ ਦੇਰ ਸ਼ਾਮ ਪੁਲਿਸ ਲਾਈਨ ਫਰੀਦਕੋਟ ਵਿਖੇ ਐਸਆਈਟੀ ਦੇ ਇੰਚਾਰਜ ਸੇਵਾ ਸਿੰਘ ਮੱਲ੍ਹੀ ਐਸ.ਪੀ.ਡੀ. ਨੇ ਪਿਛਲੇ ਦਿਨੀਂ ਸੀਆਈਏ ਸਟਾਫ ਫਰੀਦਕੋਟ ਵਿਖੇ ਪੁਲਿਸ ਦੀ ਹਿਰਾਸਤ 'ਚ ਹੋਈ ਨੋਜਵਾਨ ਦੀ ਮੌਤ ਦੇ ਮਾਮਲੇ 'ਚ ਪੱਤਰਕਾਰਾਂ ਦੀ ਹਾਜਰੀ 'ਚ ਪੀੜਤ ਪਰਿਵਾਰ ਨੂੰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦਿਖਾ ਕੇ ਸ਼ਾਂਤ ਕਰਨ ਦੇ ਨਾਲ-ਨਾਲ ਮਾਮਲਾ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਪਰ ਪੀੜਤ ਪਰਿਵਾਰ ਜਸਪਾਲ ਸਿੰਘ ਵਲੋਂ ਖੁਦਕੁਸ਼ੀ ਕਰਨ ਦੀ ਗੱਲ ਮੰਨਣ ਨੂੰ ਤਿਆਰ ਨਾ ਹੋਇਆ। ਸਾਰੀ ਫੁਟੇਜ ਦੇਖਣ ਤੋਂ ਬਾਅਦ ਵੀ ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਜਸਪਾਲ ਸਿੰਘ ਦਾ ਕਥਿੱਤ ਕਤਲ ਕੀਤਾ ਗਿਆ ਹੈ।

Pic-2Pic-2

ਉੱਧਰ ਜ਼ਿਲ੍ਹਾ ਪੁਲਿਸ ਮੁਖੀ ਦਫਤਰ ਦੇ ਮੂਹਰੇ ਅੱਜ ਤੀਜੇ ਦਿਨ ਵੀ ਰੋਸ ਧਰਨਾ ਜਾਰੀ ਰਿਹਾ ਅਤੇ ਦੇਰ ਸ਼ਾਮ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹਿਰ 'ਚ ਮੋਮਬੱਤੀ ਮਾਰਚ ਵੀ ਕੱਢਿਆ ਗਿਆ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਜਿਲੇ ਦੇ ਪਿੰਡ ਸੰਗਰਾਹੂਰ ਦੇ ਵਸਨੀਕ ਗੁਰਚਰਨ ਸਿੰਘ ਦੀ ਸ਼ਿਕਾਇਤ ਦੇ ਅਧਾਰ 'ਤੇ ਸਦਰ ਥਾਣਾ ਫਰੀਦਕੋਟ ਦੀ ਪੁਲਿਸ ਨੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਖਿਲਾਫ ਉਸਦੇ ਭਾਣਜੇ ਜਸਪਾਲ ਸਿੰਘ ਵਾਸੀ ਪਿੰਡ ਪੰਜਾਵਾ ਜਿਲਾ ਸ਼੍ਰੀ ਮੁਕਤਸਰ ਸਾਹਿਬ ਨੂੰ ਅਗਵਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਪਰ ਅਗਲੇ ਦਿਨ ਜਦੋਂ ਸੀਆਈਏ ਸਟਾਫ ਦੇ ਇੰਚਾਰਜ ਇੰਸ. ਨਰਿੰਦਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਤਾਂ ਮਾਮਲਾ ਉਲਝ ਗਿਆ।

Candle March-1Candle March-1

ਪੁਲਿਸ ਨੂੰ ਮ੍ਰਿਤਕ ਇੰਸਪੈਕਟਰ ਸਮੇਤ ਦੋ ਹੋਰ ਪੁਲਿਸ ਕਰਮਚਾਰੀਆਂ ਨੂੰ ਨਾਮਜਦ ਕਰਕੇ ਮਾਮਲੇ ਦੀਆਂ ਧਾਰਾਵਾਂ 'ਚ ਵੀ ਵਾਧਾ ਕਰਨਾ ਪਿਆ। ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਨੌਜਵਾਨ ਜਸਪਾਲ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਖੂਨ ਨਾਲ ਸੀਆਈਏ ਸਟਾਫ ਦੇ ਕਮਰੇ ਦੀ ਕੰਧ 'ਤੇ ਆਪਣੀ ਮੌਤ ਦਾ ਜਿੰਮੇਵਾਰ ਇਕ ਵਿਅਕਤੀ ਅਤੇ ਔਰਤ ਨੂੰ ਠਹਿਰਾਉਣ ਵਾਲੀ ਸ਼ਬਦਾਵਲੀ ਲਿਖੀ।

Candle March-2Candle March-2

ਪੀੜਤ ਪਰਿਵਾਰ ਅਨੁਸਾਰ ਪਹਿਲਾਂ ਸੀਆਈਏ ਸਟਾਫ ਦੇ ਇੰਚਾਰਜ ਨਰਿੰਦਰ ਸਿੰਘ ਨੇ ਝੂਠ ਬੋਲਿਆ ਕਿ ਉਸ ਕੋਲੋਂ ਕੋਈ ਬਾਬਾ ਨਾਮ ਦਾ ਵਿਅਕਤੀ ਜਸਪਾਲ ਸਿੰਘ ਨੂੰ ਛੁਡਾ ਕੇ ਲੈ ਗਿਆ ਹੈ ਪਰ ਨਰਿੰਦਰ ਸਿੰਘ ਦੀ ਖੁਦਕੁਸ਼ੀ ਤੋਂ ਬਾਅਦ ਪੁਲਿਸ ਨੇ ਖੁਦ ਖੁਲਾਸਾ ਕੀਤਾ ਕਿ ਨਰਿੰਦਰ ਸਿੰਘ ਨੇ ਸਾਥੀ ਕ੍ਰਮਚਾਰੀਆਂ ਦੀ ਮੱਦਦ ਨਾਲ ਉਕਤ ਨੌਜਵਾਨ ਦੀ ਲਾਸ਼ ਨਹਿਰ 'ਚ ਸੁੱਟ ਦਿੱਤੀ ਸੀ ਤਾਂ ਜੋ ਮਾਮਲੇ ਨੂੰ ਦਬਾਇਆ ਜਾ ਸਕੇ।

Candle March-3Candle March-3

ਇੱਥੇ ਇਹ ਦੱਸਣਾ ਵੀ ਜਰੂਰੀ ਹੈ ਕਿ ਐਸਐਸਪੀ ਦਫਤਰ ਮੂਹਰੇ ਧਰਨੇ 'ਤੇ ਬੈਠੇ ਮ੍ਰਿਤਕ ਨੌਜਵਾਨ ਦੇ ਪਿਤਾ ਅਤੇ ਨਾਨੇ ਵਲੋਂ ਵੀ ਵਿਯੋਗ 'ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਪਰਿਵਾਰ ਇਨਸਾਫ ਨਾ ਮਿਲਣ ਦੀ ਸੂਰਤ 'ਚ ਬਹੁਤ ਸਦਮੇ 'ਚ ਹੈ। ਐਸਐਸਪੀ ਦਫਤਰ ਦਾ ਘਿਰਾਓ ਕਰ ਰਹੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਭਰ ਦੀਆਂ ਅਮਨਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ 29 ਮਈ ਨੂੰ ਫਰੀਦਕੋਟ ਵਿਖੇ ਸ਼ਾਂਤਮਈ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement