
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ੁਪਰ ਤੋਂ ਬੰਪਰ ਜਿੱਤ ਮਿਲਣ...
ਫਿਰੋਜ਼ੁਪਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ੁਪਰ ਤੋਂ ਬੰਪਰ ਜਿੱਤ ਮਿਲਣ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਫਿਰੋਜ਼ਪੁਰ ਦੇ ਲੋਕਾਂ ਨੇ ਉਨ੍ਹਾਂ ਨੂੰ ਪੂਰੇ ਪੰਜਾਬ ਵਿਚੋਂ ਸਭ ਤੋਂ ਵੱਡੀ ਜਿੱਤ ਦਿਵਾਈ ਹੈ। ਇਸ ਦੇ ਲਈ ਉਹ ਜਨਤਾ ਧਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਲੋਕਾਂ ਨੇ ਉਨ੍ਹਾਂ ਨੂੰ ਪਾਰਲੀਮੈਂਟ ਭੇਜਿਆ ਹੈ, ਉਹ ਲੋਕਾਂ ਦੀ ਉਮੀਦਾਂ ‘ਤੇ ਖਰਾ ਉਤਰਨਗੇ।
Sukhbir Badal and Sher Singh Ghubaya
ਸੁਖਬੀਰ ਨੇ ਕਿਹਾ ਕਿ ਉਹ ਫਿਰੋਜ਼ਪੁਰ ਨੂੰ ਪੰਜਾਬ ‘ਚੋਂ ਨੰਬਰ ਇਕ ਹਲਕਾ ਬਣਾਉਣਗੇ। ਸੁਖਬੀਰ ਨੇ ਕਿਹਾ ਕਿ ਫਿਰੋਜ਼ਪੁਰ ਹਲਕੇ ਅਤੇ ਸਰਹੱਦੀ ਇਲਾਕੇ ਵਿਚ ਮੁਢਲੀਆਂ ਸਹੂਲਤਾਂ ਅਤੇ ਸਿੱਖਿਆ ਖੇਤਰ ਵਿਚ ਵੱਡੇ ਵਿਕਾਸ ਦੀ ਲੋੜ ਹੈ, ਜਿਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਨੂੰ ਮਿਲੀਆਂ 8 ਸਟੀਆਂ ‘ਤੇ ਜਿੱਤ ‘ਤੇ ਸੁਖਬੀਰ ਨੇ ਕਿਹਾ ਕਿ ਜਵਾਬ ‘ਚ ਕਾਂਗਰਸ ਦੀ ਸਰਕਾਰ ਹੋਣ ਕਾਰਨ ਕਾਂਗਰਸ ਨੇ ਧੱਕੇਸ਼ਾਹੀ ਕੀਤੀ ਹੈ।
Sukhbir Singh Badal
ਸੁਖਬੀਰ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਹੋਰ ਅਮਲੇ ‘ਤੇ ਦਬਾਅ ਹੋਣ ਦਾ ਫ਼ਾਇਦਾ ਵੀ ਕਾਂਗਰਸ ਨੂੰ ਮਿਲਿਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਚ ਅਕਾਲੀ-ਭਾਜਪਾ ਦੀ ਵੋਟ ਫ਼ੀਸਦ ‘ਤੇ ਵਾਧਾ ਹੋਇਆ ਹੈ। ਜਦਕਿ ਆਮ ਆਦਮੀ ਪਾਰਟੀ ਦਾ ਤਾਂ ਸੁਪਨਾ ਹੀ ਸਾਫ਼ ਹੋ ਗਿਆ ਹੈ।