ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ 27 ਮਈ ਨੂੰ ਹੋਵੇਗੀ ਮੀਟਿੰਗ
Published : May 24, 2019, 11:44 am IST
Updated : May 24, 2019, 11:44 am IST
SHARE ARTICLE
Kartarpur corridor.
Kartarpur corridor.

ਇਸ ਦੌਰਾਨ ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ

ਡੇਰਾ ਬਾਬਾ ਨਾਨਕ : ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ 27 ਮਈ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਤਕਨੀਕੀ ਪਹਿਲੂਆਂ ‘ਤੇ ਵੀ ਗੱਲਬਾਤ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਦੋਵੇਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਮਾਹਿਰ ਸ਼ਾਮਲ ਹੋਣਗੇ। ਇਸ ਦੌਰਾਨ ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ। ਦੋਵੇਂ ਮੁਲਕ ਸਿੱਖਾਂ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਗੰਭੀਰ ਹਨ।

Kartarpur corridor.Kartarpur corridor.

ਇਸ ਲਈ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਤੇ ਦੋਵੇਂ ਪਾਸੇ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ਼ ਰਿਹਾ ਹੈ। ਦੋਵੇਂ ਮੁਲਕਾਂ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਤੈਅ ਸਮੇਂ ‘ਤੇ ਕਰਤਾਰਪੁਰ ਲਾਂਘੇ ਦਾ ਕੰਮ ਮੁਕੰਮਲ ਹੋ ਜਾਵੇਗਾ। ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ ਪਰ ਥੋੜਾ ਲੇਟ ਸ਼ੁਰੂ ਕੀਤਾ ਗਿਆ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।

Kartarpur corridor.Kartarpur corridor.

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਮੋਢੀ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement