
ਤਰਨਤਾਰਨ ਦੇ ਪਿੰਡ ਢੋਟੀਆਂ ਚ ਇਕ ਹੀ ਪਰਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ...
ਤਰਨਤਾਰਨ: ਤਰਨਤਾਰਨ ਦੇ ਪਿੰਡ ਢੋਟੀਆਂ ਚ ਇਕ ਹੀ ਪਰਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਇਕ 16 ਸਾਲਾ ਲੜਕੀ ਸ਼ਾਮਲ ਹੈ ਅਤੇ ਇਕ 7 ਸਾਲਾ ਬੱਚੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜੋ ਕਿ ਹਸਪਤਾਲ ਵਿਚ ਭਰਤੀ ਹੈ। ਪਰਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਨਾਲ ਇਲਾਕੇ ਸੋਗ ਦੀ ਲਹਿਰ ਫੈਲ ਗਈ।
Murder Case
ਮਿਲੀ ਜਾਣਕਾਰੀ ਦੇ ਮੁਤਾਬਿਕ ਪਿੰਡ ਢੋਟੀਆਂ ਵਿਚ ਦਲਬੀਰ ਸਿੰਘ ਭੋਲਾ ਅਪਣੇ ਪਰਵਾਰ ਦੇ ਨਾਲ ਰਹਿ ਰਿਹਾ ਸੀ। ਅੱਜ ਦਲਬੀਰ ਸਿੰਘ, ਉਸਦੀ ਪਤਨੀ ਬਲਬੀਰ ਕੌਰ ਅਤੇ 14 ਸਾਲਾ ਲੜਕੀ ਦੀ ਲਾਸ਼ ਖੂਨ ਨਾਲ ਲਥਪਥ ਸੀ। ਤਿੰਨਾਂ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।