3,95,000 ਪਰਵਾਸੀ ਕਾਮਿਆਂ ਨੂੰ ਵਿਸ਼ੇਸ਼ ਰੇਲਗੱਡੀਆਂ ਰਾਹੀਂ ਉਨ੍ਹਾਂ ਦੇ ਪਿੱਤਰੀ ਰਾਜ ਵਾਪਸ ਭੇਜਿਆ ਗਿਆ
Published : May 24, 2020, 8:28 pm IST
Updated : May 24, 2020, 8:28 pm IST
SHARE ARTICLE
File Photo
File Photo

ਪਟਿਆਲਾ ਤੋਂ ਅੱਜ ਪਰਵਾਸੀ ਕਾਮਿਆਂ ਨੂੰ ਲੈ ਕੇ 300ਵੀਂ ਰੇਲਗੱਡੀ ਰਵਾਨਾ

ਚੰਡੀਗੜ੍ਹ : ਅੱਜ ਪਟਿਆਲਾ ਤੋਂ 300 ਵੀਂ ਰੇਲਗੱਡੀ ਰਵਾਨਾ ਹੋਣ ਨਾਲ, ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ  ਨਿਰਦੇਸ਼ਾਂ `ਤੇ ਹੁਣ ਤੱਕ 3,95,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਅੱਜ ਕੁੱਲ 23 ਰੇਲ ਗੱਡੀਆਂ ਚੱਲ ਰਹੀਆਂ ਹਨ ਜਿਸ ਨਾਲ ਪਰਵਾਸੀ ਕਾਮਿਆਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਦੀ ਕੁੱਲ ਗਿਣਤੀ 311 ਹੋ ਗਈ ਹੈ ਅਤੇ ਪੰਜਾਬ ਇਸ ਸਬੰਧ ਮੋਹਰੀ  ਸੂਬਾ ਬਣ ਗਿਆ ਹੈ।

File photoFile photo

ਸੂਬਾ ਸਰਕਾਰ ਵੱਲੋਂ ਪਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਰਾਜ ਵਾਪਸ ਜਾਣ ਦੀ ਸਹੂਲਤ ਦੇਣ ਵਾਸਤੇ ਹੁਣ ਤੱਕ 21.8 ਕਰੋੜ ਰੁਪਏ ਖ਼ਰਚੇ ਗਏ ਹਨ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਪਟਿਆਲੇ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ 300 ਵੀਂ ਰੇਲਗੱਡੀ ਪ੍ਰਵਾਸੀਆਂ ਕਾਮਿਆਂ ਨੂੰ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਘਰ ਲੈ ਕੇ ਜਾਏਗੀ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪਰਵਾਸੀ ਕਾਮਿਆਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾਵੇ।

Captain government social security fundCaptain 

ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਸਾਡੇ ਮਹਿਮਾਨ ਕਰਮਚਾਰੀਆਂ ਨੂੰ ਹਰ ਤਰ੍ਹਾਂ ਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਜ ਡਿਪਟੀ ਕਮਿਸ਼ਨਰਾਂ ਅਤੇ ਫਿਰੋਜ਼ਪੁਰ ਅਤੇ ਅੰਬਾਲਾ ਡਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। 

Trains Train

ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੇ ਸ਼ੁਰੂ ਤੋਂ ਹੀ  ਸੂਬੇ ਵਿੱਚ ਕੰਮ ਕਰ ਰਹੇ ਸਾਰੇ ਪ੍ਰਵਾਸੀਆਂ ਨੂੰ ਭਰੋਸਾ ਦਿੱਤਾ ਸੀ ਕਿ ਹਰ ਕੋਈ ਜੋ ਆਪਣੇ ਗ੍ਰਹਿ ਰਾਜ ਵਿੱਚ ਵਾਪਸ ਜਾਣਾ ਚਾਹੁੰਦਾ ਹੈ, ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ। ਕੁੱਲ 311 ਵਿਚੋਂ ਉੱਤਰ ਪ੍ਰਦੇਸ਼ ਨੂੰ ਸਭ ਤੋਂ ਵੱਧ 204 ਰੇਲਗੱਡੀਆਂ ਅਤੇ ਉਸ ਤੋਂ ਬਾਅਦ  ਬਿਹਾਰ ਨੂੰ 82 ਰੇਲਗੱਡੀਆਂ ਪਰਵਾਸੀ ਕਾਮਿਆਂ  ਨੂੰ ਲੈ ਕੇ ਰਵਾਨਾ ਹੋਈਆਂ ਹਨ। ਇਸੇ ਤਰ੍ਹਾਂ  ਝਾਰਖੰਡ ਨੂੰ 9,  ਮੱਧ ਪ੍ਰਦੇਸ਼ ਨੂੰ 7 ਅਤੇ  ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਨੂੰ 2-2 ਰੇਲਗੱਡੀਆਂ ਰਵਾਨਾ ਹੋਈਆਂ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਮਨੀਪੁਰ, ਤਾਮਿਲਨਾਡੂ ਅਤੇ ਉਤਰਾਖੰਡ ਨੂੰ ਇੱਕ-ਇੱਕ ਰੇਲ ਗੱਡੀ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਈ ਹੈ।

TrainTrain

ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ  ਨੂੰ ਉਨ੍ਹਾਂ ਦੇ ਸਫ਼ਰ ਲਈ  ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਇਨ੍ਹਾਂ ਸਾਰੇ ਰਾਜਾਂ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਪ੍ਰਵਾਸੀਆਂ ਦੀ ਉਨ੍ਹਾਂ ਦੇੇ ਗ੍ਰਹਿ ਰਾਜਾਂ ਨੂੰ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਦੂਜੇ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸਰਗਰਮੀ ਨਾਲ ਸੰਪਰਕ ਵਿੱਚ ਹਨ ਅਤੇ ਪ੍ਰਵਾਸੀਆਂ ਦੀ ਲਾਜ਼ਮੀ ਡਾਕਟਰੀ ਜਾਂਚ ਲਈ ਡਿਪਟੀ ਕਮਿਸਨਰਜ਼ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement