
ਕੈਪਟਨ ਅਮਰਿੰਦਰ ਸਿੰਘ ਦੇ ਡੀਸੀਜ਼ ਅਤੇ ਪੁਲਿਸ ਨੂੰ ਹੁਕਮ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਪਰਵਾਸੀ ਕਿਰਤੀ ਘਰ ਵਾਪਸੀ ਮੁਲਕ ਦੇ ਕਿਸੇ ਹੋਰ ਸੂਬੇ ਨੂੰ ਪੈਦਲ ਚੱਲ ਕੇ ਜਾਣ ਜਾਂ ਪੰਜਾਬ ਵਿੱਚ ਹੁੰਦਿਆਂ ਭੁੱਖੇ ਪੇਟ ਰਹਿਣ ਲਈ ਮਜਬੂਰ ਨਾ ਹੋਵੇ।
Photo
ਉਹਨਾਂ ਕਿਹਾ ਕਿ ਸਾਰੇ ਪਰਵਾਸੀ ਮਜ਼ਦੂਰਾਂ ਦੀ ਪਿੱਤਰੀ ਸੂਬਿਆਂ ਵਿੱਚ ਸੁਰੱਖਿਅਤ ਪਹੁੰਚ ਯਕੀਨੀ ਬਣਾਉਣਾ ਉਹਨਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪਰਵਾਸੀ ਦੇ ਸੜਕ ’ਤੇ ਤੁਰੇ ਜਾਂਦੇ ਦਾ ਪਤਾ ਲੱਗੇ ਤਾਂ ਉਸ ਨੂੰ ਨੇੜੇ ਦੀ ਥਾਂ ’ਤੇ ਛੱਡਣਾ ਚਾਹੀਦਾ ਹੈ ਜਿੱਥੇ ਉਹ ਆਪਣੇ ਪਿੱਤਰੀ ਸੂਬੇ ਲਈ ਰੇਲ ਗੱਡੀ ਜਾਂ ਬੱਸ ਲੈ ਸਕੇ, ਭਾਵੇਂ ਕਿ 300ਵੀਂ ਵਿਸ਼ੇਸ਼ ਸ਼੍ਰਮਿਕ ਰੇਲ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਵੱਲ ਰਵਾਨਾ ਹੋ ਗਈ ਹੈ।
Photo
ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹਨਾਂ ਨੂੰ ਪੰਜਾਬ ਛੱਡਣ ਤੱਕ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣਾ ਚਾਹੀਦਾ ਹੈ। ਪਰਵਾਸੀਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਜੱਦੀ ਸੂਬੇ ਵਿੱਚ ਵਾਪਸੀ ਦੇ ਚਾਹਵਾਨ ਹਰੇਕ ਪਰਵਾਸੀ ਦੀ ਸਹਾਇਤਾ ਕਰੇਗੀ ਅਤੇ ਉਹਨਾਂ ਦੇ ਮੁਫ਼ਤ ਸਫਰ ਅਤੇ ਭੋਜਨ ਦਾ ਵੀ ਬੰਦੋਬਸਤ ਕਰੇਗੀ।
Photo
‘ਸੰਕਟ ਵਿੱਚ ਹਰੇਕ ਵਿਅਕਤੀ ਦਾ ਧਿਆਨ ਰੱਖਣ’ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਨੂੰ ਸਾਡੇ ਸਹਿਯੋਗੀ ਭਾਰਤੀ ਦੱਸਿਆ ਜੋ ਸੂਬੇ ਅਤੇ ਇੱਥੋਂ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਂਦੇ ਹਨ। ਪਰਵਾਸੀਆਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਤੁਹਾਡੀ ਕਰਮ ਭੂਮੀ ਹੈ, ਭਾਵੇਂ ਇਹ ਤੁਹਾਡੀ ਜਨਮ ਭੂਮੀ ਨਾ ਵੀ ਹੋਵੇ।’’
Captain Amrinder Singh
ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਨੂੰ ਆਪਣੇ ਜੱਦੀ ਸੂਬੇ ਵਿੱਚ ਵਾਪਸੀ ਕਰਨ ਦਾ ਔਖਾ ਪੈਂਡਾ ਪੈਦਲ ਚੱਲ ਕੇ ਤੈਅ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਹਨਾਂ ਦੇ ਸਫ਼ਰ ਲਈ ਰੇਲਾਂ ਅਤੇ ਬੱਸਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਤੋਂ ਬਾਹਰ ਜਾਣ ਲਈ ਸੂਬੇ ਦੇ ਪੋਰਟਲ ’ਤੇ ਹੁਣ ਤੱਕ 10 ਲੱਖ ਤੋਂ ਵੱਧ ਵਿਅਕਤੀ ਨਾਂ ਦਰਜ ਕਰਵਾ ਚੁੱਕੇ ਹਨ।
Photo
ਉਹਨਾਂ ਦੱਸਿਆ ਕਿ ਸੂਬਾ ਸਰਕਾਰ ਰਜਿਸਟ੍ਰਡ ਹੋ ਚੁੱਕੇ ਸਾਰੇ ਵਿਅਕਤੀਆਂ ਦੀ ਪ੍ਰਮਾਣਿਕਤਾ ਦੀ ਵਿਆਪਕ ਕਵਾਇਦ ਆਰੰਭੀ ਹੋਈ ਹੈ ਅਤੇ ਹਰੇਕ ਵਿਅਕਤੀ ਨੂੰ ਫੋਲ ਕਾਲ ਕਰਕੇ ਦੁਬਾਰਾ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਉਹ ਆਪਣੇ ਪਿੱਤਰੀ ਸੂਬੇ ਵਿੱਚ ਵਾਪਸੀ ਕਰਨ ਦੇ ਚਾਹਵਾਨ ਹਨ ਜਾਂ ਨਹੀਂ। ਮੁੱਖ ਮੰਤਰੀ ਨੇ ਕਿਹਾ, ‘‘ਇਹ ਇਸ ਤੱਥ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ ਕਿ ਪਿਛਲੇ 3-4 ਦਿਨਾਂ ਤੋਂ ਸੂਬੇ ਵਿੱਚ ਦੋ ਤਿਹਾਈ ਉਦਯੋਗਿਕ ਇਕਾਈਆਂ ਨੇ ਬੰਦਿਸ਼ਾਂ ਵਿੱਚ ਢਿੱਲ ਦੇਣ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਉਪਰੰਤ ਪੰਜਾਬ ਤੋਂ ਬਾਹਰ ਜਾਣ ਦੇ ਚਾਹਵਾਨ ਵਿਅਕਤੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਵਾਗਤੀ ਸੰਕੇਤ ਕਰਾਰ ਦਿੱਤਾ।
Captain Amrinder Singh
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਦੋਂ ਤੱਕ ਸਬੰਧਤ ਸੂਬਿਆਂ ਲਈ ਰੇਲਾਂ ਚਲਾਏ ਜਾਣ ਨੂੰ ਜਾਰੀ ਰੱਖੇਗੀ ਜਦੋਂ ਤੱਕ ਇਹਨਾਂ ਲੋਕਾਂ ਵੱਲੋਂ ਆਪਣੇ ਸੂਬਿਆਂ ਨੂੰ ਜਾਣ ਦੀ ਇੱਛਾ ਪ੍ਰਗਟਾਈ ਜਾਵੇਗੀ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਿੱਤਰੀ ਸੂਬਿਆਂ ਨੂੰ ਵਾਪਸ ਜਾਣ ਦੇ ਇਛੁੱਕ ਪਰਵਾਸੀ ਕਿਰਤੀਆਂ ਨੂੰ ਵਾਪਸ ਭੇਜਣ ਲਈ ਖਾਣਾ ਅਤੇ ਯਾਤਰਾ ਦੀ ਸਹੂਲਤ ਮੁਫਤ ਮੁਹੱਈਆ ਕਰਵਾਉਣ ਲਈ ਅਪ੍ਰੈਲ ਦੇ ਅੰਤ ਵਿੱਚ ਲਏ ਫੈਸਲੇ ਤੋਂ ਬਾਅਦ ਇਹਨਾਂ ਕਿਰਤੀਆਂ ਨੂੰ ਸਬੰਧਤ ਸੂਬਿਆਂ ਨੂੰ ਭੇਜਣ ਲਈ ਮੁਫਤ ਯਾਤਰਾ ਦੀ ਸਹੂਲਤ ਲਈ ਸੂਬਾ ਸਰਕਾਰ ਪਹਿਲਾਂ ਹੀ ਰੇਲਵੇ ਨੂੰ 20 ਕਰੋੜ ਦੀ ਅਦਾਇਗੀ ਕਰ ਚੁੱਕੀ ਹੈ।
Photo
ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਅੱਜ 300ਵੀਂ ਸ਼੍ਰਮਿਕ ਰੇਲ ਗੱਡੀ ਪਟਿਆਲਾ ਤੋਂ ਸ਼ਾਮ 5 ਵਜੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਐਤਵਾਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਵੱਖ-ਵੱਖ ਸੂਬਿਆਂ ਜਿਨਾਂ ਵਿੱਚ ਦੱਖਣੀ ਭਾਰਤੀ ਅਤੇ ਉੱਤਰ-ਪੂਰਬੀ ਸੂਬੇ ਵੀ ਸ਼ਾਮਲ ਹਨ, ਲਈ 311 ਸ਼੍ਰਮਿਕ ਰੇਲ ਗੱਡੀਆਂ ਰਾਹੀਂ 3.90 ਲੱਖ ਪਰਵਾਸੀ ਕਿਰਤੀਆਂ ਨੂੰ ਭੇਜਿਆ ਜਾ ਚੁੱਕਾ ਹੈ।
Photoਪੰਜਾਬ ਵਿੱਚ ਪਰਵਾਸੀ ਕਿਰਤੀਆਂ ਨੂੰ ਉਹਨਾਂ ਦੇ ਘਰ ਤੋਂ ਲੈ ਕੇ ਰੇਲਵੇ ਸਟੇਸ਼ਨਾਂ ਤੱਕ ਸਰਕਾਰੀ ਬੱਸਾਂ ਰਾਹੀਂ ਆਵਾਜਾਈ ਦੀ ਮੁਫਤ ਸਹੂਲਤ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਸਰਕਾਰੀ ਬੱਸਾਂ ਰਾਹੀਂ ਪਰਵਾਸੀ ਕਿਰਤੀਆਂ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲਿਆਂ ਤੱਕ ਬਿਨਾਂ ਕਿਰਾਇਆ ਵਸੂਲੇ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿ ਸੂਬਾ ਹੈੱਡਕੁਆਰਟਰ ਅਤੇ ਜ਼ਿਲਿਆਂ ਵਿੱਚ ਤਾਇਨਾਤ ਪੰਜਾਬ ਦੇ ਅਧਿਕਾਰੀਆਂ ਵੱਲੋਂ ਪਰਵਾਸੀਆਂ ਨੂੰ ਸੁਚਾਰੂ ਢੰਗ ਨਾਲ ਉਹਨਾਂ ਦੇ ਪਿੱਤਰੀ ਸੂਬਿਆਂ ਤੱਕ ਪਹੁੰਚਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।
Photo
ਇਸੇ ਸਮੇਂ ਪੰਜਾਬ ਸਰਕਾਰ ਵੱਲੋਂ ਦੂਜੇ ਸੂਬਿਆਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਜਿੱਥੇ ਯਾਤਰਾ ਲਈ ਵਿੱਤੀ ਸਹਾਇਤਾ ਦੀ ਜ਼ਰੂਰਤ ਪੈਂਦੀ ਹੈ, ਉਥੇ ਮੁਹੱਈਆ ਕਰਵਾਈ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਉਮੀਦ ਜਤਾਈ ਗਈ ਕਿ ਹੋਰਨਾਂ ਰਾਜਾਂ, ਜਿਥੇ ਸਾਡੇ ਲੋਕ ਫਸੇ ਹੋਏ ਹਨ, ਦੀਆਂ ਸਰਕਾਰਾਂ ਇਹਨਾਂ ਨੂੰ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣਗੀਆਂ।
Captain Amrinder Singh
ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਹੀ ਇਸ ਸਬੰਧੀ ਸਬੰਧਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਸਾਰੇ ਪੰਜਾਬੀਆਂ ਦੀ ਮਾਤ ਭੂਮੀ ਹੈ ਅਤੇ ਉਹਨਾਂ ਨੂੰ ਵਾਪਸ ਲਿਆਉਣਾ ਸਾਡਾ ਫਰਜ਼ ਹੈ। ਕੋਵਿਡ-19 ਦੇ ਡਰ ਕਾਰਨ ਇਸ ਸਬੰਧੀ ਪੈਦਾ ਹੋ ਰਹੇ ਸਰੋਕਾਰਾਂ ਨੂੰ ਦਰਕਿਨਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵਾਇਰਸ ਨੂੰ ਹੋਰ ਵਧਣ ਤੋਂ ਰੋਕਣ ਲਈ ਆਉਣ ਵਾਲੇ ਅਜਿਹੇ ਯਾਤਰੂਆਂ ਦੇ ਏਕਾਂਤਵਾਸ ਅਤੇ ਟੈਸਟਿੰਗ ਲਈ ਸਪੱਸ਼ਟ ਨਿਯਮ ਪਹਿਲਾਂ ਹੀ ਅਮਲ ਵਿੱਚ ਲਿਆਂਦੇ ਜਾ ਰਹੇ ਹਨ।