ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪੱਧਰ ’ਤੇ ਲੈਬਾਟਰੀਆਂ ਸਥਾਪਤ : ਤ੍ਰਿਪਤ ਬਾਜਵਾ
Published : May 24, 2020, 7:58 am IST
Updated : May 24, 2020, 7:58 am IST
SHARE ARTICLE
File Photo
File Photo

ਦੁੱਧ ਦੀ ਪਰਖ ਲਈ ਮਿਸ਼ਨ ਤੰਦਰੁਸਤ ਪੰਜਾਬ

ਚੰਡੀਗੜ੍ਹ, 23 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਭਰ ਵਿਚ ਚਲਾਈਆਂ ਜਾਰੀਆਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰ ’ਤੇ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸ਼ੇਸ਼ ਲੈਬਾਟਰੀਆਂ ਸਥਾਪਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਲੋਕਾਂ ਦੀ ਸਿਹਤ ਨਾਲ ਖ਼ਿਲਵਾੜ ਕਰਨ ਵਾਲੇ ਗ਼ੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਅਤੇ ਸੂਬੇ ਦੇ ਲਕਾਂ ਨੂੰ ਬਿਨਾਂ ਮਿਲਾਵਟਰ ਦੇ ਦੁੱਧ ਉਪਲੱਬਧ ਕਰਵਾਉਣ ਲਈ ਵਿਭਾਗ ਦੇ ਸਾਰੇ ਜ਼ਿਲ੍ਹਾ ਪਧਰੀ ਦਫ਼ਤਰਾਂ ਅਤੇ ਸਿਖਲਾਈ ਕੇਂਦਰਾਂ ਵਿਚ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸ਼ੇਸ਼ ਲੈਬਾਟਰੀਆਂ ਸਥਾਪਤ ਕੀਤੀਆਂ ਗਈਆਂ ਹਨ।

File photoFile photo

ਉਨ੍ਹਾਂ ਜਾਣਕਾਰੀ ਦਿੰਦਿਆਂ ਦਸਿਆ ਕਿ ਵਿਭਾਗੀ ਕਰਮਚਾਰੀਆਂ ਨੂੰ ਦੁੱਧ ਪਰਖ ਸਬੰਧੀ ਸਿਖਲਾਈ ਦੇ ਕੇ ਤੈਨਾਤ ਕੀਤਾ ਗਿਆ ਹੈ। ਕੋਈ ਵੀ ਖਪਤਕਾਰ ਅਪਣੇ ਜ਼ਿਲ੍ਹੇ ਦੇ ਦਫ਼ਤਰ ਜਾਂ ਨੇੜੇ ਦੇ ਸਿਖਲਾਈ ਕੇਂਦਰ ਵਿਚ ਸਵੇਰੇ 9.00 ਵਜੇ ਤੋਂ 11.00 ਵਜੇ ਤਕ 50 ਗ੍ਰਾਮ ਬਿਨਾਂ ਉਬਾਲੇ ਦੁੱਧ ਦਾ ਨਮੂਨਾ ਲੈ ਕੇ ਚੈਕ ਕਰਵਾ ਸਕਦਾ ਹੈ। ਉਨ੍ਹਾਂ ਦਸਿਆ ਕਿ ਦੁੱਧ ਦੀ ਜਾਂਚ ਮੁਫ਼ਤ ਕੀਤੀ ਜਾਵੇਗੀ ਅਤੇ ਜਿਸ ਦਾ ਨਤੀਜਾ ਮੌਕੇ ’ਤੇ ਹੀ ਦਿਤਾ ਜਾਵੇਗਾ। ਸ੍ਰੀ ਬਾਜਵਾ ਨੇ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਤਰ੍ਹਾਂ ਦੁੱਧ ਪਰਖ ਕਰਵਾ ਕੇ ਅਸੀਂ ਯਕੀਨੀ ਬਣਾ ਸਕਦੇ ਹਾਂ

ਕਿ ਅਸੀਂ ਜਿਸ ਭਾਅ ਦੁੱਧ ਖਰੀਦਦੇ ਹਾਂ ਕਿ ਉਹ ਸਾਡੇ ਪੈਸਿਆਂ ਦਾ ਪੂਰਾ ਮੁੱਲ ਮੋੜਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਸਕਦਾ ਹੈ ਕੀ ਦੁੱਧ ਰਾਹੀਂ ਅਸੀਂ ਅਪਣੇ ਬੱਚਿਆਂ ਨੂੰ ਕੋਈ ਹਾਨੀਕਾਰਕ ਤੱਤ ਤਾਂ ਨਹੀਂ ਪਿਲਾ ਰਹੇ। ਖ਼ਪਤਕਾਰਾਂ ਨੂੰ ਦੁੱਧ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਹੋਇਆਂ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦਸਿਆ ਕਿ ਇਹ ਮੁਹਿੰਮ ਨਾ ਸਿਰਫ਼ ਖ਼ਪਤਕਾਰਾਂ ਵਿਚ ਦੁੱਧ ਦੀ ਵਰਤੋਂ ਨੂੰ ਵਧਾ ਕੇ ਤੰਦਰੁਸਤ ਪੰਜਾਬ ਮਿਸਨ ਵਿਚ ਯੋਗਦਾਨ ਪਾਏਗੀ ਬਲਕਿ ਦੁੱਧ ਦੀ ਮੰਗ ਵਧਣ ਨਾਲ ਦੁੱਧ ਉਤਪਾਦਕ ਵੀਰਾਂ ਨੂੰ ਵੀ ਸੁੱਚਜਾ ਮੰਡੀਕਰਨ ਅਤੇ ਵਧੀਆ ਕੀਮਤਾਂ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement