ਪਾਕਿਸਤਾਨ 'ਚ ਫਸੇ ਭਾਰਤੀਆਂ ਦੀ ਹੋਵੇਗੀ ਵਾਪਸੀ, ਸਿੱਖ ਸ਼ਰਧਾਲੂ ਵੀ ਸ਼ਾਮਲ
Published : May 24, 2020, 2:01 pm IST
Updated : May 24, 2020, 2:01 pm IST
SHARE ARTICLE
Indian citizens can get back now who stuck in pakistan due to lockdown
Indian citizens can get back now who stuck in pakistan due to lockdown

ਪਰ ਹੁਣ ਸਰਕਾਰ ਵੱਲੋਂ ਮਜ਼ਦੂਰ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਉਹ...

ਚੰਡੀਗੜ੍ਹ: ਭਾਰਤ ਵਿਚ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨੂੰ ਕਾਬੂ ਕਰਨ ਲਈ ਭਾਰਤ ਵਿਚ 31 ਮਈ ਤਕ ਲਗਾਇਆ ਗਿਆ ਹੈ। ਲਾਕਡਾਊਨ ਕਾਰਨ ਮਜ਼ਦੂਰ ਵਰਗ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਦੇ ਘਰ, ਖਾਣ-ਪੀਣ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਲਈ ਉਹ ਵਾਪਸ ਅਪਣੇ ਘਰ ਜਾ ਰਹੇ ਹਨ। ਘਰ ਜਾਣ ਲਈ ਉਹਨਾਂ ਨੇ ਅਪਣੀ ਜਾਨ ਦੀ ਵੀ ਪਰਵਾਹ ਨਹੀਂ ਕੀਤੀ ਤੇ ਪੈਦਲ ਹੀ ਘਰ ਨੂੰ ਚਲ ਪਏ।

Sikh community and scribe wrote apology in nangal apologizedSikh community 

ਪਰ ਹੁਣ ਸਰਕਾਰ ਵੱਲੋਂ ਮਜ਼ਦੂਰ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਸਹੀ ਸਲਾਮਤ ਅਪਣੇ ਘਰ ਵਾਪਸ ਜਾ ਸਕਣ। ਇਸ ਦੇ ਨਾਲ ਹੀ ਲਾਕਡਾਊਨ ਦੇ ਚੱਲਦਿਆਂ ਪਾਕਿਸਤਾਨ 'ਚ ਫਸੇ ਭਾਰਤੀ ਨਾਗਰਿਕਾਂ ਦੀ ਹੁਣ ਵਤਨ ਵਾਪਸੀ ਹੋਵੇਗੀ। ਇਸ ਸਬੰਧੀ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਕਰੀਬ 300 ਭਾਰਤੀ ਪਿਛਲੇ ਦੋ ਮਹੀਨਿਆਂ ਤੋਂ ਫਸੇ ਹੋਏ ਹਨ। 

SikhSikh

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸਲਾਮਾਬਾਦ 'ਚ ਮੌਜੂਦ ਭਾਰਤੀ ਦੂਤਾਵਾਸ ਇਨ੍ਹਾਂ ਨਾਗਰਿਕਾਂ ਦੇ ਸੰਪਰਕ 'ਚ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਕਸ਼ਮੀਰੀ ਵਿਦਿਆਰਥੀ ਹਨ। ਇਸ ਤੋਂ ਇਲਾਵਾ ਪੰਜਾਬ, ਮਹਾਰਾਸ਼ਟਰ ਤੇ ਗੁਜਰਾਤ ਤੋਂ ਵੀ ਲੋਕ ਪਾਕਿਸਤਾਨ ਯਾਤਰਾ 'ਤੇ ਗਏ ਸਨ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਇਹ ਉੱਥੇ ਹੀ ਫ਼ਸ ਗਏ ਸਨ। ਪਾਕਿਸਤਾਨ ਤੋਂ ਆਉਣ ਵਾਲੇ ਇਹਨਾਂ ਲੋਕਾਂ ਦੀ ਵਾਪਸੀ ਹਵਾਈ ਮਾਰਗ ਰਾਹੀਂ ਨਹੀਂ ਬਲਕਿ ਵਾਹਘਾ-ਅਟਾਰੀ ਬਾਰਡਰ ਰਾਹੀਂ ਹੋਵੇਗੀ।

Pakistan clericPakistan 

ਫਿਲਹਾਲ ਇਸ ਸਬੰਧੀ ਕਿਸੇ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਪਰ ਇਹ ਸਪਸ਼ਟ ਹੋ ਗਿਆ ਕਿ ਇਨ੍ਹਾਂ ਲੋਕਾਂ ਦੀ ਭਾਰਤ ਵਾਪਸੀ ਹੋਵੇਗੀ। ਦਸ ਦਈਏ ਕਿ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਤੋਂ ਬਾਅਦ ਖ਼ਾਸ ਟ੍ਰੇਨਾਂ ਰਾਹੀਂ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਕਾਮਿਆਂ, ਤੀਰਥਯਾਤਰੀਆਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਆਵਾਜਾਈ ਦੇ ਸਬੰਧ ਵਿੱਚ, ਭਾਰਤੀ ਰੇਲਵੇ ਨੇ ‘ਮਜ਼ਦੂਰ ਸਪੈਸ਼ਲ’ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਸੀ। 

Kartarpur Corridor  Kartarpur Corridor

ਖ਼ਬਰ ਏਜੰਸੀ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਗਭਗ 20–21 ਵਿਸ਼ੇਸ਼ ਰੇਲ–ਗੱਡੀਆਂ ਪੰਜਾਬ ਤੋਂ ਰੋਜ਼ਾਨਾ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਨੂੰ ਲਿਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਔਸਤਨ 15 ਰੇਲਾਂ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ ਤੇ ਛੇ ਬਿਹਾਰ ਲਈ। 

Sikh Sikh

ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਇਸ ਵੇਲੇ ਹੋਰ ਲੋਕਾਂ ਨੂੰ ਬਾਹਰ ਤੋਂ ਆਉਣ ਵਾਲਿਆਂ ਦਾ ਸੁਆਗਤ ਕਰਨ ਲਈ ਤਿਆਰ ਨਹੀਂ ਹੈ ਕਿਉਕਿ ਬਾਹਰ ਤੋਂ ਅਜਿਹੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਕੁਆਰੰਟੀਨ ’ਚ ਰਹਿਣਾ ਪੈਂਦਾ ਹੈ ਅਤੇ ਕੋਰੋਨਾ ਟੈਸਟ ਵੀ ਕਰਵਾਉਣਾ ਪੈਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement