ਖ਼ੁਰਾਕ ਸਮੱਗਰੀ ਵੰਡ ਦੌਰਾਨ ਨਹੀਂ ਹੋਈ ਇਕ ਵੀ ਦਾਣੇ ਦੀ ਹੇਰਾਫੇਰੀ : ਆਸ਼ੂ
Published : May 24, 2020, 7:52 am IST
Updated : May 24, 2020, 7:52 am IST
SHARE ARTICLE
File Photo
File Photo

ਕਿਹਾ, ਸੁਖਬੀਰ ਬਾਦਲ ਵਲੋਂ ਕੀਤੀ ਗਈ ਸੀ.ਬੀ.ਆਈ. ਜਾਂਚ ਦੀ ਮੰਗ ਬੇਤੁਕੀ ਗੱਲ

ਚੰਡੀਗੜ੍ਹ, 24 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਕੇਂਦਰ ਸਰਕਾਰ ਵਲੋਂ ਪੰਜਾਬ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਪੀ.ਐਮ.ਜੀ.ਕੇ.ਏ.ਵਾਈ. ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਅਨਾਜ ਅਤੇ ਦਾਲ ਦੀ ਵੰਡ ਦੌਰਾਨ ਸੂਬੇ ਦੀ ਕੈਪਟਨ ਸਰਕਾਰ ਵਲੋਂ ਲਾਗੂ ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਸਦਕੇ ਖੁਰਾਕ ਸਮੱਗਰੀ ਵੰਡ  ਦੌਰਾਨ ਇਕ ਵੀ ਦਾਣੇ ਦੀ ਹੇਰਾਫੇਰੀ ਨਹੀਂ ਹੋਈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।

ਸ੍ਰੀ ਆਸ਼ੂ ਨੇ  ਸ਼੍ਰੋਮਣੀ ਅਕਾਲੀ ਦਲ ਦੇ  ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕਲ ਫ਼ਿਰੋਜ਼ਪੁਰ ਵਿਖੇ ਅਨਾਜ ਵੰਡ ਦੌਰਾਨ ਗੜਬੜੀ ਦੇ ਦੋਸ਼ ਲਗਾਉਂਦਿਆਂ ਕੀਤੀ ਗਈ  ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਬੇਤੁਕੀ ਅਤੇ ਸ਼ੋਹਰਤ ਹਾਸਲ ਕਰਨ ਦਾ ਇਕ ਜ਼ਰੀਆ ਕਰਾਰ ਦਿੰਦਿਆਂ ਕਿਹਾ ਕਿ ਅਨਾਜ ਵੰਡ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਗਈ ਹੈ ਅਤੇ ਇਸ ਵੰਡ ਵਿਚ ਕਾਂਗਰਸ ਪਾਰਟੀ ਦੇ ਕਿਸੇ ਵਰਕਰ ਜਾਂ ਆਗੂ ਦੀ ਕੋਈ ਭੂਮਿਕਾ ਨਹੀਂ ਸੀ।

ਸੁਖਬੀਰ ਬਾਦਲ ਵਲੋਂ ਅਨਾਜ ਵੰਡ ਵਿਚ ਹੋ ਰਹੀ ਦੇਰੀ ਤੇ ਚੁਕੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਪੱਤਰ ਲਿਖ ਕੇ ਦਾਲ ਦੀ ਡਿਲੀਵਰੀ ਜਲਦ ਤੋਂ ਜਲਦ ਕਰਨ ਲਈ 1 ਅਪ੍ਰੈਲ 2020 ਨੂੰ ਬੇਨਤੀ ਕੀਤੀ ਗਈ ਸੀ ਜਦਕਿ ਸੂਬੇ ਨੂੰ ਅਲਾਟ ਕੀਤਾ ਗਿਆ ਅਨਾਜ ਪੰਜਾਬ ਸਰਕਾਰ ਨੇ ਐਫ.ਸੀ.ਆਈ. ਨਾਲ ਤਾਲਮੇਲ ਕਰ ਕੇ ਤੁਰੰਤ ਜਾਰੀ ਕਰ ਦਿਤਾ ਗਿਆ ਸੀ।

File photoFile photo

ਉਨ੍ਹਾਂ ਕਿਹਾ ਕਿ ਦੇਰੀ ਦੀ ਅਸਲ ਵਜ੍ਹਾ ਕੇਂਦਰ ਸਰਕਾਰ ਦੀ ਏਜੰਸੀ ਨੇਫ਼ਡ ਵਲੋਂ ਪੰਜਾਬ ਨੂੰ ਦਾਲ ਦੀ ਸਪਲਾਈ ਵਿਚ ਕੀਤੀ ਗਈ ਦੇਰੀ ਅਤੇ ਮਨੁੱਖੀ ਵਰਤੋਂਯੋਗ ਦਾਲ ਦਾ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਸਮੇਤ ਸੂਬੇ ਦੇ ਬਹੁਤ ਸਾਰੇ ਜ਼ਿਲਿ੍ਹਆਂ ਵਿਚ ਨੇਫ਼ਡ ਅਤੇ ਉਸ ਦੀਆਂ ਏਜੰਸੀਆਂ ਵਲੋਂ ਮਨੁੱਖੀ ਵਰਤੋਂ ਯੋਗ ਦਾਲ ਸਪਲਾਈ ਕਰਨ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈ ਸਨ ਅਤੇ ਕਈ ਥਾਵਾਂ ’ਤੇ ਦਾਲ ਦੇ ਆਏ ਹੋਏ ਟਰੱਕ ਵਾਪਸ ਵੀ ਭੇਜੇ ਗਏ।

 ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਲ ਦੀ ਪਹਿਲੀ ਖੇਪ 13 ਅਪ੍ਰੈਲ 2020 ਨੂੰ ਪ੍ਰਾਪਤ ਹੋਈ ਸੀ ਜ਼ੋ ਕਿ 42 ਮੀਟ੍ਰਿਕ ਟਨ ਸਨ ਅਤੇ ਇਸ ਸਭ ਦੇ ਬਾਵਜੂਦ ਵਿਭਾਗ ਨੇ 15ਅਪ੍ਰੈਲ 2020 ਨੂੰ ਸੂਬੇ ਦੇ 22 ਵਿਚੋਂ 18 ਜ਼ਿਲਿਆਂ ਵਿਚ ਵੰਡ ਸ਼ੁਰੂ ਕਰ ਦਿੱਤੀ ਸੀ ਅਤੇ 30 ਅਪ੍ਰੈਲ ਤੱਕ ਸੂਬੇ ਨੂੰ ਸਿਰਫ 2646 ਮੀਟ੍ਰਿਕ ਟਨ ਦਾਲ ਪ੍ਰਾਪਤ ਹੋਈ ਸੀ ਅਤੇ ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਵੰਡ ਸ਼ੁਰੂ ਕਰ ਦਿੱਤੀ ਸੀ।  ਉਨ੍ਹਾਂ ਕਿਹਾ ਕਿ ਦਾਲ ਦੀ ਡਿਲੀਵਰੀ ਦੀ ਸੁਸਤ ਰਫ਼ਤਾਰ ਅਤੇ ਮਾੜੀ ਗੁਣਵੱਤਾ ਸਬੰਧੀ ਕੇਂਦਰ ਸਰਕਾਰ ਨੂੰ 9 ਮਈ 2020 ਨੂੰ ਸਖ਼ਤ ਸ਼ਬਦਾਂ ਵਿੱਚ ਪੱਤਰ ਲਿਖ ਕੇ ਪੰਜਾਬ ਰਾਜ ਦੀ ਬਕਾਇਆ 50 ਫੀਸਦ ਦਾਲ ਪੰਜਾਬ ਨੂੰ ਜਲਦ ਭੇਜਣ ਲਈ ਕਿਹਾ ਸੀ।

ਉਨ੍ਹਾਂ ਕਿਹਾ ਕਿ ਵੰਡ ਦਾ ਕੰਮ 31 ਮਈ 2020 ਤਕ ਮੁਕੰਮਲ ਕਰ ਲਿਆ ਜਾਵੇਗਾ। ਖੁਰਾਕ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਇਕ ਵਾਰ ਵੀ ਕੇਂਦਰ ਦੀ ਆਪਣੀ ਭਾਈਵਾਲ ਸਰਕਾਰ ਕੋਲ ਇਹ ਮੁੱਦਾ ਨਹੀਂ ਚੁੱਕਿਆ ਜਿਸ ਤੋਂ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਹਿਰਦਤਾ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸ੍ਰੀ ਆਸ਼ੂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਪ੍ਰਤੀ ਸੁਹਿਰਦ ਹਨ ਤਾਂ ਸਭ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਹੋਏ 31 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement