
ਕੋਰੋਨਾ ਵਾਇਰਸ ਦੇ ਡਰ ਕਾਰਨ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਘਰਾਂ ਅੰਦਰ ਕੈਦ ਹੋਏ ਲੋਕਾਂ ਲਈ ਡਰਾਉਣੀ ਖ਼ਬਰ ਹੈ
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਡਰ ਕਾਰਨ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਘਰਾਂ ਅੰਦਰ ਕੈਦ ਹੋਏ ਲੋਕਾਂ ਲਈ ਡਰਾਉਣੀ ਖ਼ਬਰ ਇਹ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਅੱਜ ਤੋਂ ਲੈ ਕੇ 27 ਮਈ ਤਕ ਲੂ ਕਹਿਰ ਢਾਹ ਸਕਦੀ ਹੈ। ਇਸ ਤਰ੍ਹਾਂ ਦੀ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਵਲੋਂ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ’ਚ ਪ੍ਰਗਟ ਕੀਤੀ ਗਈ ਹੈ।
File
ਮੌਸਮ ਮਾਹਰਾਂ ਨੇ ਦਸਿਆ ਹੈ ਕਿ ਆਉਣ ਵਾਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ ਪੰਜਾਬ ’ਚ 43 ਤੋਂ 46 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ ਜਦਕਿ ਉਤਰੀ ਹਰਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 42 ਤੋਂ 43 ਡਿਗਰੀ ਸੈਲਸੀਅਸ, ਸਾਊਥ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 43 ਤੋਂ 45 ਡਿਗਰੀ ਸੈਲਸੀਅਸ ਤਕ ਰਹਿ ਸਕਦਾ ਹੈ।
File
ਇਸ ਦੇ ਨਾਲ ਜ਼ਬਰਦਸਤ ਲੂ ਦੇ ਕਹਿਰ ਦਾ ਦੋਹਾਂ ਸੂਬਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਅਰਥ ਇਹ ਹੋਇਆ ਕਿ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਗਰਮੀ ਕਾਰਨ ਘਰਾਂ ਦੇ ਅੰਦਰ ਕੈਦ ਹੋ ਕੇ ਰਹਿਣਾ ਪੈ ਸਕਦਾ ਹੈ। ਇਸ ਵੇਲੇ ਪੰਜਾਬੀਆਂ ਤੇ ਹਰਿਆਰਣਵੀਆਂ ਨੂੰ ਦੋਹਰੀ ਮਾਰ ਪੈ ਰਹੀ ਹੈ ਕਿਉਂਕਿ ਲੰਮੇ ਸਮੇਂ ਬਾਅਦ ਲੋਕਾਂ ਦੇ ਮਾੜੇ-ਮੋਟੇ ਕੰਮ ਤੁਰੇ ਸਨ ਪਰ ਕੋਰੋਨਾ ਤੋਂ ਬਾਅਦ ਗਰਮੀ ਆ ਧਮਕੀ ਹੈ।
Corona Virus
ਮੌਸਮ ਵਿਭਾਗ ਦੇ ਇਸ ਬੁਲੇਟਿਨ ਵਿਚ ਇਹ ਵੀ ਜਾਣਕਾਰੀ ਦਿਤੀ ਗਈ ਕਿ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 41.9 ਡਿਗਰੀ ਸੈਲਸੀਅਸ, ਅੰਬਾਲਾ 42.8 ਡਿਗਰੀ ਸੈਲਸੀਅਸ, ਹਿਸਾਰ 44.9 ਡਿਗਰੀ ਸੈਲਸੀਅਸ, ਕਰਨਾਲ 42.4 ਡਿਗਰੀ ਸੈਲਸੀਅਸ, ਨਾਰੌਲ 45.4 ਡਿਗਰੀ ਸੈਲਸੀਅਸ, ਰੋਹਤਕ 43.4 ਡਿਗਰੀ ਸੈਲਸੀਅਸ, ਭਿਵਾਨੀ 41.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
Corona Virus
ਅੰਮ੍ਰਿਤਸਰ 43 ਡਿਗਰੀ ਸੈਲਸੀਅਸ, ਲੁਧਿਆਣਾ 43 ਡਿਗਰੀ, ਪਟਿਆਲਾ 42.6 ਡਿਗਰੀ, ਬਠਿੰਡਾ 43.6 ਡਿਗਰੀ, ਗੁਰਦਾਸਪੁਰ 41 ਡਿਗਰੀ, ਫ਼ਰੀਦਕੋਟ 43.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
Corona Virus
ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ 12 ਤੋਂ 24 ਘੰਟੇ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਉਤਰੀ ਖੇਤਰਾਂ ਦੇ ਕੁੱਝ ਹਿੱਸਿਆਂ ਵਿਚ ਮੀਂਹ ਵੀ ਪੈ ਸਕਦਾ ਹੈ। ਭਾਵੇਂ ਅੱਜ ਵੀ ਕਈ ਥਾਵਾਂ ’ਤੇ ਅਸਮਾਨ ’ਚ ਬੱਦਲ ਛਾਏ ਰਹੇ ਤੇ ਇਕ ਦੋ ਥਾਵਾਂ ਤੋਂ ਬੂੰਦਾ-ਬਾਂਦੀ ਹੋਣ ਦੀਆਂ ਖ਼ਬਰਾਂ ਵੀ ਹਨ ਪਰ ਇਹ ਗਰਮੀ ਕੰਟਰੋਲ ਲਈ ਕਾਫ਼ੀ ਨਹੀਂ ਇਸ ਲਈ ਬਚਾਅ ਹੀ ਚੰਗਾ ਹੈ ਤੇ ਜਿੰਨਾ ਹੋ ਸਕੇ, ਬਾਹਰ ਨਿਕਲਣ ਤੋਂ ਗੁਰੇਜ਼ ਹੀ ਕੀਤਾ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।