ਕਤਿਹਾਰ, ਸਹਰਸਾ ਤੇ ਫ਼ੈਜ਼ਾਬਾਦ ਨੂੰ ਗਈਆਂ ਤਿੰਨ ਰੇਲਾਂ, 5 ਹਜ਼ਾਰ ਦੇ ਕਰੀਬ ਯਾਤਰੀ ਰਵਾਨਾ
Published : May 24, 2020, 8:27 am IST
Updated : May 24, 2020, 8:27 am IST
SHARE ARTICLE
File Photo
File Photo

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਕੀਤੇ ਗਏ

ਪਟਿਆਲਾ, 23 ਮਈ (ਤੇਜਿੰਦਰ ਫ਼ਤਿਹਪੁਰ) :  ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਕੀਤੇ ਗਏ ਵਿਸ਼ੇਸ਼ ਉਪਰਾਲੇ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਰੇਲਵੇ ਸਟੇਸ਼ਨ ਤੋਂ ਤਿੰਨ ਰੇਲਾਂ ਨੂੰ ਰਵਾਨਾ ਕੀਤਾ ਗਿਆ। ਇਨ੍ਹਾਂ ਵਿਚੋਂ ਇਕ ਰੇਲ ਗੱਡੀ ਅੱਜ ਸਵੇਰੇ ਬਿਹਾਰ ਦੇ ਸਹਰਸਾ ਜ਼ਿਲ੍ਹੇ ਅਤੇ ਦੁਪਹਿਰ ਸਮੇਂ ਦੂਜੀ ਰੇਲ ਗੱਡੀ ਵੀ ਬਿਹਾਰ ਦੇ ਕਤਿਹਾਰ ਜ਼ਿਲ੍ਹੇ ਨੂੰ ਰਵਾਨਾਂ ਹੋਈ ਜਦੋਂਕਿ ਤੀਜੀ ਰੇਲ ਗੱਡੀ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਫ਼ੈਜ਼ਾਬਾਦ ਜ਼ਿਲ੍ਹੇ ਨੂੰ ਭੇਜੀ ਗਈ। ਸਹਰਸਾ ਨੂੰ ਗਈ ਰੇਲ ਵਿਚ 1616, ਕਤਿਹਾਰ ਨੂੰ ਜਾਣ ਵਾਲੀ ਰੇਲ ਵਿਚ 1740 ਅਤੇ ਫ਼ੈਜ਼ਾਬਾਦ ਨੂੰ ਜਾਣ ਵਾਲੀ ਰੇਲ ਵਿਚ ਸਵਾਰ 1600 ਤੋਂ ਵਧੇਰੇ ਯਾਤਰੀਆਂ ਨੇ ਪੰਜਾਬ ਸਰਕਾਰ ਵਲੋਂ ਸੰਕਟ ਦੀ ਘੜੀ ਉਨ੍ਹਾਂ ਦੀ ਕੀਤੀ ਗਈ ਇਸ ਮਦਦ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧਨਵਾਦ ਕੀਤਾ।  

 ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦਸਿਆ ਕਿ ਪਟਿਆਲਾ ਤੋਂ ਅੱਜ ਤਕ 22 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਯੂ.ਪੀ., ਬਿਹਾਰ ਤੇ ਮੱਧਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਦੇ ਵਸਨੀਕਾਂ ਅਤੇ ਪਟਿਆਲਾ ਜ਼ਿਲ੍ਹੇ ’ਚ ਕੰਮ ਕਰਦੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਨੂੰ ਭੇਜਿਆ ਗਿਆ ਹੈ। ਸ੍ਰੀ ਕੁਮਾਰ ਅਮਿਤ ਨੇ ਦਸਿਆ ਕਿ ਯਾਤਰੀਆਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਸਕਰੀਨਿੰਗ ਸਮੇਤ ਮੁਫ਼ਤ ਖਾਣਾ, ਪਾਣੀ ਅਤੇ ਟਿਕਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਬਿਨ੍ਹਾਂ ਵੱਡੀ ਗਿਣਤੀ ਅਜਿਹੇ ਯਾਤਰੀ ਜਿਹੜੇ ਕਿ ਰੇਲ ਵਿੱਚ ਜਾਣ ਤੋਂ ਵਾਂਝੇ ਰਹਿ ਜਾਂਦੇ ਹਨ, ਲਈ ਰਹਿਣ-ਸਹਿਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਵਿਖੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਦੌਰਾਨ ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਤੇ ਸ. ਜਗਨੂਰ ਸਿੰਘ ਸਮੇਤ ਹੋਰ ਅਧਿਕਾਰੀ ਪੂਰੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਹਨ ਤਾਂ ਕਿ ਸਾਰੇ ਯਾਤਰੀਆਂ ਨੂੰ ਬਿਨ੍ਹਾਂ ਕਿਸੇ ਮੁਸ਼ਕਿਲ ਦੇ ਉਨ੍ਹਾਂ ਦੇ ਘਰਾਂ ਨੂੰ ਰਵਾਨਾਂ ਕੀਤਾ ਜਾ ਸਕੇ।
 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement