ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ: ਵਿਕਾਸ ਗਰਗ
Published : May 24, 2021, 5:52 pm IST
Updated : May 24, 2021, 5:52 pm IST
SHARE ARTICLE
Pfizer
Pfizer

ਕੰਪਨੀ ਨੇ ਆਖਿਆ, ਸਿਰਫ਼ ਫੈਡਰਲ ਸਰਕਾਰਾਂ ਨਾਲ ਹੀ ਸਮਝੌਤਾ ਕੀਤਾ ਜਾਂਦਾ

ਚੰਡੀਗੜ੍ਹ: ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ 'ਫਾਈਜ਼ਰ' ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ 'ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

Corona vaccineCorona vaccine

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿਚ ਕਿਹਾ ''ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ 'ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।''

PfizerPfizer

ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ 'ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ ਜਿਨ੍ਹਾਂ ਵਿੱਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਸ਼ਾਮਲ ਸਨ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ ਵੀ ਅਤੇ ਜਾਹਨਸਨ ਐਂਡ ਜਾਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 45.3 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement