ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
Published : May 24, 2021, 6:09 pm IST
Updated : May 24, 2021, 6:49 pm IST
SHARE ARTICLE
 Big decision of Chandigarh administration, all shops will be opened
Big decision of Chandigarh administration, all shops will be opened

ਸਵੇਰੇ 9 ਵਜੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਚੰਡੀਗੜ੍ਹ: ਚੰਡੀਗੜ੍ਹ ਵਿਖੇ ਸੋਮਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ਇਕ ਵਾਰ-ਰੂਮ ਦੀ ਬੈਠਕ 'ਚ ਕੁਝ ਮਹੱਤਵਪੂਰਨ ਫੈਸਲੇ ਲਏ ਗਏ ਹਨ। ਇਸ ਮੀਟਿੰਗ ਵਿਚ ਕਿਹਾ ਗਿਆ ਹੈ ਕਿ ਜੇ ਸ਼ਹਿਰ 'ਚ ਕੋਰੋਨਾ ਸਥਿਤੀ 'ਚ ਕੋਈ ਸੁਧਾਰ ਨਹੀਂ ਹੋਇਆ ਤਾਂ ਪਾਬੰਦੀਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਦੁਬਾਰਾ ਲਾਗੂ ਕੀਤੀਆਂ ਜਾਣਗੀਆਂ। 

ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਵੀਕੈਂਡ ਕਰਫਿਊ ਸ਼ੁੱਕਰਵਾਰ 28 ਮਈ ਸ਼ਾਮ 6 ਵਜੇ ਤੋਂ ਸੋਮਵਾਰ 31 ਮਈ ਤੱਕ ਜਾਰੀ ਰਹੇਗਾ। ਹਾਲਾਂਕਿ ਵੀਕੈਂਡ ਦੇ ਕਰਫਿਊ ਦੇ ਦੌਰਾਨ ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਖੁੱਲਾ ਰਹਿਣ ਦਿੱਤਾ ਜਾਵੇਗਾ। ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹੀ ਰਹਿਣ ਦੀ ਇਜਾਜ਼ਤ ਹੋਵੇਗੀ। ਸਾਰੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕੀਤਾ ਜਾਵੇਗਾ। ਦੁਕਾਨਾਂ 'ਤੇ ਆਉਣ ਵਾਲੇ ਸਾਰੇ ਗਾਹਕਾਂ ਅਤੇ ਹੋਰ ਲੋਕਾਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਾਉਣੇ ਪੈਣਗੇ। 

ਇਸ ਤੋਂ ਇਲਾਵਾ ਇਸ ਸਮੇਂ ਸਾਰੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਥੀਏਟਰ, ਅਜਾਇਬ ਘਰ, ਜਿਮ, ਲਾਇਬ੍ਰੇਰੀ, ਸਪਾ, ਸੈਲੂਨ, ਸੁਖਨਾ ਝੀਲ ਅਤੇ ਰਾਕ ਗਾਰਡਨ ਬੰਦ ਰਹਿਣਗੇ। ਰੈਸਟੋਰੈਂਟ 'ਚ ਵੀ ਖਾਣ ਪੀਣ ਦੀ ਆਗਿਆ ਨਹੀਂ ਹੋਵੇਗੀ। ਹਾਲਾਂਕਿ, ਹੋਮ ਡਿਲਿਵਰੀ ਅਤੇ ਟੇਕ-ਅਵੇ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ, ਸੰਪਰਕ ਕੇਂਦਰ ਖੁੱਲੇ ਰਹਿਣਗੇ। ਹਾਲਾਂਕਿ, COVID ਪਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਏਗੀ। 

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜਿੱਥੋਂ ਤੱਕ ਹੋ ਸਕੇ, ਨਿੱਜੀ ਖੇਤਰ ਦੇ ਕਰਮਚਾਰੀ ਘਰ ਤੋਂ ਕੰਮ ਕਰਨ ਤਾਂ ਬਿਹਤਰ ਹੈ। ਹਾਲਾਂਕਿ, ਜਿੱਥੇ ਪ੍ਰਾਈਵੇਟ ਸੈਕਟਰਾਂ 'ਚ ਜ਼ਰੂਰੀ ਹੈ, ਜੇਕਰ ਉਨ੍ਹਾਂ ਦੇ ਖੁੱਲ੍ਹੇ ਹੋਣ ਤਾਂ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਏਗੀ। ਖੇਡ ਕੇਂਦਰ ਰਾਸ਼ਟਰੀ ਖਿਡਾਰੀਆਂ ਅਤੇ ਓਲੰਪਿਕ ਅਤੇ ਨੈਸ਼ਨਲ ਖੇਡਾਂ ਦੀ ਤਿਆਰੀ ਕਰਨ ਵਾਲਿਆਂ ਲਈ ਖੁੱਲ੍ਹੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement