ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ  ਧਰਨਾ ਨਾ ਲਾਉਣ ਦੀ ਅਪੀਲ
Published : May 24, 2021, 12:20 am IST
Updated : May 24, 2021, 12:20 am IST
SHARE ARTICLE
image
image

ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ  ਧਰਨਾ ਨਾ ਲਾਉਣ ਦੀ ਅਪੀਲ


ਕਿਹਾ, ਵੱਡੀ ਪੱਧਰ 'ਤੇ ਕੋਵਿਡ ਫੈਲਣ ਦਾ ਕਾਰਨ ਬਣ ਸਕਦੈ ਧਰਨਾ 

ਚੰਡੀਗੜ੍ਹ, 23 ਮਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਂਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਵਿਚ ਸੂਬਾ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਦੋਸ਼ਾਂ ਨੂੰ  ਸਪੱਸ਼ਟ ਸ਼ਬਦਾਂ ਰੱਦ ਕਰਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ  ਅਪਣੇ ਪ੍ਰਸਤਾਵਿਤ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਧਰਨਾ ਵੱਡੀ ਪੱਧਰ ਉਤੇ ਕਰੋਨਾ ਫੈਲਣ ਦਾ ਕਾਰਨ ਬਣ ਸਕਦਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਵਰਗੇ ਸੂਬਿਆਂ ਵਰਗੀ ਹੋਣ ਤੋਂ ਰੋਕਣ ਵਿਚ ਸਖ਼ਤ ਲੜਾਈ ਲੜੀ ਹੈ ਅਤੇ ਇਥੋਂ ਤਕ ਕਿ ਉੱਤਰ ਪ੍ਰਦੇਸ਼ ਜਿਥੇ ਗੰਗਾ ਨਦੀ ਵਿਚ ਤੈਰਦੀਆਂ ਲਾਸ਼ਾਂ ਨੇ ਭਾਜਪਾ ਦੀ ਸੱਤਾ ਵਾਲੇ ਸੂਬੇ ਦੀ ਇਸ ਮਹਾਮਾਰੀ ਨਾਲ ਨਜਿੱਠਣ ਵਿਚ ਦੁਰਪ੍ਰਬੰਧਾਂ ਦਾ ਪਰਦਾਫ਼ਾਸ਼ ਕਰ ਕੇ ਰੱਖ ਦਿਤਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਤਿੰਨ ਦਿਨਾ ਪ੍ਰਸਤਾਵਤ 
ਧਰਨੇ ਵਰਗੀ ਕੋਈ ਵੀ ਗਤੀਵਿਧੀ ਸੂਬੇ ਵਿਚ ਕੋਵਿਡ ਨਾਲ ਨਿਪਟਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਹੁਣ ਤਕ ਕੀਤੀਆਂ ਕੋਸ਼ਿਸ਼ਾਂ ਉਤੇ ਪਾਣੀ ਫੇਰ ਸਕਦੀ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ  ਮਹਾਮਾਰੀ ਦੇ ਸਮੇਂ ਖਾਸ ਕਰ ਕੇ ਜਦੋਂ ਸੂਬੇ ਵਿਚ ਸਾਰੇ ਇਕੱਠਾਂ ਉਤੇ ਮੁਕੰਮਲ ਪਾਬੰਦੀ ਹੋਵੇ, ਤਾਂ ਇਸ ਦੌਰ ਵਿਚ ਅਜਿਹੇ ਲਾਪਰਵਾਹੀ ਵਾਲੇ ਰਵੱਈਏ ਨਾਲ ਗ਼ੈਰ-ਜ਼ਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਹਿਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ | ਉਨ੍ਹਾਂ ਕਿਹਾ ਕਿ ਅਜਿਹੇ ਧਰਨੇ ਵਿਚ ਮੁੱਖ ਤੌਰ ਉਤੇ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ ਜਦਕਿ ਪਿੰਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਨਾ ਕਿਸੇ ਹਾਲਤ ਵਿਚ ਸੰਕਟ ਵਿਚੋਂ ਗੁਜਰ ਰਹੇ ਹਨ | 
ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕੋਵਿਡ ਵਿਰੁਧ ਲੜਾਈ ਵਿਚ ਉਨ੍ਹਾਂ ਦੀ ਸਰਕਾਰ ਨੂੰ  ਕਿਸਾਨ ਦੇ ਸਹਿਯੋਗ ਕਰਨ ਉਤੇ ਨਿਰਭਰ ਹਨ | ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਪ੍ਰਬੰਧਨ ਦੇ ਸਬੰਧ ਵਿੱਚ ਹੁਣ ਤੱਕ ਸੂਬਾ ਬਿਹਤਰ ਕਾਰਗੁਜਾਰੀ ਦਿਖਾਉਣ ਵਾਲਿਆਂ ਵਿੱਚੋਂ ਇਕ ਹੈ | 
ਕੈਪਟਨ ਅਮਰਿੰਦਰ ਸਿੰਘ ਨੇ ਮਹਾਮਾਰੀ ਨੂੰ  ਪ੍ਰਭਾਵੀ ਢੰਗ ਨਾਲ ਨਿਪਟਣ ਵਿਚ ਉਨ੍ਹਾਂ ਦੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਸਾਰੇ ਦੋਸ਼ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ਼ ਵੈਕਸੀਨ ਦੀ ਘਾਟ ਦੀ ਗੰਭੀਰ ਸਮਸਿਆ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਵੀ ਸੂਬਾ ਸਰਕਾਰ ਦੀ ਦੁਰਪ੍ਰੰਬਧਾਂ ਕਰ ਕੇ ਨਹੀਂ ਸਗੋਂ ਕੇਂਦਰ ਸਰਕਾਰ ਕਰਕੇ ਇਹ ਨੌਬਤ ਬਣੀ ਹੋਈ ਹੈ | 
 

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement