ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣ ਵੱਡੀ ਗਿਣਤੀ ਵਿਚ ਜੱਦੀ ਪਿੰਡ ਪਹੁੰਚੇ ਲੋਕ
Published : May 24, 2021, 1:34 pm IST
Updated : May 24, 2021, 1:34 pm IST
SHARE ARTICLE
Kartar Singh Sarabha
Kartar Singh Sarabha

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 125ਵੇਂ ਜਨਮਦਿਨ ਅੱਜ

ਲੁਧਿਆਣਾ (ਰਾਜਵਿੰਦਰ ਸਿੰਘ): ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 125ਵੇਂ ਜਨਮਦਿਨ ਮੌਕੇ ਵੱਡੀ ਗਿਣਤੀ ਵਿਚ ਲੋਕ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ। ਇਸ ਮੌਕੇ ਲੋਕਾਂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

Kartar Singh Sarabha Kartar Singh Sarabha

ਪਿੰਡ ਵਾਸੀਆਂ ਨੇ ਕਿਹਾ ਕੀ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ ਜਦੋਂ ਕਿਤੇ ਜਾ ਕੇ ਦੱਸਦੇ ਹਨ ਕਿ ਉਹ ਪਿੰਡ ਸਰਾਭੇ ਦੇ ਵਾਸੀ ਹਨ ਤਾਂ ਸਾਹਮਣੇ ਵਾਲ਼ੇ ਲੋਕ ਕਹਿੰਦੇ ਹਨ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਪਿੰਡ ਦੇ ਵਸਨੀਕ ਹੋ, ਤਾਂ ਅਜਿਹਾ ਮਾਣ ਮਿਲਦਾ ਹੈ ਜੋ ਕਿ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ।

Kartar Singh Sarabha HouseKartar Singh Sarabha House

ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸ਼ਹੀਦਾਂ ਦਾ ਇਤਿਹਾਸ ਨਹੀਂ ਭੁੱਲਣਾ ਚਾਹੀਦਾ ਜਿਨ੍ਹਾਂ ਦੇ ਕਾਰਨ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਹਨਾਂ ਨੇ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਸ਼ਹੀਦ ਕਰਤਾਰ ਸਿੰਘ ਸਰਾਭੇ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਹਨਾਂ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਮੋਬਾਇਲ ਨੂੰ ਛੱਡ ਕੇ ਕਿਤਾਬਾਂ ਵੱਲ ਰੁਚੀ ਦਿਖਾਉਣ ਅਤੇ ਸ਼ਹੀਦਾਂ ਨਾਲ ਸਬੰਧਤ ਕਿਤਾਬਾਂ ਪੜ੍ਹਨ ਤਾਂ ਜੋ ਇਤਿਹਾਸ ਉਨ੍ਹਾਂ ਦੇ ਦਿਲ ਵਿੱਚ ਵੱਸ ਸਕੇ ।

Kartar Singh Sarabha HouseKartar Singh Sarabha House

ਕਰਤਾਰ ਸਿੰਘ ਨੇ 24 ਮਈ 1896 ਨੂੰ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿਖੇ ਸ.ਮੰਗਲ ਸਿੰਘ ਦੇ ਘਰ ਜਨਮ ਲਿਆ। ਜਿਸ ਨੇ ਸਿਰਫ਼ 19 ਸਾਲ ਦੀ ਅਣਭੋਲ ਉਮਰ ਵਿੱਚ ਗ਼ਦਰ ਅੰਦੋਲਨ ’ਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਿਆ ਅਤੇ ਅੱਜ ਉਸ ਮਹਾਨ ਪੰਜਾਬੀ ਯੋਧੇ ਨੂੰ ਦੁਨੀਆ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਨਾਲ ਜਾਣਦੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement