ਟੀਕਾ ਕੰਪਨੀ ਮੌਡਰਨਾ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ : ਵਿਕਾਸ ਗਰਗ
Published : May 24, 2021, 10:01 am IST
Updated : May 24, 2021, 10:01 am IST
SHARE ARTICLE
Moderna Declined Request For Sending Vaccines Directly To Punjab
Moderna Declined Request For Sending Vaccines Directly To Punjab

ਕੰਪਨੀ ਨੇ ਕਿਹਾ, ਉਹ ਸਿਰਫ਼ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰਨਗੇ

ਚੰਡੀਗੜ੍ਹ (ਸੱਤੀ) : ਕੋਵਿਡ ਟੀਕਿਆਂ ਦੇ ਨਿਰਮਾਤਾ ਵਿਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿਤਾ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ਼ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾਕਿ ਕਿਸੇ ਸੂਬਾ ਸਰਕਾਰ ਜਾਂ ਨਿਜੀ ਧਿਰ ਨਾਲ।

Moderna Declined Request For Sending Vaccines Directly To PunjabModerna Declined Request For Sending Vaccines Directly To Punjab

ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਕਾਸ ਗਰਗ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਤ ਸਰੋਤਾਂ ਤੋਂ ਟੀਕਿਆਂ ਦੀ ਖ਼ਰੀਦ ਲਈ ਵਿਸ਼ਵਵਿਆਪੀ ਟੈਂਡਰ ਜਾਰੀ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ’ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖ਼ਰੀਦ ਲਈ ਪਹੁੰਚ ਕੀਤੀ ਗਈ ਸੀ।

vaccineCorona vaccine

ਇਹ ਪਹੁੰਚ ਸਪੂਤਨਿਕ ਵੀ, ਫ਼ਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਨਾਲ ਕੀਤੀ ਗਈ ਪਰ ਹਾਲੇ ਤਕ ਸਿਰਫ਼ ਮੌਡਰਨਾ ਵਲੋਂ ਹੀ ਜਵਾਬ ਆਇਆ ਹੈ। ਸਟੇਟ ਨੋਡਲ ਅਧਿਕਾਰੀ ਗਰਗ ਨੇ ਕਿਹਾ ਕਿ ਹੁਣ ਤਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ਼ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। 

Corona vaccineCorona vaccine

ਸੂਬੇ ਵਿਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵਲੋਂ ਹੁਣ ਤਕ ਟੀਕਿਆਂ ਦੀਆਂ 44 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ। ਗਰਗ ਨੇ ਦਸਿਆ ਕਿ ਭਾਰਤ ਸਰਕਾਰ ਵਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਅਲਾਟਮੈਂਟ ਅਨੁਸਾਰ ਸੂਬਾ ਸਰਕਾਰ ਸਿਰਫ 4.2 ਲੱਖ ਦੀ ਖੁਰਾਕ ਖਰੀਦ ਕਰਨ ਦੇ ਯੋਗ ਹੋਈ ਹੈ ਜਿਸ ਵਿਚ ਕਲ ਪ੍ਰਾਪਤ ਕੀਤੀਆਂ 66,000 ਖੁਰਾਕਾਂ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦਸਿਆ ਕਿ ਕੁੱਲ 3.65 ਲੱਖ ਟੀਕਿਆਂ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤਕ ਸਿਰਫ਼ 64000 ਹੀ ਵਰਤੋਂ ਲਈ ਬਚੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement