ਯੂ.ਕੇ. ਦੇ ਸਕੂਲ 'ਚ ਸਿੱਖ ਬੱਚੇ ਦੇ ਜਬਰੀ ਕੇਸ ਕੱਟਣ ਦੀ ਬੀਬੀ ਜਗੀਰ ਕੌਰ ਵੱਲੋਂ ਸਖ਼ਤ ਨਿੰਦਾ
Published : May 24, 2021, 4:18 pm IST
Updated : May 24, 2021, 4:59 pm IST
SHARE ARTICLE
Bibi Jagir kaur
Bibi Jagir kaur

ਭਾਰਤ ਦੇ ਵਿਦੇਸ਼ ਮੰਤਰੀ ਤੇ ਦਿੱਲੀ ’ਚ ਯੂਕੇ ਦੇ ਹਾਈ ਕਮਿਸ਼ਨਰ ਨੂੰ ਲਿਖਿਆ ਜਾਵੇਗਾ ਪੱਤਰ- ਬੀਬੀ ਜਗੀਰ ਕੌਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਕੇ ਦੇ ਦੱਖਣੀ ਲੰਡਨ ਵਿਖੇ ਇਕ ਸਕੂਲ ’ਚ ਸਿੱਖ ਵਿਦਿਆਰਥੀ ਦੇ ਜਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Bibi jagir kaurBibi jagir kaur

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਬ੍ਰਿਟੇਨ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਨੂੰ ਇਕ ਸਕੂਲ ’ਚ ਅੰਜ਼ਾਮ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਇਹ ਧੱਕੇਸ਼ਾਹੀ ਧਾਰਮਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Bibi jagir kaurBibi jagir kaur

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਿਦੇਸ਼ਾਂ ਅੰਦਰ ਸਿੱਖਾਂ ਵਿਰੁੱਧ ਨਫ਼ਰਤੀ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਸ ਸਿੱਖਾਂ ਦੀ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣ ਸਮੇਂ ਕੇਸਾਂ ਨੂੰ ਕਕਾਰਾਂ ਵਿਚ ਮਾਨਤਾ ਦਿੱਤੀ ਗਈ। ਪੂਰੀ ਦੁਨੀਆਂ ਅੰਦਰ ਸਿੱਖ ਸਾਬਤ ਸੂਰਤ ਰਹਿੰਦਿਆਂ ਵਿਚਰਦੇ ਹਨ ਅਤੇ ਸਿੱਖ ਪਛਾਣ ਪ੍ਰਤੀ ਕਿਸੇ ਵੀ ਦੇਸ਼ ਵਿਚ ਅੱਜ ਭੁਲੇਖਾ ਨਹੀਂ ਹੋਣਾ ਚਾਹੀਦਾ।

 5-Year-Old Sikh Boy Has His Hair Cut Forcibly at Primary School5-Year-Old Sikh Boy Has His Hair Cut Forcibly at Primary School

ਪਰੰਤੂ ਫਿਰ ਵੀ ਸਿੱਖਾਂ ਨੂੰ ਨਫ਼ਰਤੀ ਨਿਗ੍ਹਾ ਨਾਲ ਵੇਖਿਆ ਜਾਣਾ ਦੁਖਦਾਈ ਹੈ। ਤਾਜ਼ਾ ਘਟਨਾ ਵਿਚ ਯੂਕੇ ਦੇ ਇਕ ਸਕੂਲ ਅੰਦਰ ਸਿੱਖ ਬੱਚੇ ਦੇ ਜਬਰੀ ਕੇਸ ਕੱਟ ਕਰ ਕੇ ਵੱਡਾ ਗੁਨਾਹ ਕੀਤਾ ਹੈ। ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Jagir kaurJagir kaur

ਬੀਬੀ ਜਗੀਰ ਕੌਰ ਨੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਮਗਰੋਂ ਸਬੰਧਤ ਵਿਰੁੱਧ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕਾਰਵਾਈ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦਿੱਲੀ ਸਥਿਤ ਯੂਕੇ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਜਾਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement