ਸੰਗਤ ਦੇ ਪੈਸੇ ਨਾਲ ਖੋਲ੍ਹੇ ਕੋਵਿਡ ਸੈਂਟਰਾਂ ਦਾ ਸਿਹਰਾ ਅਪਣੇ ਸਿਰ ਸਜਾਉਣਾ ਚਾਹੁੰਦੇ ਨੇ ਸੁਖਬੀਰ :ਆਪ
Published : May 24, 2021, 3:34 pm IST
Updated : May 24, 2021, 3:34 pm IST
SHARE ARTICLE
Sukhbir Badal and Kultar Singh Sandhwan
Sukhbir Badal and Kultar Singh Sandhwan

ਬਾਦਲ ਅਤੇ ਮਜੀਠੀਆ ਪਰਿਵਾਰ ਸ਼੍ਰੋਮਣੀ ਕਮੇਟੀ ਦੇ ਸਮਾਗਮਾਂ ਦੀ ਵਰਤੋਂ ਰਾਜਨੀਤਿਕ ਜ਼ਮੀਨ ਖੋਜਣ ਲਈ ਕਰਦੇ ਰਹ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੋਲ੍ਹੇ ਗਏ ਕੋਵਿਡ ਕੇਅਰ ਸੈਂਟਰਾਂ ਦਾ ਸਿਹਰਾ ਆਪਣੇ ਸਿਰ ਸਜਾਉਣ ਦਾ ਢੋਂਗ ਰਚ ਰਿਹਾ ਅਤੇ ਲੋਕਾਂ ਦੇ ਪੈਸੇ ਤੇ ਗੁਰੂ ਦੀ ਗੋਲਕ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ।

Sukhbir BadalSukhbir Badal

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਨਿਰਦੋਸ਼ ਸਿੱਖਾਂ ਦੇ ਕਤਲ ਦੇ ਦੋਸ਼ੀ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਹੋਰ ਆਗੂਆਂ ਨੇ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ। ਪਰ ਹੁਣ ਬਾਦਲ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਪੀੜਤਾਂ ਦੇ ਇਲਾਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਜਾ ਰਹੇ ਕੋਵਿਡ ਕੇਅਰ ਸੈਂਟਰਾਂ ਦੀ ਵਰਤੋਂ ਆਪਣੇ ਰਾਜਸੀ ਹਿੱਤਾ ਲਈ ਕਰਨੀ ਸ਼ੁਰੂ ਕਰ ਦਿੱਤੀ ਹੈ।

Kultar Singh Kultar Singh Sandhwan

ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਉਦਾਹਰਣ ਨਹੀਂ ਕਿ ਅਕਾਲੀ ਦਲ ਦੇ ਆਗੂਆਂ ਨੇ ਰਾਜਨੀਤਿਕ ਲਾਹਾ ਲੈਣ ਲਈ ਉਹਨਾਂ ਦੁਆਰਾ ਨਿਯੰਤਰਿਤ ਸ਼੍ਰੋਮਣੀ ਕਮੇਟੀ ਦੇ ਸਰੋਤਾਂ ਦੀ ਵਰਤੋਂ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਵੱਖ ਵੱਖ ਸਮਿਆਂ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮਜੀਠੀਆ ਪਰਿਵਾਰ ਸ਼੍ਰੋਮਣੀ ਕਮੇਟੀ ਦੇ ਸਮਾਗਮਾਂ ਦੀ ਵਰਤੋਂ ਰਾਜਨੀਤਿਕ ਤੌਰ ’ਤੇ ਜ਼ਿੰਦਾ ਰਹਿਣ ਲਈ ਕਰਦੇ ਰਹੇ ਹਨ।

Manvinder Singh GyaspuraManvinder Singh Gyaspura

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਦਾਨ ’ਚੋਂ ਸ਼ਹੀਦ ਕਿਸਾਨ ਨੂੰ ਦਿੱਤੀ ਇੱਕ ਲੱਖ ਦੀ ਰਕਮ ਦੇਣ ਦੇ ਸਮਾਗਮ ਦੀ ਬਿਕਰਮ ਮਜੀਠੀਆ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਦੀ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤੋਂ ਕਰਨਾ ਬਹੁਤ ਹੀ ਨਿੰਦਰਣਯੋਗ ਕਾਰਵਾਈ ਹੈ। ਮਲਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸੰਸਥਾ ਹੈ ਅਤੇ ਸਮੂਹ ਸਿੱਖ ਸੰਗਤ ਸ਼੍ਰੋਮਣੀ ਕਮੇਟੀ ਨੂੰ ਆਪਣਾ ਦਸਵੰਧ ਦਿੰਦੀ ਹੈ।

SGPCSGPC

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਉਪਰਾਲਿਆਂ ਦੀ ਵਰਤੋਂ ਬਾਦਲ ਅਤੇ ਮਜੀਠੀਆ ਪਰਿਵਾਰਾਂ ਦੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਨਹੀਂ ਕਰਨੀ ਚਾਹੀਦੀ।ਆਪ ਆਗੂਆਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਪਰਿਵਾਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ  ਦਾ ਹੌਸਲਾ ਰੱਖਦੇ ਹਨ ਤਾਂ ਉਨ੍ਹਾਂ ਨੂੰ ਆਪੋ ਆਪਣੇ ਸਾਧਨਾਂ ਨਾਲ ਕੋਵਿਡ ਕੇਟਰ ਸੈਂਟਰ ਸਥਾਪਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਬਾਦਲ ਦਲ ਆਗੂਆਂ ਨੇ ਪਹਿਲਾਂ ਹੀ ‘ਰਾਜ ਨਹੀਂ ਸੇਵਾ’ ਦਾ ਨਾਟਕ ਕਰਕੇ ਪੰਜਾਬ ਅਤੇ ਸਿੱਖ ਸੰਗਤ ਨੂੰ ਬਹੁਤ ਲੁੱਟਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਿੱਖ ਸੰਗਤ ਦੇ ਸਾਧਨਾਂ ’ਤੇ ਰਾਜਨੀਤਿਕ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement