ਪੰਜਾਬ ਵਿਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ, ਅਗਲੇ ਮਹੀਨੇ ਬਜਟ 'ਚ ਅਲਾਟ ਹੋਵੇਗਾ ਸਕੂਲਾਂ ਲਈ ਫੰਡ
Published : May 24, 2022, 11:42 am IST
Updated : May 24, 2022, 11:42 am IST
SHARE ARTICLE
117 smart schools to be opened in Punjab
117 smart schools to be opened in Punjab

ਇਸ ਪ੍ਰੋਜੈਕਟ ਵਿਚ ਇੱਕ ਤੋਂ ਬਾਅਦ ਇੱਕ ਸਾਰੇ ਸਰਕਾਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਜਾਵੇਗਾ।

 

ਚੰਡੀਗੜ੍ਹ - ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕਾਂ ਤੋਂ ਬਾਅਦ ਦਿੱਲੀ ਮਾਡਲ ਦੀ ਤਰਜ਼ 'ਤੇ ਪੰਜਾਬ ਵਿਚ ਵੀ ਸਮਾਰਟ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਣ ਤੱਕ 100 ਖੇਤਰਾਂ ਦੀ ਪਛਾਣ ਕੀਤੀ ਹੈ। ਬਜਟ ਰਾਹੀਂ 117 ਵਿਧਾਨ ਸਭਾ ਹਲਕਿਆਂ ਵਿਚ ਜਿੱਥੇ ਇਹ ਸਮਾਰਟ ਸਕੂਲ ਖੋਲ੍ਹੇ ਜਾਣੇ ਹਨ, ਉਸ ਸਥਾਨ ਦੀ ਨਿਸ਼ਾਨਦੇਹੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਸੂਬੇ ਵਿਚ ਅਜਿਹੇ ਸਮਾਰਟ ਸਕੂਲਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਸਮਾਰਟ ਕਲਾਸਰੂਮ ਹੋਣਗੇ। ਇਸ ਪ੍ਰੋਜੈਕਟ ਵਿਚ ਇੱਕ ਤੋਂ ਬਾਅਦ ਇੱਕ ਸਾਰੇ ਸਰਕਾਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਜਾਵੇਗਾ।

SchoolSchool

ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸਬੰਧੀ ਟੀਮ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਜੈਕਟ ਤਹਿਤ ਸਮਾਰਟ ਸਕੂਲ ਸਮਾਰਟ ਕਲਾਸਰੂਮਾਂ ਨਾਲ ਤਿਆਰ ਕੀਤੇ ਜਾਣਗੇ। ਇਨ੍ਹਾਂ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਇਸ ਸਾਲ ਤੋਂ ਹੀ ਇਹ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਜਾਵੇਗਾ।

CM Bhagwant MannCM Bhagwant Mann

ਸਮਾਰਟ ਕਲਾਸਰੂਮਾਂ ਵਿਚ ਡਿਜੀਟਲ ਬੋਰਡ, ਵੱਡੇ ਟੇਬਲ, ਨਵੀਂ ਲੈਬ, ਬਿਹਤਰ ਅਤੇ ਆਧੁਨਿਕ ਲਾਇਬ੍ਰੇਰੀਆਂ, ਵਧੀਆ ਸਿਖਲਾਈ ਪ੍ਰਾਪਤ ਅਧਿਆਪਕ ਹੋਣਗੇ। ਇਸ ਦੇ ਨਾਲ ਹੀ ਸਕੂਲ ਵਿਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਸਾਫ਼-ਸੁਥਰੇ ਕਲਾਸਰੂਮ ਅਤੇ ਹੋਰ ਬਹੁਤ ਸਾਰੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅਪੰਗ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਵੀ ਹੋਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਵੀ ਵਧੀਆ ਤਰੀਕੇ ਨਾਲ ਪੂਰੀ ਕਰ ਸਕਣ।

ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਸਮਾਰਟ ਸਕੂਲ ਸਮਾਰਟ ਕਲਾਸਰੂਮ ਪ੍ਰੋਜੈਕਟ 'ਤੇ ਕਾਹਲੀ ਕਰਨ ਦੀ ਬਜਾਏ, ਅਸੀਂ ਪੂਰੀ ਯੋਜਨਾਬੰਦੀ ਨਾਲ ਸ਼ੁਰੂਆਤ ਕਰਨਾ ਚਾਹੁੰਦੇ ਹਾਂ। ਇਸ ਪ੍ਰਾਜੈਕਟ ਲਈ ਸਭ ਤੋਂ ਪਹਿਲਾਂ ਫੰਡਾਂ ਦੀ ਲੋੜ ਹੈ ਅਤੇ ਇਸ ਲਈ ਬਜਟ ਵਿਚ ਵਿਵਸਥਾ ਕੀਤੀ ਜਾ ਰਹੀ ਹੈ। 'ਆਪ' ਸਰਕਾਰ ਦੇ ਇਸ ਫਲੈਗਸ਼ਿਪ ਪ੍ਰੋਜੈਕਟ ਨੂੰ ਅਗਲੇ ਮਹੀਨੇ ਦੇ ਬਜਟ 'ਚ ਇਸ ਸਬੰਧ 'ਚ ਨਿਸ਼ਚਿਤ ਰਾਸ਼ੀ ਅਲਾਟ ਕਰਕੇ ਸ਼ੁਰੂ ਕੀਤਾ ਜਾਵੇਗਾ। 
 

SHARE ARTICLE

ਏਜੰਸੀ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement