
ਅਦਾਲਤ ਨੇ ਕਿਹਾ ਕਿ ਡੇਰੇ ਵਿਚ ਬੇਅਦਬੀ ਦੀ ਸਾਜ਼ਿਸ਼ ਕਿਵੇਂ ਰਚੀ ਗਈ ਸੀ, ਇਸ ਦਾ ਖੁਲਾਸਾ ਕੀਤਾ ਜਾਵੇ।
ਚੰਡੀਗੜ੍ਹ - ਹਾਈਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਸੌਦਾ ਸਾਧ ਦੀ ਬੇਅਦਬੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ 'ਤੇ SIT ਦੀ ਰਿਪੋਰਟ ਤਲਬ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਰਿਪੋਰਟ ਪੇਸ਼ ਕਰਨ ਲਈ ਸਮਾਂ ਮੰਗਿਆ ਗਿਆ ਜਿਸ ਨੂੰ ਲੈ ਕੇ ਜਸਟਿਨ ਰਾਜਮੋਹਨ ਨੇ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਤੈਅ ਕੀਤੀ ਹੈ। ਅਦਾਲਤ ਨੇ ਕਿਹਾ ਕਿ ਡੇਰੇ ਵਿਚ ਬੇਅਦਬੀ ਦੀ ਸਾਜ਼ਿਸ਼ ਕਿਵੇਂ ਰਚੀ ਗਈ ਸੀ, ਇਸ ਦਾ ਖੁਲਾਸਾ ਕੀਤਾ ਜਾਵੇ।
Pun and Haryana High Court
ਐਸਆਈਟੀ ਨੇ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਬਲਾਕ ਵਿੱਚ ਸਾਜ਼ਿਸ਼ ਰਚੀ ਗਈ ਸੀ। ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰਾਂ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ। ਡੇਰਾ ਮੁਖੀ ਸੌਦਾ ਸਾਧ ਸਾਜ਼ਿਸ਼ ਰਚਣ ਵਿਚ ਸ਼ਾਮਲ ਸੀ। ਡੇਰਾ ਮੁਖੀ ਤੋਂ ਜੇਲ੍ਹ ਵਿਚ ਵੀ ਪੁੱਛਗਿੱਛ ਕੀਤੀ ਗਈ ਪਰ ਉਹ ਸਹਿਯੋਗ ਨਹੀਂ ਕਰ ਰਿਹਾ ਸੀ। ਪਟੀਸ਼ਨ ਵਿਚ ਡੇਰਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੰਬਰ 2015 ਵਿਚ ਬੇਅਦਬੀ ਮਾਮਲੇ ਵਿਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਬਾਅਦ ਵਿੱਚ ਸੂਬੇ ਵਿੱਚ ਸਰਕਾਰ ਬਦਲਦੇ ਹੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ।
Sauda Sadh
ਅਗਸਤ 2018 ਵਿਚ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰਕੇ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਸਨ। ਪਟੀਸ਼ਨ 'ਚ ਡੇਰਾ ਮੁਖੀ ਨੇ ਕਿਹਾ ਕਿ ਇਸ ਮਾਮਲੇ 'ਚ ਇਕ ਦੋਸ਼ੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਨੂੰ ਪਿਛਲੇ ਸਾਲ ਇਸ ਕੇਸ 'ਚ ਨਾਮਜ਼ਦ ਕੀਤਾ ਗਿਆ ਸੀ ਅਤੇ ਫਿਰ ਉਸ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ | ਸੌਦਾ ਸਾਧ ਦੀ ਧੀ ਅਤੇ ਜਵਾਈ ਡੇਰਾ ਛੱਡ ਕੇ ਵਿਦੇਸ਼ ਚਲੇ ਗਏ ਹਨ। ਯੂਰਪ ਪਹੁੰਚਣ ਤੋਂ ਬਾਅਦ ਡੇਰਾ ਮੁਖੀ ਦੀ ਧੀ ਅਮਰਪ੍ਰੀਤ ਨੇ ਆਪਣਾ ਘਰ ਛੱਡਣ 'ਤੇ ਦੁੱਖ ਪ੍ਰਗਟ ਕੀਤਾ ਹੈ। ਅਮਰਪ੍ਰੀਤ ਵੱਲੋਂ ਜਾਰੀ ਵੀਡੀਓ ਵਿੱਚ ਦੇਖਿਆ ਗਿਆ ਕਿ ਘਰ ਛੱਡਣ ਸਮੇਂ ਪੂਰਾ ਪਰਿਵਾਰ ਭਾਵੁਕ ਹੋ ਗਿਆ। ਅਮਰਪ੍ਰੀਤ ਨੇ ਯੂਰਪ ਪਹੁੰਚਣ ਤੋਂ ਬਾਅਦ ਟਵੀਟ ਕੀਤਾ ਕਿ ਪਰਿਵਾਰ ਨੂੰ ਛੱਡਣਾ ਸਾਡੇ ਲਈ ਮੁਸ਼ਕਲ ਪਲ ਸੀ। ਰੱਬ ਸਭ ਦਾ ਭਲਾ ਕਰੇ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਸਮਰਥਨ ਕਰ ਰਹੇ ਹਨ ਜਾਂ ਨਫ਼ਰਤ।