ਭਗਵੰਤ ਮਾਨ ਨੇ ਸਿਹਤ ਮੰਤਰੀ ਨੂੰ ਕੀਤਾ ਬਰਖ਼ਾਸਤ, ਟੈਂਡਰਾਂ 'ਚੋਂ ਮੰਗਦੇ ਸੀ 1% ਕਮਿਸ਼ਨ 
Published : May 24, 2022, 1:55 pm IST
Updated : May 24, 2022, 2:18 pm IST
SHARE ARTICLE
Vijay Singla
Vijay Singla

ਸ਼ਿਕਾਇਤ ਮਿਲਣ 'ਤੇ ਮੁੱਖ ਮੰਤਰੀ ਨੇ ਕਰਵਾਈ ਗੁਪਤ ਜਾਂਚ, ਸਿੰਗਲਾ ਨੇ ਅਪਣਾ ਗੁਨਾਹ ਕਬੂਲਿਆ 

 

ਮਾਨਸਾ - ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਭਗਵੰਤ ਮਾਨ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਵੀ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

file photo

 

CM ਭਗਵੰਤ ਮਾਨ ਨੇ ਕਿਹਾ, 'ਮੇਰੇ ਧਿਆਨ 'ਚ ਮਾਮਲਾ ਆਇਆ ਹੈ। ਇਸ ਵਿਚ ਮੇਰੀ ਸਰਕਾਰ ਦਾ ਇੱਕ ਮੰਤਰੀ ਅਪਣੇ ਵਿਭਾਗ ਦੇ ਹਰ ਟੈਂਡਰ ਜਾਂ ਖਰੀਦ-ਵੇਚ ਵਿੱਚ ਇੱਕ ਫੀਸਦੀ ਕਮਿਸ਼ਨ ਮੰਗ ਰਿਹਾ ਸੀ। ਇਸ ਕੇਸ ਬਾਰੇ ਸਿਰਫ਼ ਮੈਂ ਹੀ ਜਾਣਦਾ ਸੀ। ਵਿਰੋਧੀ ਪਾਰਟੀਆਂ ਅਤੇ ਮੀਡੀਆ ਨੂੰ ਇਸ ਦੀ ਜਾਣਕਾਰੀ ਨਹੀਂ ਸੀ। ਜੇਕਰ ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਇਸ ਨਾਲ ਲੋਕਾਂ ਦਾ ਭਰੋਸਾ ਟੁੱਟ ਸਕਦਾ ਸੀ। ਮੈਂ ਉਸ ਮੰਤਰੀ ਖਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹਾਂ। ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

file photo
 

 

ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕਹਿਣਗੀਆਂ ਕਿ ਦੋ ਮਹੀਨਿਆਂ ਵਿਚ ਮੇਰੀ ਸਰਕਾਰ ਦਾ ਇੱਕ ਮੰਤਰੀ ਭ੍ਰਿਸ਼ਟਾਚਾਰ ਵਿਚ ਲਿਪਤ ਪਾਇਆ ਗਿਆ। ਮੈਂ ਕਹਿਣਾ ਚਾਹੁੰਦਾ ਹਾਂ ਕਿ ਮੈਂ ਵੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਮੁੱਖ ਮੰਤਰੀ ਨੂੰ ਵੀ ਕੀ ਪਤਾ ਸੀ ਕਿ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਕੌਣ ਸ਼ਾਮਲ ਸੀ? ਫਿਰ ਵੀ ਕੋਈ ਕਾਰਵਾਈ ਨਹੀਂ ਹੋਈ। ਮੰਤਰੀ ਨੂੰ ਬਰਖ਼ਾਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਖਿਲਾਫ਼ ਵੀ ਕੇਸ ਦਰਜ ਕਰ ਰਹੇ ਹਾਂ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement