ਮੁੱਖ ਮੰਤਰੀ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਕੀਤਾ ਬਰਖ਼ਾਸਤ 
Published : May 24, 2022, 9:09 pm IST
Updated : May 24, 2022, 9:09 pm IST
SHARE ARTICLE
Punjab Governemnt
Punjab Governemnt

-ਅਸੀਂ ਪੰਜਾਬ ਨੂੰ ਬਣਾਉਣਾ ਭ੍ਰਿਸ਼ਟਾਚਾਰ ਮੁਕਤ, ਰਿਸ਼ਵਤਖੋਰੀ ਤੇ ਕਮਿਸ਼ਨਖੋਰੀ ਬਿਲਕੁੱਲ ਨਹੀਂ ਕਰਾਂਗੇ ਬਰਦਾਸਤ : ਮੁੱਖ ਮੰਤਰੀ ਭਗਵੰਤ ਮਾਨ

-ਭ੍ਰਿਸ਼ਟਾਚਾਰ ਕਰਨ ਵਾਲਾ ਵਿਅਕਤੀ ਚਾਹੇ ਕਿੰਨਾ ਵੀ ਰਸੂਖਦਾਰ ਹੋਵੇ, ਸਾਡਾ ਵਿਧਾਇਕ ਜਾਂ ਮੰਤਰੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ: ਭਗਵੰਤ ਮਾਨ
-ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੁਣ ਭ੍ਰਿਸ਼ਟਾਚਾਰ ਤੇ ਮਾਫੀਆ ਦੇ ਦੋਸ਼ੀਆਂ ਨੂੰ ਪਨਾਹ ਨਹੀਂ ਮਿਲੇਗੀ, ਹੁਣ ਜਾਣਕਾਰੀ ਮਿਲਦੇ ਹੀ ਹੋਵੇਗੀ ਸਖ਼ਤ ਕਾਰਵਾਈ: ਭਗਵੰਤ ਮਾਨ
-75 ਸਾਲਾਂ ਦੌਰਾਨ ਦੇਸ਼ ’ਚ ਅਜਿਹੀਆਂ ਦੋ ਹੀ ਮਿਸਾਲਾਂ ਮਿਲੀਆਂ ਹਨ, ਪਹਿਲੀ 2015 ’ਚ ਦਿੱਲੀ ’ਚ ਕੇਜਰੀਵਾਲ ਸਰਕਾਰ ਦੌਰਾਨ ਅਤੇ ਦੂਜੀ ਅੱਜ ਪੰਜਾਬ ’ਚ: ਭਗਵੰਤ ਮਾਨ 
ਚੰਡੀਗੜ੍ਹ :
ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਨੂੰ ਸਿੱਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਆਪਣੇ ਵਿਭਾਗ ’ਚ ਇੱਕ ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਕਾਰਨ ਬਰਖਾਸਤ ਕਰ ਦਿੱਤਾ ਹੈ। ਆਪਣੇ ਮੰਤਰੀ ਨੂੰ ਬਰਖਾਸਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, ‘ਅਸੀਂ ਰਿਸ਼ਵਤਖੋਰੀ ਅਤੇ ਘੂਸਖੋਰੀ ਬਿਲਕੁੱਲ ਸਹਿਣ ਨਹੀਂ ਕਰਾਂਗੇ। ਭ੍ਰਿਸ਼ਟਾਚਾਰ ਕਰਨ ਵਾਲਾ ਵਿਅਕਤੀ ਚਾਹੇ ਕਿੰਨਾ ਹੀ ਰਸੂਖਦਾਰ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। ਸਾਡੀ ਸਰਕਾਰ ’ਚ ਕਿਸੇ ਨੂੰ ਵੀ ਗੈਰਕਾਨੂੰਨੀ ਅਤੇ ਭ੍ਰਿਸ਼ਟ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’

Dr. Vijay SinglaDr. Vijay Singla

ਮੁੱਖ ਮੰਤਰੀ ਨੇ ਸਪਸ਼ਟ ਕੀਤਾ, ‘‘ਮੈਂ ਡਾ. ਸਿੰਗਲਾ ਨੂੰ ਆਪਣੀ ਕੈਬਨਿਟ ਤੋਂ ਬਰਖਾਸਤ ਕਰ ਦਿੱਤਾ ਹੈ ਅਤੇ ਪੁਲੀਸ ਨੂੰ ਕੇਸ ਦਰਜ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਹ ਮਾਮਲਾ ਸਿਰਫ਼ ਮੇਰੇ ਧਿਆਨ ਵਿੱਚ ਸੀ ਅਤੇ ਮੈਂ ਇਸ ਨੂੰ ਆਸਾਨੀ ਨਾਲ ਦੱਬ ਜਾਂ ਟਾਲ਼ ਸਕਦਾ ਸੀ, ਪਰ ਮੈਂ ਖਟਕੜ ਕਲਾਂ ਦੀ ਪਵਿੱਤਰ ਧਰਤੀ ’ਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਪ੍ਰਣ ਕੀਤਾ ਸੀ। ਇਸ ਦਿਸ਼ਾ ’ਚ ਇਹ ਇੱਕ ਇਤਿਹਾਸਕ ਕਦਮ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਵਿਵਸਥਾ ਦੇਣ ਲਈ ਚੁਣਿਆ ਹੈ। ਇਸ ਲਈ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਹਰ ਪੰਜਾਬੀ ਦੀਆਂ ਉਮੀਦਾਂ ਅਤੇ ਇੱਛਾਵਾਂ ’ਤੇ ਖਰਾ ਉਤਰਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆ 75 ਸਾਲ ਹੋ ਚੁੱਕੇ ਹਨ, ਪਰ ਅੱਜ ਤੱਕ ਦੇਸ਼ ’ਚ ਅਜਿਹੀਆਂ ਸਿਰਫ਼ ਦੋ ਹੀ ਮਿਸਾਲਾਂ ਮਿਲੀਆਂ ਹਨ।

CM Bhagwant MannCM Bhagwant Mann

ਪਹਿਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ’ਚ ਕਾਇਮ ਕੀਤੀ ਸੀ, ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ। ਦੂਜੀ ਮਿਸਾਲ ਅੱਜ ਪੰਜਾਬ ਨੇ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਹੁਣ ਕਾਨੂੰਨ ਆਪਣਾ ਕੰਮ ਕਰੇਗਾ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਵਾਲੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਨੂੰ ਪਨਾਹ ਦਿੰਦੇ ਰਹੇ ਹਨ ਅਤੇ ਬਾਅਦ ’ਚ ਉਹ ਕਹਿੰਦੇ ਸਨ ਕਿ ਉਨ੍ਹਾਂ ਨੂੰ ਆਪਣੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਨਾਲ ਸੰਬੰਧਤ ਗਤੀਵਿਧੀਆਂ ’ਚ ਗ੍ਰਸਤ ਹੋਣ ਦੀ ਜਾਣਕਾਰੀ ਸੀ, ਪਰ ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਹੁਣ ਜਾਣਕਾਰੀ ਮਿਲਦਿਆਂ ਹੀ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਉਨ੍ਹਾਂ ਦਾ ਹੀ ਮੰਤਰੀ ਜਾਂ ਵਿਧਾਇਕ ਕਿਉਂ ਨਾ ਹੋਵੇ।  

Bhagwant MannBhagwant Mann

ਵਿਰੋਧੀ ਪਾਰਟੀਆਂ ’ਤੇ ਟਿਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਾਡੇ ਇਸ ਫ਼ੈਸਲੇ ’ਤੇ ਬਿਆਨਬਾਜ਼ੀ ਜ਼ਰੂਰ ਕਰਨਗੀਆਂ, ਜਦੋਂ ਕਿ ਇਹ ਪਾਰਟੀਆਂ ਹਮੇਸ਼ਾਂ ਭ੍ਰਿਸ਼ਟ ਆਗੂਆਂ ਨੂੰ ਬਚਾਉਂਦੀਆਂ ਅਤੇ ਅੱਗੇ ਵਧਾਣ ’ਚ ਮਦਦ ਕਰਦੀਆਂ ਰਹੀਆਂ ਹਨ। ਪਰ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਕਦਮ ਚੁਕਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਰਾਦਾ ਅਤੇ ਨੀਅਤ ਸਾਫ਼ ਹੈ। ਭ੍ਰਿਸ਼ਟ ਕੰਮਾਂ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਹੜਾ ਵੀ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਵੇਗਾ, ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

Arvind Kejriwal and Bhagwant MannArvind Kejriwal 

‘ਆਪ’ ਦੇਸ਼ ਦੀ ਇੱਕਲੀ ਪਾਰਟੀ ਜਿੱਥੇ ਭ੍ਰਿਸ਼ਟਾਚਾਰ ਅਤੇ ਭ੍ਰਿਸਟਾਚਾਰੀਆਂ ਲਈ ਕੋਈ ਥਾਂ ਨਹੀਂ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡਾ. ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਵਿਚੋਂ ਹਟਾਉਣ ਦੇ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੀ ਤਰੀਫ਼ ਕੀਤੀ ਹੈ। ਕੇਜਰੀਵਾਲ ਨੇ ਕਿਹਾ, ‘‘ਆਮ ਆਦਮੀ ਪਾਰਟੀ ਦੇਸ਼ ਦੀ ਇੱਕਲੀ ਪਾਰਟੀ ਹੈ ਜਿਥੇ ਭ੍ਰਿਸਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਲਈ ਕੋਈ ਥਾਂ ਨਹੀਂ ਹੈ। ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਛੋਟੇ ਭਰਾ ਭਗਵੰਤ ਮਾਨ ਦੇ ਫ਼ੈਸਲੇ ’ਤੇ ਸਾਨੂੰ ਸਾਰਿਆਂ ਨੂੰ ਮਾਣ ਹੈ। ਇਸ ਫ਼ੈਸਲੇ ਨਾਲ ਸਿਰਫ਼ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਲੋਕਾਂ ਨੂੰ ਮਾਣ ਮਹਿਸੂਸ ਹੋਇਆ ਹੈ।’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement