
ਡਾ. ਸੰਦੀਪ ਪਾਠਕ ਨੇ ਕਿਹਾ, “ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਭਾਵੇਂ ਉਹ ਕੋਈ ਵੀ ਹੋਵੇ ਅਤੇ ਕਿਸੇ ਵੀ ਅਹੁਦੇ 'ਤੇ ਹੋਵੇ।
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਚਲਦਿਆਂ ਡਾ. ਵਿਜੇ ਸਿੰਗਲਾ ਦੀ ਬਰਖ਼ਾਸਤਗੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਦੀ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।
ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ, “AAP ਹੀ ਇਕ ਅਜਿਹੀ ਪਾਰਟੀ ਹੈ ਜਿਸ ’ਚ ਭ੍ਰਿਸ਼ਟਾਚਾਰ ਦੇ ਆਧਾਰ 'ਤੇ ਆਪਣਿਆਂ ਖਿਲਾਫ਼ ਕਾਰਵਾਈ ਕਰਨ ਦੀ ਹਿੰਮਤ ਅਤੇ ਇਮਾਨਦਾਰੀ ਹੈ। ਅਸੀਂ ਦਿੱਲੀ 'ਚ ਦੇਖਿਆ, ਹੁਣ ਪੰਜਾਬ 'ਚ ਦੇਖ ਰਹੇ ਹਾਂ। ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ। ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਲਾਘਾਯੋਗ ਫੈਸਲਾ”।
ਇਸ ਦੇ ਨਾਲ ਹੀ ਰਾਜ ਸਭਾ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਕਿਹਾ, “ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਭਾਵੇਂ ਉਹ ਕੋਈ ਵੀ ਹੋਵੇ ਅਤੇ ਕਿਸੇ ਵੀ ਅਹੁਦੇ 'ਤੇ ਹੋਵੇ। ਇਨਕਲਾਬ ਜ਼ਿੰਦਾਬਾਦ”।
ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤਮ ਮਾਨ ਨੇ ਅੱਜ ਸਾਬਿਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟਾਚਾਰੀਆਂ ਲਈ ਥਾਂ ਨਹੀਂ ਹੈ, ਚਾਹੇ ਉਹ ਕੋਈ ਵੀ ਹੋਵੇ। ਬਾਕੀ ਪਾਰਟੀਆਂ ਨੇ ਹਮੇਸ਼ਾ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦਾ ਕੰਮ ਕੀਤਾ ਹੈ। ਸਿਰਫ਼ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਿਚ ਹੀ ਇਹ ਸੰਭਵ ਹੈ ਕਿ ਭ੍ਰਿਸ਼ਟਾਚਾਰ ਕਰਨ ਦੀ ਸੋਚੋਗੇ ਵੀ ਤਾਂ ਬਚੋਗੇ ਨਹੀਂ।