PPSC ਚੇਅਰਮੈਨ ਦਾ ਸਪੱਸ਼ਟੀਕਰਨ: ਕਾਰਜ ਪ੍ਰਣਾਲੀ ਦੇ ਨਿਯਮਾਂ ਮੁਤਾਬਕ ਹੀ ਲਈ ਗਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ
Published : May 24, 2022, 7:28 pm IST
Updated : May 24, 2022, 7:31 pm IST
SHARE ARTICLE
PPSC Charmain Clarification on Naib Tehsildar Exam
PPSC Charmain Clarification on Naib Tehsildar Exam

ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੀ.ਸੀ.ਐਸ. ਦੀ ਸਾਂਝੀ ਪ੍ਰੀਖਿਆ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰੀਖਿਆਵਾਂ ਅੰਗਰੇਜ਼ੀ ਭਾਸ਼ਾ ਵਿਚ ਲਈਆਂ ਜਾਂਦੀਆਂ-ਚੇਅਰਮੈਨ

 

ਚੰਡੀਗੜ੍ਹ:  ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਪ੍ਰੀਖਿਆ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਕਰਵਾਉਣ ਬਾਰੇ ਮੀਡੀਆ ਰਿਪੋਰਟਾਂ ’ਤੇ ਪ੍ਰਤੀਕਰਮ ਦਿੰਦਿਆਂ ਪੀਪੀਐਸਸੀ ਦੇ ਚੇਅਰੈਮਨ ਜਗਬੰਸ ਸਿੰਘ ਨੇ ਸਪੱਸ਼ਟ ਕੀਤਾ ਕਿ ਪੀਪੀਐਸਸੀ ਵੱਲੋਂ ਆਪਣੀ ਕਾਰਜ ਪ੍ਰਣਾਲੀ ਲਈ ਤੈਅ ਪ੍ਰਕਿਰਿਆ ਦੇ ਨਿਯਮਾਂ ਵਿਚ ਸਾਫ ਤੌਰ ’ਤੇ ਨਿਰਧਾਰਤ ਕੀਤਾ ਗਿਆ ਹੈ ਕਿ ਪ੍ਰਸ਼ਨ ਪੱਤਰ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਬੀਤੇ ਸਮੇਂ ਵਿਚ ਵੀ ਅਜਿਹੀਆਂ ਸਾਰੀਆਂ ਪ੍ਰੀਖਿਆਵਾਂ ਵੀ ਅੰਗਰੇਜ਼ੀ ਵਿਚ ਹੀ ਲਈਆਂ ਗਈਆਂ ਹਨ।      

PPSC approves proposal by Jail Department to demote officerPPSC

ਪੀਪੀਐਸਸੀ ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਉਪਰੋਕਤ ਨਿਯਮਾਂ ਵਿਚ ਸਿਰਫ਼ ਪੰਜਾਬ ਰਾਜ ਸਿਵਲ ਸਰਵਿਸਜ਼ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਮੁਢਲੀ ਤੇ ਮੁੱਖ ਪ੍ਰੀਖਿਆ, ਦੋਵੇਂ) ਨੂੰ ਛੋਟ ਦਿੱਤੀ ਗਈ ਹੈ ਕਿਉਂ ਜੋ ਸਰਕਾਰ ਦੁਆਰਾ ਨੋਟੀਫਾਈ ਕੀਤੇ ਨਿਯਮਾਂ ਅਨੁਸਾਰ ਇਹ ਪ੍ਰੀਖਿਆ ਅੰਗਰੇਜ਼ੀ ਅਤੇ ਪੰਜਾਬੀ, ਦੋਵਾਂ ਭਾਸ਼ਾਵਾਂ ਵਿਚ ਕਰਵਾਉਣਾ ਲਾਜ਼ਮੀ ਹੈ।

examPPSC

ਪੀਪੀਐਸਸੀ ਵੱਲੋਂ ਹਾਲ ਹੀ ਵਿਚ ਕਰਵਾਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨਾਲ ਸਬੰਧਤ ਮੀਡੀਆ ਵੱਲੋਂ ਚੁੱਕੇ ਮੁੱਦੇ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੇ ਪ੍ਰਸ਼ਨ ਪੱਤਰ ਜੋ ਬਹੁ-ਚੋਣ ਵਾਲੇ ਪ੍ਰਸ਼ਨਾਂ ਉਤੇ ਅਧਾਰਿਤ ਸਨ, ਵਿਚ ਉਮੀਦਵਾਰਾਂ ਨੂੰ ਦਿੱਤੇ ਗਏ ਚਾਰ ਵਿਕਲਪਾਂ ਵਿੱਚੋਂ ਸਹੀ ਦੀ ਚੋਣ ਕਰਨੀ ਸੀ।

ExamExam

ਪੀਪੀਐਸਸੀ ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਨਾਇਬ ਤਹਿਸੀਲਦਾਰ ਦੀ ਅਸਾਮੀ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੈ ਅਤੇ ਕਿਸੇ ਵੀ ਸਟ੍ਰੀਮ ਵਿਚ ਗ੍ਰੈਜੂਏਸ਼ਨ ’ਚ ਅੰਗਰੇਜ਼ੀ ਦਾ ਮੁੱਢਲਾ ਗਿਆਨ ਹੋਣ ਦੀ ਉਮੀਦ ਕੀਤੀ ਜਾਂਦੀ ਹੈ ਜੋ ਉਸ ਨੂੰ ਬਹੁ-ਚੋਣ ਵਾਲੇ ਪ੍ਰਸ਼ਨਾਂ ਵਿਚ ਸਹੀ ਦੀ ਚੋਣ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਦੇ ਉੱਤਰ ਦੇਣ ਲਈ ਭਾਸ਼ਾ ਵਿਚ ਲਿਖਤੀ ਤੌਰ ’ਤੇ ਦਰਸਾਉਣ ਦੀ ਲੋੜ ਨਹੀਂ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement