
ਇਸ ਦੌਰਾਨ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਅਤੇ ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਆਪਣੀ ਹੀ ਕੈਬਨਿਟ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਦੌਰਾਨ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਉਹਨਾਂ ਨੇ ਟਵੀਟ ਕਰਕੇ ਲਿਖਿਆ ਕਿ ਜ਼ੀਰੋ ਟਾਲਰੈਂਸ ਦਾ ਮਤਲਬ ਹੈ ਜ਼ੀਰੋ ਟਾਲਰੈਂਸ। ਸਾਨੂੰ ਆਪਣੇ ਸੀਐਮ ਭਗਵੰਤ ਮਾਨ 'ਤੇ ਮਾਣ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਸਾਡੇ ਨਾਲ ਖੜ੍ਹੇ ਹਨ, ਇਸ ਲਈ ਇਹ ਸੰਭਵ ਹੋਇਆ ਹੈ। ਇਨਕਲਾਬ ਜ਼ਿੰਦਾਬਾਦ। ਇਸ ਦੇ ਨਾਲ ਹੀ ਉਹਨਾਂ ਕਿਹਾ, “ਜੋ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ, ਉਸ ’ਤੇ ਖਰੇ ਉਤਰਾਂਗੇ। ਮੈਂ ਸਿਰਫ਼ ਅਪਣੀ ਗਰੰਟੀ ਲੈ ਸਕਦਾ ਹਾਂ”।
ਦੱਸ ਦੇਈਏ ਕਿ ਸਿੰਗਲਾ 'ਤੇ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਫਸਰਾਂ ਤੋਂ ਟੈਂਡਰ 'ਤੇ ਇਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਿਹਾ ਸੀ, ਜਿਸ ਦੀ ਸ਼ਿਕਾਇਤ ਤੋਂ ਬਾਅਦ ਉਹਨਾਂ ਨੂੰ ਕੈਬਨਿਟ 'ਚੋਂ ਬਰਖਾਸਤ ਕਰ ਦਿੱਤਾ ਗਿਆ। ਇਸ 'ਤੇ ਕਾਰਵਾਈ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਵਿਜੇ ਸਿੰਗਲਾ ਨੇ ਵੀ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ।