ਭ੍ਰਿਸ਼ਟਾਚਾਰ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ ਮਾਨ ਸਰਕਾਰ: ਮਲਵਿੰਦਰ ਸਿੰਘ ਕੰਗ
Published : May 24, 2022, 6:38 pm IST
Updated : May 24, 2022, 6:38 pm IST
SHARE ARTICLE
Malvinder Singh Kang
Malvinder Singh Kang

ਕਿਹਾ- ਮੁੱਖ ਮੰਤਰੀ ਮਾਨ ਵੱਲੋਂ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਅਧੀਨ ਕੈਬਨਿਟ ’ਚੋਂ ਬਾਹਰ ਕਰਨ ਦਾ ਫ਼ੈਸਲਾ ਸਵਾਗਤਯੋਗ


ਚੰਡੀਗੜ੍ਹ: ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਅਧੀਨ ਆਪਣੀ ਕੈਬਨਿਟ ਵਿਚੋਂ ਬਾਹਰ ਕਰਨ ਦਾ ਫ਼ੈਸਲਾ ਆਮ ਆਦਮੀ ਪਾਰਟੀ (ਆਪ) ਦੀ ਇਮਾਨਦਾਰ ਰਾਜਨੀਤੀ ’ਤੇ ਮੋਹਰ ਲਾਉਂਦਾ ਹੈ।’ ਇਹ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਆਪ’ ਮੁੱਖ ਮੰਤਰੀ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕਰਦੀ ਹੈ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਭ੍ਰਿਸ਼ਟਾਚਾਰ ਕਿਸੇ ਵੀ ਪੱਧਰ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ’ਚ ਗ੍ਰਸਤ ਕੋਈ ਵੀ ਬੰਦਾ ਭਾਵੇਂ ਕੋਈ ਵਿਧਾਇਕ ਹੋਵੇ ਜਾਂ ਮੰਤਰੀ ਹੋਵੇ ਜਾਂ ਕੋਈ ਅਧਿਕਾਰੀ ਹੋਵੇ ਬਖਸ਼ਿਆ ਨਹੀਂ ਜਾਵੇਗਾ।

Malvinder Singh KangMalvinder Singh Kang

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘‘ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ’ਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀਆਂ ਜਿਹੜੀਆਂ ਉਮੀਦਾਂ ਹਨ, ਮੁੱਖ ਮੰਤਰੀ ਇਨਾਂ ਉਮੀਦਾਂ ’ਤੇ ਖਰੇ ਉਤਰਨਗੇ। ਇਸ ਦੀ ਮਿਸਾਲ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਆਪਣੇ ਹੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਪੰਜਾਬ ਕੈਬਨਿਟ ਵਿਚੋਂ ਬਾਹਰ ਕੱਢ ਦਿੱਤਾ, ਕਿਉਂਕਿ ਡਾ. ਸਿੰਗਲਾ ਨੇ ਵਿਭਾਗੀ ਟੈਂਡਰ ਜਾਰੀ ਕਰਨ ਬਦਲੇ ਇੱਕ ਫ਼ੀਸਦੀ ਕਮਿਸ਼ਨ (ਰਿਸ਼ਵਤ) ਮੰਗਿਆ ਸੀ।’’

Bhagwant Mann Bhagwant Mann

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਕੁੱਝ ਦਿਨ ਪਹਿਲਾਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖ਼ਿਲਾਫ਼ ਟੈਂਡਰ ਜਾਰੀ ਕਰਨ ਬਦਲੇ ਇੱਕ ਫ਼ੀਸਦੀ ਕਮਿਸ਼ਨ ਮੰਗਣ ਦੀ ਸ਼ਿਕਾਇਤ ਮਿਲੀ ਸੀ ਅਤੇ ਮੁੱਖ ਮੰਤਰੀ ਨੇ ਪੂਰੇ ਮਾਮਲੇ ਦੀ ਜਾਂਚ ਕਰਵਾਈ ਅਤੇ ਸਬੂਤ ਪ੍ਰਾਪਤ ਕੀਤੇ। ਉਪਰੰਤ ਮੰਤਰੀ ਸਿੰਗਲਾ ਤੋਂ ਪੁੱਛ- ਪੜਤਾਲ ਕੀਤੀ ਗਈ ਅਤੇ ਭ੍ਰਿਸ਼ਟਾਚਾਰ ਮੰਗਣ ਦੇ ਦੋਸ਼ ਸਿੱਧ ਹੋਣ ’ਤੇ ਮੁੱਖ ਮੰਤਰੀ ਨੇ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਬਾਹਰ ਕੱਢ ਦਿੱਤਾ ਹੈ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਪੁਲੀਸ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।

malvinder kang Malvinder Singh Kang

‘ਆਪ’ ਆਗੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ, ਕਿਉਂਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਹੋਏ ਸੰਘਰਸ਼ ਵਿਚੋਂ ਪੈਦਾ ਹੋਈ ਹੈ। ਇਸੇ ਲਈ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਆਪਣੇ ਇੱਕ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਅਧੀਨ ਦਿੱਲੀ ਕੈਬਨਿਟ ਵਿਚੋਂ ਬਾਹਰ ਕੀਤਾ ਸੀ। ਬਹੁਤ ਸਪੱਸ਼ਟ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਨੀਤੀ ਇਮਾਨਦਾਰੀ ’ਤੇ ਆਧਾਰਿਤ ਹੈ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇੱਕ ਮਾਤਰ ਪਾਰਟੀ ਹੈ, ਜਿੱਥੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਦੀ ਕੋਈ ਥਾਂ ਨਹੀਂ। ਪੰਜਾਬ ਦੇ ਲੋਕ ਵੀ ਭ੍ਰਿਸ਼ਟਾਚਾਰ ਮੁਕਤ ਇਮਾਨਦਾਰੀ ਵਾਲੀ ਰਾਜਨੀਤੀ ਚਾਹੁੰਦੇ ਸਨ, ਨਾ ਕਿ ਦੂਜੀਆਂ ਪਾਰਟੀਆਂ ਦੀਆਂ ਬਈਮਾਨੀ ਵਾਲੀ ਰਾਜਨੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement