ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ 3 ਕਾਬੂ 
Published : May 24, 2022, 9:45 pm IST
Updated : May 24, 2022, 9:45 pm IST
SHARE ARTICLE
amritsar news
amritsar news

ਇਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ 

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ) : ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨਾਂ ਕੋਲੋਂ 13 ਜਾਅਲੀ ਸਰਟੀਫਿਕੇਟ ਫੜ੍ਹੇ ਗਏ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਐਸ .ਐਸ .ਪੀ ਦਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ ਹੈਲਪਰ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ, ਗੋਲਡਨ ਐਵੀਨਿਊ ਅੰਮ੍ਰਿਤਸਰ, ਪ੍ਰਾਇਵੇਟ ਏਜੰਟ ਜੈ ਕਪੂਰ, ਇੰਦਰਾ ਕਲੋਨੀ ਮਜੀਠਾ ਰੋਡ ਅਤੇ ਇਕ ਹੋਰ ਏਜੰਟ ਸੁਨੀਲ ਕੁਮਾਰ ਸਟੈਨੋਗ੍ਰਾਫਰ ਜ਼ਿਲ੍ਹਾ ਕਚਿਹਿਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

HandcuffHandcuff

ਉਨ੍ਹਾਂ ਦੱਸਿਆ ਕਿ ਇਕ ਹੋਰ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਵਲੋਂ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਕੋਲੋਂ ਰਿਸ਼ਵਤ ਹਾਸਲ ਕਰਕੇ ਜਨਮ ਸਰਟੀਫਿਕੇਟ ਜਾਅਲੀ ਤਿਆਰ ਕੀਤੇ ਜਾਂਦੇ ਸਨ। ਉਨਾਂ ਦੱਸਿਆ ਕਿ ਪੜਤਾਲ ਦੌਰਾਨ 13 ਸਰਟੀਫਿਕੇਟ ਫੜ੍ਹੇ ਗਏ ਹਨ। ਜਿਨਾਂ ਵਿਚੋਂ 6 ਜਾਲੀ ਸਰਟੀਫਿਕੇਟ ਤਸਦੀਕ ਹੋਏ ਹਨ ਅਤੇ ਬਾਕੀ 7 ਜਨਮ ਸਰਟੀਫਿਕੇਟਾਂ ਦੇ ਪਤੇ ਅਧੂਰੇ ਹੋਣ ਕਰਕੇ ਪੜਤਾਲ ਨਹੀਂ ਹੋ ਸਕੀ।

photo photo

ਬੁਲਾਰੇ ਨੇ ਦੱਸਿਆ ਕਿ 13 ਜਨਮ ਸਰਟੀਫਿਕੇਟਾਂ ਦੀ ਘੋਖ ਲੋਕਲ ਰਜਿਸਟਰਾਰ ਜਨਮ ਅਤੇ ਮੌਤ ਨਗਰ ਨਿਗਮ ਅੰਮ੍ਰਿਤਸਰ ਤੋਂ ਕਰਵਾਈ ਗਈ ਹੈ ਅਤੇ ਇਨ੍ਹਾਂ ਜਨਮ ਸਰਟੀਫਿਕੇਟਾਂ ਦਾ ਅਧਿਕਾਰ ਜਨਮ ਅਤੇ ਮੌਤ ਵਿਭਾਗ ਦੇ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਅਤੇ ਨਾ ਹੀ ਕੀਤੇ ਗਏ ਹਸਤਾਖ਼ਰ ਉਨਾਂ ਦੇ ਹਨ।

HandcuffHandcuff

ਬੁਲਾਰੇ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਜੁਰਮ 420, 465, 466, 471, 120 ਬੀ, 7 ਪੀ.ਸੀ. ਐਕਟ 1988 ਅਧੀਨ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਧੰਦੇ ਵਿੱਚ ਪਾਏ ਜਾਣ ਵਾਲੇ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement