ਧੜ ਤੋਂ ਵੱਖ ਹੋਈ ਨੌਜਵਾਨ ਦੀ ਧੌਣ
ਨੰਗਲ-ਸ਼੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਮਜਾਰਾ ਨੇੜੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਇਕ ਐਕਟਿਵਾ ਨੂੰ ਟੱਕਰ ਮਾਰ ਦਿਤੀ। ਇਸ ਦਰਦਨਾਕ ਹਾਦਸੇ ਵਿਚ ਐਕਟਿਵਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਐਕਟਿਵਾ ਚਾਲਕ ਨੂੰ ਕੁਚਲਦੀ ਹੋਈ ਅੱਗੇ ਲੰਘ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਦੀ ਧੌਣ ਧੜ ਨਾਲੋਂ ਵੱਖ ਹੋ ਗਈ।
ਇਹ ਵੀ ਪੜ੍ਹੋ: ਚੰਡੀਗੜ੍ਹ ਹੋਈ ਸ਼ਰਮਸਾਰ, 12 ਸਾਲਾ ਬੱਚੀ ਨਾਲ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਨੇ ਕੀਤਾ ਬਲਾਤਕਾਰ
ਮੌਕੇ 'ਤੇ ਹੀ ਪਹੁੰਚੀ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਕਤ ਹਾਦਸਾ ਵਾਪਰਿਆ ਤਾਂ ਬੱਸ ਨੰਗਲ ਤੋਂ ਰੂਪਨਗਰ ਵੱਲ ਜਾ ਰਹੀ ਸੀ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਡੂੰਘੀ ਖੱਡ ਚ ਡਿੱਗੀ ਕਾਰ, 7 ਦੀ ਮੌਤ
ਇਸੇ ਦੌਰਾਨ ਬੱਸ ਨੇ ਐਕਟਿਵਾ ਚਾਲਕ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ ਪੁੱਤਰ ਸੁਰਿੰਦਰ ਪਾਲ ਵਾਸੀ ਨਿੱਕੂਵਾਲ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਗਰਦਨ ਧੜ ਨਾਲੋਂ ਵੱਖ ਹੋ ਗਈ। ਹਾਦਸੇ ਨੂੰ ਅੰਜਾਮ ਦੇਣ ਮਗਰੋਂ ਬੱਸ ਦਾ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।