
ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਸਬੰਧਤ ਸੀ ਗੈਂਗਸਟਰ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿਚ ਅੱਜ ਇੱਕ ਨਾਮੀ ਗੈਂਗਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਗੈਂਗਸਟਰ ਦਾ ਨਾਂ ਜਰਨੈਲ ਸਿੰਘ ਦਸਿਆ ਜਾ ਰਿਹਾ ਹੈ। ਜਿਸ ਨੂੰ 24-25 ਗੋਲੀਆਂ ਮਾਰੀਆਂ ਗਈਆਂ ਸਨ। ਗੈਂਗਸਟਰ ਜਰਨੈਲ ਸਿੰਘ ਦਾ ਸਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦਸਿਆ ਜਾਂਦਾ ਹੈ।