ਸਰਪੰਚਾਂ ਦੇ 431, ਪੰਚਾਂ ਦੇ 2914, ਪੰਚਾਇਤ ਕਮੇਟੀ ਮੈਂਬਰਾਂ ਦੇ 81 ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ 10 ਅਹੁਦੇ ਖ਼ਾਲੀ
ਚੰਡੀਗੜ੍ਹ: ਪੰਚਾਇਤੀ ਚੋਣਾਂ ਦੇ ਐਲਾਨ ਵਿਚ ਦੇਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਅਦਾਲਤ ਨੇ ਚੋਣਾਂ ਲਈ 20 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰ ਦੇ ਹੁਕਮ ਦਿਤੇ ਹਨ। ਦਰਅਸਲ ਹਾਈ ਕੋਰਟ ਵਿਚ ਪੰਜਾਬ ਦੀਆਂ ਪੰਚਾਇਤਾਂ ਦੇ ਖ਼ਾਲੀ ਅਹੁਦਿਆਂ ’ਤੇ ਚੋਣਾਂ ਕਰਵਾਉਣ ਸਬੰਧੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ।
ਇਹ ਵੀ ਪੜ੍ਹੋ: ISSF ਵਿਸ਼ਵ ਕੱਪ: ਗਨੀਮਤ ਸੇਖੋਂ ਨੇ ਸਿਲਵਰ ਅਤੇ ਦਰਸ਼ਨਾ ਰਾਠੌਰ ਜਿੱਤਿਆ ਕਾਂਸੀ ਦਾ ਤਮਗ਼ਾ
ਇਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਅਦਾਲਤ ਦੇ ਹੁਕਮਾਂ ਨੂੰ ਹਲਕੇ ਅਤੇ ਗ਼ੈਰ-ਜ਼ਿੰਮੇਵਾਰਾਨਾ ਤਰੀਕੇ ਨਾਲ ਲੈਣ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਸੀ। ਪੰਜਾਬ ਦੇ ਮੁੱਖ ਸਕੱਤਰ ਨੇ ਅਦਾਲਤ ਨੂੰ ਦਸਿਆ ਕਿ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਿਵਲ ਸਰਵਿਸਜ਼ ਪ੍ਰੀਖਿਆ 2022 ’ਚ ਸਿੱਖ ਪ੍ਰਵਾਰ ਦੀ ਧੀ ਨੇ ਹਾਸਲ ਕੀਤਾ 11ਵਾਂ ਰੈਂਕ
ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਲਤ ਨੂੰ ਇਹ ਵੀ ਦਸਿਆ ਗਿਆ ਕਿ ਹੁਣ ਤਕ ਸਰਪੰਚਾਂ ਦੇ 431, ਪੰਚਾਂ ਦੇ 2914, ਪੰਚਾਇਤ ਕਮੇਟੀ ਮੈਂਬਰਾਂ ਦੇ 81 ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ 10 ਅਹੁਦੇ ਖ਼ਾਲੀ ਹਨ। ਇਸ ਦੀ ਸੂਚਨਾ 27 ਮਾਰਚ ਨੂੰ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ।