
7 ਜੂਨ ਨੂੰ ਮੁੜ ਹੋਵੇਗੀ ਫ਼ਰੀਦਕੋਟ ਅਦਾਲਤ ਵਿਚ ਪੇਸ਼ੀ
ਫ਼ਰੀਦਕੋਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਸਾਬਕਾ ਵਿਧਾਇਕ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਹੁਣ ਕਿੱਕੀ ਢਿੱਲੋਂ ਦੀ 7 ਜੂਨ ਨੂੰ ਮੁੜ ਪੇਸ਼ੀ ਹੋਵੇਗੀ।
ਇਹ ਵੀ ਪੜ੍ਹੋ: ਜਮਸ਼ੇਦਪੁਰ ਦੀ ਧੀ ਅਸਮਿਤਾ ਦੋਰਜੀ ਨੇ ਐਵਰੈਸਟ ਕੀਤਾ ਫਤਿਹ, ਝਾਰਖੰਡ ਦਾ ਵਧਾਇਆ ਮਾਣ
ਇਸ ਤੋਂ ਪਹਿਲਾਂ 22 ਮਈ ਨੂੰ ਸੁਣਵਾਈ ਤੋਂ ਬਾਅਦ ਕੁਸ਼ਲਦੀਪ ਢਿੱਲੋਂ ਨੇ ਅਦਾਲਤ ਤੋਂ ਬਾਹਰ ਆ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਵਾਹਿਗੁਰੂ ਅਤੇ ਅਦਾਲਤ 'ਤੇ ਭਰੋਸਾ ਹੈ, ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਵਿਰੁਧ ਇਹ ਕਾਰਵਾਈ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਇਲਜ਼ਾਮ ਤਹਿਤ ਵਿਜੀਲੈਂਸ ਵਲੋਂ ਕੀਤੀ ਗਈ। ਵਿਜੀਲੈਂਸ ਨੇ ਕਿੱਕੀ ਢਿੱਲੋਂ ਨੂੰ 16 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।