ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ

By : KOMALJEET

Published : May 24, 2023, 3:43 pm IST
Updated : May 24, 2023, 3:43 pm IST
SHARE ARTICLE
Punjab News
Punjab News

- ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਖੋਲ੍ਹੇਗੀ 'ਪ੍ਰਵਰਤਨ ਕੇਂਦਰ'

 
- ਸਿਹਤ ਮੰਤਰੀ ਨੇ ਲੋਕਾਂ ਨੂੰ ਅਪਣੇ ਖੇਤਰਾਂ ਵਿਚ 'ਸਿਹਤ ਕਮੇਟੀਆਂ' ਬਣਾਉਣ ਲਈ ਕਿਹਾ

- ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਤ ਵਾਕਾਥਨ ਅਤੇ ਸਾਈਕਲ ਰੈਲੀ ਵਿਚ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ

ਚੰਡੀਗੜ੍ਹ/ਸਰਾਭਾ (ਲੁਧਿਆਣਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪ੍ਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ।

ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿਚ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ਦੇਸ਼ ਦੀ ਆਜ਼ਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿਚ ਤਬਦੀਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ 'ਪ੍ਰਵਰਤਨ ਕੇਂਦਰ' ਖੋਲ੍ਹੇਗੀ ਜਿਥੇ ਨਸ਼ਾ ਪੀੜਤਾਂ ਦਾ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬਾ ਵਰਗੀਆਂ ਸਹੂਲਤਾਂ ਦਿਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਵੱਖ-ਵੱਖ ਕਿੱਤਿਆਂ ਲਈ ਸਿਖਲਾਈ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਅਪਣੇ ਖੇਤਰਾਂ ਵਿਚ ਨਸ਼ਿਆਂ ਦੀ ਅਲਾਮਤ 'ਤੇ ਚੌਕਸੀ ਰੱਖਣ ਦਾ ਕੰਮ ਕਰਨਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ, ਜਿਨ੍ਹਾਂ ਨੇ ਸਿਰਫ਼ 19 ਸਾਲ ਦੀ ਉਮਰ ਵਿਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵਲੋਂ ਦਿਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਇਹ ਵੀ ਪੜ੍ਹੋ: ਨਵੇਂ ਸੰਸਦ ਭਵਨ 'ਚ ਲਗਾਇਆ ਜਾਵੇਗਾ ਇਤਿਹਾਸਕ 'ਸੇਂਗੋਲ' : ਅਮਿਤ ਸ਼ਾਹ

ਉਨ੍ਹਾਂ ਇਹ ਵੀ ਯਾਦ ਕੀਤਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਅਪਣੇ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਥਾਨਕ ਲੋਕਾਂ ਵਲੋਂ ਉਠਾਏ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿਤਾ।

ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਯਾਦ 'ਚ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕਰਵਾਈ ਗਈ, ਜਿਸ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੁਖੀ ਸ਼ਰਨਪਾਲ ਸਿੰਘ ਮੱਕੜ, ਆਪ ਆਗੂ ਡਾ. ਕੇ.ਐਨ.ਐਸ. ਕੰਗ, ਅਹਿਬਾਬ ਗਰੇਵਾਲ, ਹਰਭੁਪਿੰਦਰ ਸਿੰਘ ਧਾਰੌਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement