ਸ਼੍ਰੋਮਣੀ ਕਮੇਟੀ ਗੁਰਬਾਣੀ ਦਾ ਵਪਾਰੀਕਰਨ ਬੰਦ ਕਰਵਾਏ, ਅਪਣਾ ਟੀਵੀ ਚਲਾਏ: ਕੇਂਦਰੀ ਸਿੰਘ ਸਭਾ

By : GAGANDEEP

Published : May 24, 2023, 4:14 pm IST
Updated : May 24, 2023, 4:14 pm IST
SHARE ARTICLE
photo
photo

ਸ਼੍ਰੋਮਣੀ ਕਮੇਟੀ ਨੂੰ ਆਪਣਾ ਟੀਵੀ ਚੈਨਲ ਚਲਾ ਕੇ ਸਿੱਖ ਸੰਗਤ ਲਈ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਮੁਫਤ ਪ੍ਰਸਾਰ ਕਰਨਾ ਚਾਹੀਦਾ ਹੈ

 

ਚੰਡੀਗੜ੍ਹ: ਕੁਝ ਸਾਲਾਂ ਪਹਿਲਾਂ ਗੁਰਬਾਣੀ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੀੜ੍ਹਾਂ ਦੀ ਛਪਾਈ ਨੂੰ ਆਪਣੇ ਰਾਹੀ ਸ਼ੁਰੂ ਕਰਕੇ ਪ੍ਰਾਈਵੇਟ ਕੰਪਨੀਆਂ ਵਲੋਂ ਬੀੜ੍ਹਾਂ ਛਾਪਣ ਉੱਤੇ ਪੂਰਨ ਪਾਬੰਦੀ ਲਾ ਦਿਤੀ ਸੀ। ਉਸੇ ਤਰਜ਼ ਉੱਤੇ ਬਾਦਲਾਂ ਦੇ ਨਿੱਜੀ ਟੀਵੀ ਚੈਨਲ ਵਲੋਂ ਪੇਡ ਕੇਬਲ ਨੈੱਟਵਰਕ ਰਾਹੀ ਦਰਬਾਰ ਸਾਹਿਬ ਅੰਮ੍ਰਿਤਸਰ ਤੋ ਰੋਜ਼ਾਨਾ ਕੀਰਤਨ ਪ੍ਰਸਾਰਣ ਕਰਨ ਨਾਲ ਗੁਰਬਾਣੀ ਦੇ ਹੋ ਰਹੇ ਵਪਾਰੀਕਰਨ ਨੂੰ ਸ਼੍ਰੋਮਣੀ ਕਮੇਟੀ ਤਰੁੰਤ ਬੰਦ ਕਰੇ ਅਤੇ ਬੀੜ੍ਹਾਂ ਛਾਪਣ ਦੀ ਤਰਜ਼ ਉੱਤੇ ਆਪਣਾ ਟੀਵੀ ਚੈਨਲ ਸ਼ੁਰੂ ਕਰੇ। ਇਹ ਮੰਗ ਕੇਂਦਰੀ ਸਿੰਘ ਸਭਾ ਵਲੋਂ ਕੀਤੀ ਗਈ।

ਪਿਛਲੇ ਸਾਲ ਪੀਟੀਸੀ ਚੈਨਲ ਦੇ ਸੈਕਸ ਸਕੈਂਡਲ ਵਿਚ ਸ਼ਮੂਲੀਅਤ ਹੋਣ ਉਪਰੰਤ ਮੁਹਾਲੀ ਵਿਚ ਪੁਲਿਸ ਕੇਸ਼ ਦਰਜ ਹੋ ਗਿਆ ਸੀ, ਜਿਸ ਕਰਕੇ, ਇਹ ਚੈਨਲ ਪਵਿੱਤਰ ਗੁਰਬਾਣੀ ਨੂੰ ਟੈਲੀਕਾਸਟ ਕਰਨ ਦਾ ਨੈਤਿਕ ਅਧਿਕਾਰ ਵੀ ਖੋ ਬੈਠਾ ਸੀ। ਸ਼੍ਰੋਮਣੀ ਕਮੇਟੀ ਨੂੰ ਅਕਾਲ ਤਖਤ ਦੇ ਜਥੇਦਾਰ ਦੇ ਆਦੇਸ਼ਾਂ ਮੁਤਾਬਿਕ ਆਪਣਾ ਟੀਵੀ ਚੈਨਲ ਚਲਾ ਕੇ ਸਿੱਖ ਸੰਗਤ ਲਈ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਮੁਫਤ ਪ੍ਰਸਾਰ ਕਰਨਾ ਚਾਹੀਦਾ ਹੈ ਜਿਵੇਂ ਹਿੰਦੂ, ਮਸੁਲਮਾਨ ਅਤੇ ਬੌਧੀ ਤੀਰਥ ਅਸਥਾਨ ਪਹਿਲਾਂ ਹੀ ਕਰ ਰਹੇ ਹਨ।

ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਕੰਟਰੋਲ ਹੇਠ ਚਲਦੀ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤ ਦੀਆਂ ਪੀਟੀਸੀ ਵਿਰੁਧ ਹਜ਼ਾਰਾਂ ਸ਼ਿਕਾਇਤਾਂ ਅਤੇ ਪੰਜਾਬ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਪਾਸ ਮਤੇ ਦੀ ਪ੍ਰਵਾਹ ਨਾ ਕਰਦਿਆਂ ਇਸ ਚੈਨਲ ਨੇ ਆਪਣੀ ਅਜ਼ਾਰੇਦਾਰੀ ਅਤੇ ਆਪ ਹੁਦਰਾਪਣ ਕਾਇਮ ਰਖਿਆ ਹੋਇਆ ਹੈ। ਸਿੱਖ ਸੰਗਤ ਦੀ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰਖਦਿਆਂ 17 ਜਨਵਰੀ 2020 ਨੂੰ ਕੇਂਦਰੀ ਸਿੰਘ ਸਭਾ ਦੇ ਭਵਨ ਵਿਚ ਹੋਈ ਸਿੱਖ ਚਿੰਤਕਾਂ ਦੀ ਮੀਟਿੰਗ ਨੇ ਇੱਕ ਛੇ-ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਪੀਟੀਸੀ ਦੀਆਂ ਧਾਂਦਲੀਆਂ/ਧੱਕੇਸ਼ਾਹੀਆਂ ਅਤੇ ਸ਼੍ਰੋਮਣੀ ਕਮੇਟੀ ਬੇਨਿਯਮੀਆਂ ਬਾਰੇ 245 ਸਫਿਆਂ ਦੀ ਦਸਤਾਵੇਜ਼ੀ ਰੀਪੋਰਟ ਤਿਆਰ ਕੀਤੀ ਸੀ। 

ਪ੍ਰਾਈਵੇਟ ਟੀਵੀ ਚੈਨਲਾਂ ਦੇ ਮਾਰਕਿਟ ਵਿੱਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਟੈਲੀਕਾਸਟ ਕਰਨ ਦਾ ਪਹਿਲਾਂ ਸਮਝੌਤਾ ਨਵੰਬਰ 1998 ਵਿਚ ਪੰਜਾਬੀ ਵਰਲਡ ਚੈਨਲ ਨਾਲ ਕੀਤਾ। ਉਸ ਸਮਝੌਤੇ ਨੂੰ ਤੋੜ੍ਹਕੇ ਉਸ ਸਮੇਂ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਿਰ ਦਿੱਲੀ ਦੇ ਟੀਵੀ ਚੈਨਲ ਨਾਲ ਅਤੇ ਬਾਅਦ ਵਿਚ ਈਟੀਸੀ ਟੀਵੀ ਨਾਲ ਅੰਦਰੋ ਖਾਤੇ ਸਮਝੌਤਾ ਕਰ ਲਿਆ। ਕਮੇਟੀ ਦੇ ਸਮਝੌਤੇ ਦੀਆਂ ਸਾਰੀਆਂ ਸ਼ਰਤਾਂ ਈਟੀਸੀ ਮੁਤਾਬਿਕ ਤੋੜ੍ਹ-ਮਰੋੜ ਦਿਤੀਆ ਸਨ। ਅੰਦਰੋਂ ਅੰਦਰੀ ਕਮੇਟੀ ਨੇ ਚੈਨਲ ਨੂੰ ਮਸ਼ਹੂਰੀਆਂ ਤੋਂ ਹੋਣ ਵਾਲੀ ਕਮਾਈ ਵਿਚੋਂ ਬਣਦਾ ਆਪਣਾ ਹਿੱਸਾ ਖਤਮ ਕਰ ਦਿਤਾ। ਬੇਨਿਯਮ, ਆਪਹੁਦਰੇ ਤਰੀਕੇ ਨਾਲ ਸ਼੍ਰੋਮਣੀ ਕਮੇਟੀ ਨਾਲ ਈਟੀਸੀ ਨਾਲ ਨਾ-ਟੁੱਟਣ ਵਾਲਾ ਗੁਰਬਾਣੀ ਪ੍ਰਸਾਰਣ ਇਕਰਾਰਨਾਮਾ 11 ਸਾਲ ਤੱਕ ਵਧਾ ਦਿੱਤਾ, ਮੁਆਇਦਾ ਤੋੜਨ ਦਾ ਜੁਰਮਾਨਾ ਖਤਮ ਕਰ ਦਿਤਾ ਅਤੇ ਅੰਦਰੋ ਅੰਦਰੀ ਈਟੀਸੀ ਦੇ ਗੁਰਬਾਣੀ ਪ੍ਰਸਾਰਣ ਦੇ ਹੱਕ ਪੀਟੀਸੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਤਬਦੀਲ ਕਰ ਦਿਤੇ।

 ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਕੀਤੀ ਗਈ ਪ੍ਰੈਸ ਕਾਨਫਰੰਸ ਦਾ ਮੰਤਵ ਅਕਾਲੀ ਦਲ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਸੰਗਤ ਨਾਲ ਕੀਤੇ ਹੋਏ ਇਕਰਾਰ ਤੋਂ ਭਜਣਾ ਹੈ ਜਿਸ ਅਨੁਸਾਰ ਸ਼੍ਰੌਮਣੀ ਕਮੇਟੀ ਨੇ ਆਪਣਾ ਚੈਨਲ ਖੁਦ ਚਾਲੂ ਕਰਨਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਚੋਰ ਭੁਲਾਈ ਦੇਣ ਲੱਗਾ। ਅਸਲ ਸੁਆਲ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਟੀ.ਵੀ. ਚੈਨਲ ਖੋਲੇ ਅਤੇ ਲੋਕ ਸਭਾ ਵਾਂਗੂੰ ਇਸਦੇ ਲਿੰਕ ਰਾਹੀ ਹੋਰਨਾ ਚੈਨਲਾਂ ਨੂੰ ਗੁਰਬਾਣੀ ਦਾ ਪ੍ਰਸਾਰਨ ਕਰਨ ਦੀ ਖੁੱਲ ਦੇਵੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਲਈ ਜਾਰੀ ਕੀਤੇ ਚੋਣ ਮੈਨੀਫੈਸਟੋ ਵਿੱਚ ਦੋ ਵਾਰ ਸਪਸ਼ਟ ਰੂਪ ਵਿੱਚ ਵਾਅਦਾ ਵੀ ਕੀਤਾ ਹੋਇਆ ਹੈ। ਪਰ ਕਮਾਲ ਇਹ ਹੈ ਕਿ ਵਿਧਾਨ ਸਭਾ ਚੋਣ ਵਾਂਗੂੰ ਧਰਮ ”ਪੀਰੀ” ਦੇ ਖੇਤਰ ਅੰਦਰ ਵੀ ਵਾਅਦਾ ਫਰਾਮੋਸ਼ ਸਾਬਤ ਹੁੰਦੇ ਆਏ ਹਨ। ਪਰ ਧਾਮੀ ਸਾਹਿਬ ਦੀ ਖੋਤੀ ਮੁੜ ਘਿੜ ਪੀਟੀਸੀ ਦੇ ਬੋਹੜ ਹੇਠ ਆਉਣ ਦੇ ਰਾਹ ਹੀ ਪੈ ਰਹੀ ਹੈ। ਸਬ ਕਮੇਟੀ ਆਪਣਾ ਚੈਨਲ ਖੋਲ੍ਹਣ ਦੀ ਥਾਂ ਸ਼ਰਤਾਂ ਤਹਿ ਕਰਕੇ ਟੈਂਡਰ ਮੰਗੇਗੀ। ਅੱਵਲ ਤਾਂ ਇਹ ਪੀਟੀਸੀ ਕੋਲ ਹੀ ਜਾਵੇਗਾ ਪਰ ਜੇ ਕਿਸੇ ਹੋਰ ਰਿਲਾਇੰਸ ਵਰਗੀ ਧਿਰ ਵੀ ਟੈਂਡਰ ਲੈ ਗਈ ਤਾਂ ਹਾਲਤ ਤਾਂ “ਪੰਚਾਂ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉੱਥੇ ਦੀ ਉੱਥੇ” ਵਾਲੀ ਹੀ ਬਣੀ ਰਹੇਗੀ।

ਇਹ ਸਾਂਝਾ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ), ਗਿਆਨੀ ਕੇਵਲ ਸਿੰਘ, ਐਡਵੋਕੇਟ ਜਸਵਿੰਦਰ ਸਿੰਘ(ਅਕਾਲ ਪੁਰਖ ਕੀ ਫੌਜ), ਭਾਈ ਅਸੋਕ ਸਿੰਘ ਬਾਗੜੀਆਂ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਗੁਰਪ੍ਰੀਤ ਸਿੰਘ (ਗਲੋਬਲ ਸਿੱਖ ਕੌਂਸਲ), ਰਾਜਵਿੰਦਰ ਸਿੰਘ ਰਾਹੀਂ, ਸੁਰਿੰਦਰ ਸਿੰਘ ਕਿਸ਼ਨਪੁਰਾ, ਡਾ. ਪਿਆਰਾ ਲਾਲ ਗਰਗ ਅਤੇ ਪ੍ਰੋਫੈਸਰ ਮਨਜੀਤ ਸਿੰਘ ਆਦਿ।
ਜਾਰੀ ਕਰਤਾ:- ਖੁਸ਼ਹਾਲ ਸਿੰਘ  ਜਨਰਲ ਸਕੱਤਰ ਕੇਂਦਰੀ ਸਿੰਘ ਸਭਾ, 9316107093

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement