ਬਠਿੰਡਾ 'ਚ ਝੀਲ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜੇਬ 'ਚੋਂ ਮਿਲੇ ਆਧਾਰ ਕਾਰਡ ਤੋਂ ਹੋਈ ਪਹਿਚਾਣ

By : GAGANDEEP

Published : May 24, 2023, 3:51 pm IST
Updated : May 24, 2023, 3:51 pm IST
SHARE ARTICLE
photo
photo

ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 

ਬਠਿੰਡਾ: ਬਠਿੰਡਾ ਜ਼ਿਲ੍ਹੇ ਵਿਚ ਥਰਮਲ ਪਲਾਂਟ ਦੀ ਝੀਲ ਨੰਬਰ-2 ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਸੰਮਤੀ ਅਤੇ ਥਰਮਲ ਥਾਣੇ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਦੀ ਮੌਜੂਦਗੀ ਵਿਚ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਲਾਸ਼ ਨੂੰ ਝੀਲ ਵਿਚੋਂ ਬਾਹਰ ਕੱਢਿਆ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਇਹ ਵੀ ਪੜ੍ਹੋ: ਚੂੜਾ ਪਾ ਕੇ ਸੋਹਣੀ ਸੁਨੱਖੀ ਮਿਹਨਤੀ ਕੁੜੀ ਵੇਚ ਰਹੀ ਹੈ ਭਰੇ ਬਜ਼ਾਰ ਗੋਲਗੱਪੇ

ਮੁਢਲੀ ਜਾਂਚ 'ਚ ਮ੍ਰਿਤਕ ਦੀ ਜੇਬ 'ਚੋਂ ਇਕ ਆਧਾਰ ਕਾਰਡ ਮਿਲਿਆ ਹੈ, ਜਿਸ 'ਤੇ ਮਹਿਕਦੀਪ ਲਿਖਿਆ ਹੋਇਆ ਹੈ, ਜੋ ਕਿ ਬਠਿੰਡਾ ਦੀ ਰੇਲਵੇ ਕਲੋਨੀ ਦਾ ਰਹਿਣ ਵਾਲਾ ਹੈ। ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਸਹਾਰਾ ਜਨਸੇਵਾ ਦੇ ਕਰਮਚਾਰੀ ਰਾਜਿੰਦਰ ਕੁਮਾਰ ਨੇ ਦਸਿਆ ਕਿ ਸਵੇਰੇ 9 ਵਜੇ ਦੇ ਕਰੀਬ ਕੰਟਰੋਲ ਰੂਮ ਨੰਬਰ 'ਤੇ ਸੂਚਨਾ ਮਿਲੀ ਕਿ ਝੀਲ ਨੰਬਰ 2 'ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਹ ਤੁਰੰਤ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਹੇਠਾਂ ਆਇਆ ਐਕਟਿਵਾ ਸਵਾਰ, ਮੌਤ

ਰਾਜਿੰਦਰ ਅਨੁਸਾਰ ਉਸ ਨੇ ਥਰਮਲ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੇ ਆਉਣ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ ਗਿਆ, ਜਿਸ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਜੇਬ 'ਚੋਂ ਇਕ ਪੈੱਨ ਡਰਾਈਵ ਵੀ ਮਿਲੀ ਹੈ, ਜਿਸ ਦਾ ਡਾਟਾ ਕੱਢ ਕੇ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ। ਫਿਲਹਾਲ ਲਾਪਤਾ ਵਿਅਕਤੀਆਂ ਦਾ ਰਿਕਾਰਡ ਮੰਗਿਆ ਗਿਆ ਹੈ। ਸਰੀਰ ਦੇ ਦਾਅਵੇਦਾਰ ਵੀ ਉਡੀਕ ਕਰ ਰਹੇ ਹਨ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement