ਹਾਈਕੋਰਟ ਨੇ ਮਨਜ਼ੂਰ ਕੀਤੀ ਸੌਦਾ ਸਾਧ ਵਲੋਂ ਦਾਇਰ ਕੀਤੀ ਦਸਤਾਵੇਜ਼ ਦੀ ਮੰਗ ਵਾਲੀ ਪਟੀਸ਼ਨ 

By : KOMALJEET

Published : May 24, 2023, 4:52 pm IST
Updated : May 24, 2023, 5:04 pm IST
SHARE ARTICLE
representational Image
representational Image

ਕਿਹਾ, ਇਕ ਹਫ਼ਤੇ ਅੰਦਰ ਦਿਤੇ ਜਾਣ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸਾਰੇ ਰਿਕਾਰਡ 

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੌਦਾ ਸਾਧ ਦੀ ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਅਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਜਾਂਚ ਨਾਲ ਸਬੰਧਤ ਰਿਕਾਰਡ ਸੌਂਪਣ ਦੇ ਹੁਕਮ ਦਿਤੇ ਹਨ। ਸੌਦਾ ਸਾਧ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਸੀ.ਬੀ.ਆਈ. ਵਲੋਂ ਕੀਤੀ ਗਈ ਜਾਂਚ, ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਪੇਸ਼ ਕੀਤੇ ਗਏ ਹੋਰ ਸਬੂਤ ਅਤੇ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਹੈ। ਇਸ 'ਤੇ ਹਾਈਕੋਰਟ ਨੇ ਇਕ ਹਫ਼ਤੇ ਵਿਚ ਰਿਕਾਰਡ ਦੇਣ ਦੇ ਹੁਕਮ ਦਿਤੇ ਹਨ।

ਇਹ ਵੀ ਪੜ੍ਹੋ:  ਭਾਰਤ ਦੇ ਆਈ.ਟੀ. ਸੈਕਟਰ 'ਚ ਪਿਛਲੇ ਇਕ ਸਾਲ ਦੌਰਾਨ  60 ਹਜ਼ਾਰ ਠੇਕਾ ਮੁਲਾਜ਼ਮਾਂ ਦੀ ਗਈ ਨੌਕਰੀ 

ਡੇਰੇ ਦੇ ਵਕੀਲ ਜਤਿੰਦਰ ਖੁਰਾਣਾ ਨੇ ਦਸਿਆ ਕਿ ਜਦੋਂ ਮਾਮਲੇ ਸਬੰਧੀ ਦਸਤਾਵੇਜ਼ ਮੰਗੇ ਗਏ ਸਨ ਤਾਂ ਸਟੇਟ ਵਲੋਂ ਕਿਹਾ ਗਿਆ ਸੀ ਕਿ ਸਾਰੇ ਵੇਰਵੇ ਕੋਰਟ ਨੂੰ ਦੇ ਦਿਤੇ ਗਏ ਹਨ। ਪਰ ਦਸਤਾਵੇਜ਼ ਪ੍ਰਾਪਤ ਕਰਨ ਲਈ ਜਦੋਂ ਉਨ੍ਹਾਂ ਵਲੋਂ ਕਾਪੀ ਬ੍ਰਾਂਚ ਅੰਦਰ ਪਹੁੰਚ ਕੀਤੀ ਤਾਂ ਉਨ੍ਹਾਂ ਨੂੰ ਇਹ ਦਸਤਾਵੇਜ਼ ਨਹੀਂ ਮਿਲੇ। ਗਲਬਾਤ ਕਰਦਿਆਂ ਦਸਿਆ ਕਿ ਸੌਦਾ ਸਾਧ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਕਿ ਬੇਅਦਬੀ ਮਾਮਲਾ ਸਬੰਧੀ ਸਾਰੇ ਦਸਤਾਵੇਜ਼ ਉਸ ਨੂੰ ਨਹੀਂ ਦਿਤੇ ਜਾ ਰਹੇ।

ਜਿਸ 'ਤੇ ਹੁਣ ਹਾਈਕੋਰਟ ਨੇ ਕੇਂਦਰੀ ਜਾਂਚ ਏਜੰਸੀ ਅਤੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਗਈ ਜਾਚ ਅਤੇ ਹੋਰ ਸਬੰਧਤ ਵੇਰਵੇ ਉਨ੍ਹਾਂ ਨੂੰ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਸਟੇਟ ਨੂੰ ਇਹ ਦਸਤਾਵੇਜ਼ ਦੇਣ ਲਈ ਇਕ ਹਫ਼ਤੇ ਦਾ ਸਮਾਂ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement