Indian Student Death in America : ਅਮਰੀਕਾ 'ਚ ਹਾਦਸੇ ਵਿਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਹੋਈ ਮੌਤ
Published : May 24, 2024, 1:10 pm IST
Updated : May 24, 2024, 1:10 pm IST
SHARE ARTICLE
Indian Student Dies in America bike accident
Indian Student Dies in America bike accident

Indian Student Death in America : ਭਾਰਤ ਦੇ ਕੌਂਸਲੇਟ ਜਨਰਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ

Indian Student Dies in America bike accident: ਹਰ ਰੋਜ਼ ਅਮਰੀਕਾ ਤੋਂ ਕਿਸੇ ਨਾ ਕਿਸੇ ਭਾਰਤੀ ਦੀ ਮੌਤ ਦੀ ਖ਼ਬਰ ਆ ਰਹੀ ਹੈ। ਹੁਣ ਇਕ ਹੋਰ ਵਿਦਿਆਰਥੀ ਦੀ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ। ਨਿਊਯਾਰਕ ਵਿਚ ਬੁੱਧਵਾਰ ਨੂੰ ਇੱਕ ਬਾਈਕ ਹਾਦਸੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਇਹ ਜਾਣਕਾਰੀ ਵੀਰਵਾਰ ਨੂੰ ਭਾਰਤ ਦੇ ਕੌਂਸਲੇਟ ਜਨਰਲ ਨੇ ਦਿੱਤੀ।

ਇਹ ਵੀ ਪੜ੍ਹੋ: Barjinder Singh Hamdard : ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਬਾਹਰ ਚਿਪਕਾਇਆ ਨੋਟਿਸ , ਪੇਸ਼ ਹੋਣ ਦੇ ਦਿੱਤੇ ਹੁਕ

ਬੇਲੇਮ ਅਚਯੁਤ ਨਿਊਯਾਰਕ ਦੀ ਸਟੇਟ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਬੁੱਧਵਾਰ ਸ਼ਾਮ ਨੂੰ ਇੱਕ ਬਾਈਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਹ ਵੀ ਦੱਸਿਆ ਕਿ ਉਹ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਹਨ।

ਇਹ ਵੀ ਪੜ੍ਹੋ: TarnTaran News: BSF ਨੂੰ ਮਿਲੀ ਕਾਮਯਾਬੀ, ਤਰਨਤਾਰਨ ਬਾਰਡਰ 'ਤੇ 1 ਪਾਕਿਸਤਾਨੀ ਘੁਸਪੈਠੀਆ ਨੂੰ ਕੀਤਾ ਕਾਬੂ

ਭਾਰਤ ਦੇ ਕੌਂਸਲੇਟ ਜਨਰਲ ਨੇ ਟਵਿੱਟਰ 'ਤੇ ਕਿਹਾ ਕਿ, ਵਿਦਿਆਰਥੀ ਬੇਲੇਮ ਅਚਯੁਤ ਦੀ ਅਚਾਨਕ ਮੌਤ ਬਾਰੇ ਜਾਣ ਕੇ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹੋਏ ਕੌਂਸਲੇਟ ਨੇ ਕਿਹਾ ਕਿ ਉਹ ਲਾਸ਼ ਨੂੰ ਭਾਰਤ ਵਾਪਸ ਲਿਆਉਣ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਪਰਿਵਾਰ ਅਤੇ ਸਥਾਨਕ ਏਜੰਸੀਆਂ ਦੇ ਸੰਪਰਕ ਵਿੱਚ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Indian Student Dies in America bike accident , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement