Punjab News : ਪੰਜਾਬ ’ਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

By : BALJINDERK

Published : May 24, 2024, 7:31 pm IST
Updated : May 24, 2024, 7:31 pm IST
SHARE ARTICLE
ਪੰਜਾਬ ਸਰਕਾਰ ਲੋਗੋ
ਪੰਜਾਬ ਸਰਕਾਰ ਲੋਗੋ

Punjab News :

Punjab News : ਚੰਡੀਗੜ੍ਹ- ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜੋ:Samrala News : ਸ਼ਰਾਬ ਦੇ ਨਸ਼ੇ ’ਚ ਏਐਸਆਈ ਨੇ ਚਲਾਈ ਗੋਲ਼ੀ  

ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ’ਚ ਸ਼ਾਮਲ ਲਾਇਸੰਸਧਾਰਕਾਂ ’ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ’ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। 

ਇਹ ਵੀ ਪੜੋ:Hoshiarpur Accident : ਹੁਸ਼ਿਆਰਪੁਰ ’ਚ ਟਿੱਪਰ ਹੇਠਾਂ ਆਉਣ ਕਾਰਨ ਮਹਿਲਾ ਦੀ ਹੋਈ ਮੌਤ  

ਬੋਟਲਿੰਗ ਪਲਾਂਟ ’ਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬੱਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।
ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ’ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।

(For more news apart from License of bottling plant in Punjab suspended News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement