PM Modi Punjab Rally : PM ਮੋਦੀ ਦੀਆਂ ਅੱਜ ਜਲੰਧਰ ਤੇ ਗੁਰਦਾਸੁਪਰ 'ਚ 2 ਰੈਲੀਆਂ, ਪੁਲਿਸ-ਪੈਰਾ-ਮਿਲਟਰੀ ਅਲਰਟ, ਕਿਸਾਨ ਹੋ ਰਹੇ ਇਕੱਠੇ
Published : May 24, 2024, 11:36 am IST
Updated : May 24, 2024, 12:02 pm IST
SHARE ARTICLE
PM Narendra Modi Punjab Rally News in punjabi
PM Narendra Modi Punjab Rally News in punjabi

PM Modi Punjab Rally: ਅੰਮ੍ਰਿਤਸਰ-ਪਠਾਨਕੋਟ ਟਰੈਫਿਕ ਡਾਇਵਰਟ

PM Narendra Modi Punjab Rally News in punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ 'ਚ ਚੋਣ ਮੀਟਿੰਗ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ 'ਚ ਉਤਰਨਗੇ। ਉਨ੍ਹਾਂ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ: Mohali Accident News: ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ  

ਦੂਜੇ ਪਾਸੇ ਗੁਰਦਾਸਪੁਰ ਵਿਚ ਵੀ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਸਮੇਂ ਕਿਸਾਨ ਗੁਰਦਾਸਪੁਰ ਤੋਂ ਪੰਜ ਕਿਲੋਮੀਟਰ ਪਿੱਛੇ ਸਥਿਤ ਗੁਰਦੁਆਰਾ ਸਾਹਿਬ ਜਾਪੁਵਾਲ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੁਲਿਸ ਸਵੇਰ ਤੋਂ ਹੀ ਕੁਝ ਕਿਸਾਨ ਆਗੂਆਂ ਦੇ ਘਰ ਵੀ ਪਹੁੰਚ ਗਈ ਹੈ ਅਤੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Jalandhar News : ਗਾਹਕ ਨੇ ਖਰੀਦੇ ਨੂਡਲਜ਼, ਵਿਚੋਂ ਨਿਕਲੀ ਸੁੰਡੀ, ਮੌਕੇ 'ਤੇ ਹੀ ਪੈ ਗਿਆ ਰੌਲਾ 

ਪ੍ਰਧਾਨ ਮੰਤਰੀ ਨੂੰ ਸੁਣਨ ਆਉਣ ਵਾਲੇ ਸਮਰਥਕਾਂ ਲਈ ਪੰਡਾਲ ਵਿੱਚ ਬੈਠਣ ਲਈ 25 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਗਰਮੀ ਤੋਂ ਰਾਹਤ ਦੇਣ ਲਈ ਕੂਲਰਾਂ ਅਤੇ ਪੱਖਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਰੈਲੀ ਵਾਲੀ ਥਾਂ 'ਤੇ ਹੀ ਹੈਲੀਪੈਡ ਬਣਾਇਆ ਗਿਆ ਹੈ, ਤਾਂ ਜੋ ਚੋਣ ਰੈਲੀ ਪੂਰੀ ਕਰਨ ਤੋਂ ਬਾਅਦ ਉਹ ਸਿੱਧੇ ਜਲੰਧਰ ਲਈ ਰਵਾਨਾ ਹੋ ਸਕਣ। ਮੋਦੀ ਦਾ ਇੱਥੇ ਕਰੀਬ 2 ਘੰਟੇ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਹ ਸ਼ਾਮ 5.30 ਵਜੇ ਦੇ ਕਰੀਬ ਜਲੰਧਰ 'ਚ ਉਤਰਨਗੇ ਅਤੇ ਉੱਥੇ ਚੋਣ ਮੀਟਿੰਗ ਕਰਨਗੇ। ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ 3 ਰੈਲੀਆਂ ਹੋਣੀਆਂ ਸਨ, ਜੋ ਅੱਜ ਪੂਰੀਆਂ ਹੋਣਗੀਆਂ।

ਮੋਦੀ ਲੋਕਾਂ ਦੀ ਨਾਰਾਜ਼ਗੀ ਦੂਰ ਕਰਨਗੇ
ਜਦੋਂ ਤੱਕ ਅਕਾਲੀ ਦਲ ਅਤੇ ਭਾਜਪਾ ਇਕੱਠੇ ਚੋਣ ਲੜਦੇ ਰਹੇ, ਗੁਰਦਾਸਪੁਰ ਸੀਟ ਜ਼ਿਆਦਾਤਰ ਭਾਜਪਾ ਕੋਲ ਹੀ ਰਹੀ ਪਰ, ਸੰਨੀ ਦਿਓਲ ਦੀ ਪਿਛਲੇ 5 ਸਾਲਾਂ ਤੋਂ ਖੇਤਰ ਤੋਂ ਦੂਰੀ ਕਾਰਨ ਲੋਕ ਪਰੇਸ਼ਾਨ ਹਨ। ਨਰਿੰਦਰ ਮੋਦੀ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਹੀ ਗੁਰਦਾਸਪੁਰ ਪਹੁੰਚ ਰਹੇ ਹਨ। ਗੁਰਦਾਸਪੁਰ ਪਹੁੰਚ ਕੇ ਉਹ ਦਿਨੇਸ਼ ਬੱਬੂ ਲਈ ਹੀ ਨਹੀਂ ਸਗੋਂ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਤਰਨਤਾਰਨ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਲਈ ਵੀ ਵੋਟਾਂ ਮੰਗਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰਧਾਨ ਮੰਤਰੀ ਦੀ ਰੈਲੀ ਕਾਰਨ ਅੱਜ ਅੰਮ੍ਰਿਤਸਰ-ਪਠਾਨਕੋਟ ਕੌਮੀ ਸ਼ਾਹਰਾਹ ’ਤੇ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਸਵੇਰੇ 8 ਵਜੇ ਤੋਂ ਟਰੈਫਿਕ ਨੂੰ ਮੁਕੇਰੀਆਂ ਅਤੇ ਸ਼੍ਰੀ ਹਰਗੋਬਿੰਦ ਪੁਰ ਵੱਲ ਮੋੜ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਪਠਾਨਕੋਟ ਵੱਲੋਂ ਆਉਣ ਵਾਲੀ ਟਰੈਫਿਕ ਨੂੰ ਮਲਿਕਪੁਰ ਚੌਕ ਤੋਂ ਮੁਕੇਰੀਆਂ ਵੱਲ ਮੋੜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਆਉਣ ਵਾਲੀ ਟਰੈਫਿਕ ਨੂੰ ਬਟਾਲਾ ਤੋਂ ਸ਼੍ਰੀ ਹਰਗੋਬਿੰਦਪੁਰ ਟਾਂਡਾ ਹੋ ਕੇ ਮੁਕੇਰੀਆਂ ਵੱਲ ਮੋੜਿਆ ਜਾ ਰਿਹਾ ਹੈ। ਇਸ ਆਵਾਜਾਈ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਰਵਾਨਾ ਹੋਣ ਤੋਂ ਬਾਅਦ ਖੋਲ੍ਹਿਆ ਜਾਵੇਗਾ।

ਸੁਪਰੀਮੋ ਮਾਇਆਵਤੀ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਵੀ ਅੱਜ ਪੰਜਾਬ ਦੌਰੇ ‘ਤੇ ਆਉਣਗੇ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਮਾਇਆਵਤੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਲਾਵ ਮੈਦਾਨ ‘ਚ ਚੋਣ ਸਭਾ ‘ਚ ਪਹੁੰਚਣਗੇ। ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਕਿਸੇ ਵੀ ਪੱਧਰ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

(For more Punjabi news apart from PM Narendra Modi Punjab Rally News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement