Punjab Weather Update News: ਪੰਜਾਬ ’ਚ ਪੈ ਰਹੀ ਭਿਆਨਕ ਗਰਮੀ, ਘਰਾਂ ਵਿਚ ਕੈਦ ਹੋਏ ਲੋਕ
Published : May 24, 2024, 10:02 am IST
Updated : May 24, 2024, 10:33 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਵੀਰਵਾਰ ਨੂੰ ਵੀ ਬਠਿੰਡਾ ਰਿਹਾ ਸਭ ਤੋਂ ਗਰਮ

Punjab Weather Update News in punjabi : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਇਕ ਵਾਰ ਫਿਰ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ 'ਚ ਹੀਟ ਵੇਵ ਨੂੰ ਲੈ ਕੇ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Justin Trudeau: ਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ 'ਕਾਲਾ ਅਧਿਆਏ ਹੈ' : ਜਸਟਿਨ ਟਰੂਡੋ 

ਦਰਅਸਲ, ਪਿਛਲੇ ਦਿਨੀਂ ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।
ਪਰ, ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ. ਨੌਟਪਾ ਭਾਰਤ ਵਿੱਚ 25 ਮਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਬਾਅਦ ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਰ ਅੰਦਾਜ਼ਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।

15 ਜ਼ਿਲ੍ਹਿਆਂ ਲਈ ਰੈੱਡ-ਆਰੇਂਜ ਅਲਰਟ ਜਾਰੀ ਕੀਤਾ ਗਿਆ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Gurbaksh Singh: ਪੰਜਾਬੀ ਦਾ ਨਾਵਲਕਾਰ, ਨਾਟਕਕਾਰ ਅਤੇ ਵਾਰਤਕ ਲੇਖਕ ਸੀ ਗੁਰਬਖ਼ਸ਼ ਸਿੰਘ ਪ੍ਰੀਤਲੜੀ 

ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਜ਼ਿਲ੍ਹਿਆਂ ਦਾ ਤਾਪਮਾਨ
ਅੰਮ੍ਰਿਤਸਰ— ਸ਼ਹਿਰ 'ਚ ਵੀਰਵਾਰ ਨੂੰ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਜਲੰਧਰ- ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ- ਬੀਤੇ ਦਿਨ ਸ਼ਹਿਰ ਦਾ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਪਟਿਆਲਾ— ਬੀਤੇ ਦਿਨ ਘੱਟੋ-ਘੱਟ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਮੋਹਾਲੀ — ਬੀਤੇ ਦਿਨ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 38.7 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 40 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

(For more Punjabi news apart from Punjab Weather Update News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement