ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ , ਪੇਂਡੂ ਇਲਾਕਿਆਂ 'ਚ ਪੂਰੀ ਪੋਲਿੰਗ ਪ੍ਰਕਿਰਿਆ ਦੀ 100% ਵੀਡੀਓਗ੍ਰਾਫੀ' ਹੋਵੇ
Published : May 24, 2024, 6:11 pm IST
Updated : May 24, 2024, 8:02 pm IST
SHARE ARTICLE
Sunil Jakhar
Sunil Jakhar

ਸੂਬੇ ਵਿਚ ਕੇਂਦਰੀ ਸੁਰੱਖਿਆ ਬਲ ਤੈਨਾਤ ਕਰਨ ਦੀ ਵੀ ਰੱਖੀ ਮੰਗ

 Punjab News : 'ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਪਹਿਲੀ ਜੂਨ ਨੂੰ ਹੋਣ ਵਾਲੀਆਂ ਵੋਟਾਂ ਲਈ ਸੂਬੇ ਦੇ ਦਿਹਾਤੀ ਇਲਾਕਿਆਂ ਚ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ। ਇਸ ਦੇ ਨਾਲ ਹੀ ਵੋਟਿੰਗ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇ।' ਇਹ ਮੰਗ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਕੀਤੀ।

ਇਸ ਪੱਤਰ ਦੇ ਇੱਕ ਕਾਪੀ ਉਨ੍ਹਾਂ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਵੀ ਭੇਜੀ ਹੈ।
 
ਪੱਤਰ ਚ ਜਾਖੜ ਨੇ ਮੰਗ ਕੀਤੀ ਹੈ ਕਿ ਵੋਟਾਂ ਸ਼ਾਂਤਮਈ ਤੇ ਭੈਅ ਮੁਕਤ ਮਾਹੌਲ ਚ ਕਰਵਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ, ਕਿਉਂ ਜੋ ਕਿਸਾਨਾਂ ਦੀ ਆੜ ਚ ਕੁਝ ਸ਼ਰਾਰਤੀ ਅਨਸਰ ਅਤੇ ਵਿਰੋਧੀ ਪਾਰਟੀ ਦੇ ਵਰਕਰ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕਰ ਰਹੇ ਹਨ।  ਅਜਿਹੀਆਂ ਘਟਨਾਵਾਂ ਜ਼ਿਆਦਾਤਰ ਪੇਂਡੂ ਖੇਤਰਾਂ ਚ ਵਾਪਰ ਰਹੀਆਂ ਹਨ। ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਭਾਜਪਾ ਉਮੀਦਵਾਰਾਂ ਤੇ ਵਰਕਰਾਂ ਦੇ ਨਾਲ-ਨਾਲ ਵੋਟਰਾਂ ਚ ਡਰ ਤੇ ਚਿੰਤਾ ਵਧ ਗਈ ਹੈ।

 ਸੂਬਾ ਪ੍ਰਧਾਨ ਜਾਖੜ ਨੇ ਪੱਤਰ ਚ ਲਿਖਿਆ ਹੈ ਕਿ ਉਨ੍ਹਾਂ ਨੂੰ ਸੂਬੇ ਦੇ ਕਈ ਦਿਹਾਤੀ ਖੇਤਰਾਂ ਤੋਂ ਪਾਰਟੀ ਉਮੀਦਵਾਰਾਂ, ਵਰਕਰਾਂ ਤੇ ਜਨਤਾ ਨੂੰ ਧਮਕੀਆਂ, ਪ੍ਰੇਸ਼ਾਨ ਕਰਨ ਤੇ ਹਮਲਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ।  ਇਨ੍ਹਾਂ ਘਟਨਾਵਾਂ ਨੇ ਨਾਸਿਰਫ਼ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਅਜਿਹੇ ਮਾਹੌਲ 'ਚ ਲੋਕਤੰਤਰੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਸਕਦੀ ਹੈ।

ਜਾਖੜ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਦਿਹਾਤੀ ਖੇਤਰਾਂ ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜਿੱਥੇ ਕਿਸਾਨਾਂ ਦੇ ਧਰਨੇ ਦੀ ਆੜ ਚ ਅਪਰਾਧੀ ਅਨਸਰਾਂ ਨੇ ਪਾਰਟੀ ਉਮੀਦਵਾਰਾਂ ਦੀਆਂ ਮੀਟਿੰਗਾਂ ਚ ਵਿਘਨ ਪਾਇਆ। ਭਾਜਪਾ ਉਮੀਦਵਾਰਾਂ ਨੂੰ ਦਿਹਾਤੀ ਖੇਤਰਾਂ 'ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਵੀ ਰੋਕਿਆ ਗਿਆ। ਇੱਥੋਂ ਤੱਕ ਕਿ ਸ਼ੁੱਕਰਵਾਰ ਨੂੰ ਪਟਿਆਲਾ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਚ ਸ਼ਾਮਲ ਹੋਣ ਤੋਂ ਜਨਤਾ ਤੇ ਪਾਰਟੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਿਟਰਨਿੰਗ ਅਧਿਕਾਰੀ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਲੋਕ ਬਿਨਾਂ ਕਿਸੇ ਡਰ ਭੈਅ ਦੇ ਵੋਟ ਦਾ ਇਸਤੇਮਾਲ ਕਰ ਸਕਣ।  

 ਜਾਖੜ ਨੇ ਲਿਖਿਆ ਕਿ ਇਸ ਤੋਂ ਇਲਾਵਾ ਗਰੀਬ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੋਟ ਪਾਉਣ ਤੋਂ ਰੋਕਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਚੋਣ ਕਮਿਸ਼ਨ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਉਹ ਵੀ ਲੋਕਤੰਤਰ ਦੇ ਮਹਾਨ ਤਿਉਹਾਰ ਚ ਹਿੱਸਾ ਲੈ ਸਕਣ ਤੇ ਬਿਨਾਂ ਦਬਾਅ ਦੇ ਵੋਟ ਪਾ ਸਕਣ।  

*ਚੋਣ ਕਮਿਸ਼ਨ ਨੂੰ ਦਿੱਤੇ ਕੁਝ ਸੁਝਾਅ

 1. ਕੇਂਦਰੀ ਬਲਾਂ ਨੂੰ ਪੰਜਾਬ ਦੇ ਪੇਂਡੂ ਤੇ ਸੰਵੇਦਨਸ਼ੀਲ ਖੇਤਰਾਂ ਚ ਤਾਇਨਾਤ ਕੀਤਾ ਜਾਵੇ।
 2. ਵੋਟਰਾਂ ਤੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।
 3. ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤੇ ਉਨ੍ਹਾਂ ਨੂੰ ਪਿੰਡਾਂ ਵਿੱਚੋਂ ਲੰਘਣ ਲਈ ਸੁਰੱਖਿਅਤ ਰਸਤੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਪੋਲਿੰਗ ਸਟੇਸ਼ਨਾਂ ਤੱਕ ਪਹੁੰਚ ਸਕਣ।
 4. ਪਿੰਡ ਪੱਧਰ 'ਤੇ ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣ।
 5. ਇਹਨਾਂ ਖੇਤਰਾਂ ਚ ਮਾਈਕਰੋ ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਜਾਣੇ ਚਾਹੀਦੇ ਹਨ।
 6. ਇਹ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾਣ ਕਿ ਸ਼ਰਾਰਤੀ ਅਨਸਰਾਂ ਤੇ ਪ੍ਰਦਰਸ਼ਨਕਾਰੀ ਵੋਟਾਂ ਵਾਲੇ ਦਿਨ ਕੋਈ ਵਿਘਨ ਜਾਂ ਰੁਕਾਵਟ ਨਾ ਪੈਦਾ ਕਰਨ।
7. ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਵੋਟਰ ਆਪਣੇ ਵੋਟ ਦੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰਨ ਤੋਂ ਨਾ ਰੋਕਿਆ ਜਾਵੇ।
 8. ਪੂਰੀ ਵੋਟਿੰਗ ਪ੍ਰਕਿਰਿਆ ਦੀ 100 ਫੀਸੈ ਵੀਡੀਓਗ੍ਰਾਫੀ ਕੀਤੀ ਜਾਵੇ।
 9. ਪੇਂਡੂ ਖੇਤਰਾਂ ਚ ਫਲੈਗ ਮਾਰਚ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement