
ਫ਼ੌਜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮੋਰਟਾਰ ਨੂੰ ਕੀਤਾ ਡਿਫ਼ਿਊਜ਼
ਜ਼ਿਲ੍ਹਾ ਪਠਾਨਕੋਟ ਦੇ ਪਿੰਡ ਸੋਲੀ ਭੋਲੀ ਵਿਖੇ ਖੇਤ ’ਚ ਮੋਰਟਾਰ ਮਿਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦਿਤੀ ਗਈ ਹੈ। ਪੁਲਿਸ ਵਲੋਂ ਇਸ ਸਬੰਧੀ ਫ਼ੌਜ ਨੂੰ ਵੀ ਸੂਚਿਤ ਕੀਤਾ ਗਿਆ ਤੇ ਫ਼ੌਜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਿੰਦਾ ਮੋਰਟਾਰ ਨੂੰ ਡਿਫਿਊਜ਼ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਦਾ ਕਹਿਣਾ ਸੀ ਕਿ ਬੀਰ ਸਿੰਘ ਨਾਮ ਦੇ ਇਕ ਵਿਅਕਤੀ ਦੇ ਖੇਤ ਵਿਚ ਇਹ ਮੋਰਟਾਰ ਉਸ ਦੇ ਬੇਟੇ ਵਲੋਂ ਦੇਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਹੀ ਪੁਲਿਸ ਨੂੰ ਸੂਚਨਾ ਦਿਤੀ ਗਈ।