Punjab News : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ, ਪੰਜਾਬ ਦੇ ਸਕੂਲਾਂ 'ਚ ਪੜ੍ਹਾਈ ਜਾਵੇਗੀ ਤੇਲਗੂ

By : BALJINDERK

Published : May 24, 2025, 5:17 pm IST
Updated : May 24, 2025, 5:32 pm IST
SHARE ARTICLE
file photo
file photo

Punjab News :ਸਮਰ ਕੈਂਪ 'ਚ ਸਿਖਾਈ ਜਾਵੇਗੀ ਤੇਲਗੂ ਭਾਸ਼ਾ, ਕੇਂਦਰ ਸਰਕਾਰ ਦੇ ਆਦੇਸ਼ਾਂ ’ਤੇ 26 ਮਈ ਤੋਂ 5 ਜੂਨ ਤੱਕ ਲੱਗਣਗੇ ਭਾਰਤੀ ਭਾਸ਼ਾ ਸਮਰ ਕੈਂਪ 

Punjab News in Punjabi : ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਤੇਲਗੂ ਭਾਸ਼ਾ ਪੜ੍ਹਾਉਣ ਦੀ ਤਿਆਰੀ ਕਰ ਰਿਹਾ ਹੈ।
ਇਹ ਸਿਖਲਾਈ ਸਮਰ ਕੈਂਪ ’ਚ ਤੇਲਗੂ  ਦਿੱਤੀ ਜਾਵੇਗੀ। ਇਹ ਸਿੱਖਿਆ ਕੇਂਦਰ ਸਰਕਾਰ ਦੇ ਆਦੇਸ਼ਾਂ ’ਤੇ ਦਿੱਤੀ ਜਾਵੇਗੀ। 

ਇਸ ਹੁਕਮ ਦੇ ਤਹਿਤ, 26 ਮਈ ਤੋਂ 5 ਜੂਨ, 2025 ਤੱਕ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਭਾਰਤੀ ਭਾਸ਼ਾ ਸਮਰ ਕੈਂਪ’ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਉਨ੍ਹਾਂ ਨੂੰ ਤੇਲਗੂ ਭਾਸ਼ਾ ਦਾ ਮੁੱਢਲਾ ਗਿਆਨ ਦਿੱਤਾ ਜਾਵੇਗਾ।

ਸਰਕਾਰੀ ਹੁਕਮਾਂ ਪਿੱਛੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮਿਸ਼ਨ ਨੂੰ ਆਧਾਰ ਬਣਾਇਆ ਗਿਆ ਹੈ, ਪਰ ਰਾਜ ’ਚ ਸਿੱਖਿਆ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਧਿਆਪਕ ਜਥੇਬੰਦੀਆਂ ਅਤੇ ਮਾਹਰ ਇਸ ‘ਤੇ ਗੰਭੀਰ ਸਵਾਲ ਉਠਾ ਰਹੇ ਹਨ। ਅਧਿਆਪਕ ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ’ਚ 12ਵੀਂ ਜਮਾਤ ਦੇ 3800 ਤੋਂ ਵੱਧ ਵਿਦਿਆਰਥੀ ਅਤੇ 10ਵੀਂ ਜਮਾਤ ਦੇ 1571 ਵਿਦਿਆਰਥੀ ਪੰਜਾਬੀ ਭਾਸ਼ਾ ਵਿੱਚ ਫੇਲ੍ਹ ਹੋਏ ਹਨ, ਜਦੋਂ ਕਿ ਸਿੱਖਿਆ ਵਿਭਾਗ ਹੁਣ ਅਧਿਆਪਕਾਂ ਨੂੰ ਉਨ੍ਹਾਂ ਹੀ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਪੜ੍ਹਾਉਣ ਦੇ ਹੁਕਮ ਦੇ ਰਿਹਾ ਹੈ।

1

ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਇਸਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਜਦੋਂ ਵਿਦਿਆਰਥੀ ਆਪਣੀ ਮਾਤ ਭਾਸ਼ਾ ਪੰਜਾਬੀ ਵਿੱਚ ਪਛੜ ਜਾਂਦੇ ਹਨ, ਤਾਂ ਚੌਥੀ ਭਾਸ਼ਾ ਦਾ ਬੋਝ ਥੋਪਣਾ ਪੂਰੀ ਤਰ੍ਹਾਂ ਗੈਰ-ਵਿਗਿਆਨਕ ਅਤੇ ਤਰਕਹੀਣ ਹੈ। ਦਰਅਸਲ ਵਿਭਾਗ ਨੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਸਮੂਹਾਂ ਵਿੱਚ ਵੰਡ ਕੇ ਗਰਮੀਆਂ ਦੇ ਕੈਂਪਾਂ ਰਾਹੀਂ ਤੇਲਗੂ ਪੜ੍ਹਾਉਣ ਦੀ ਯੋਜਨਾ ਬਣਾਈ ਹੈ।

DTF ਆਗੂਆਂ ਨੇ ਕਿਹਾ ਕਿ ਸਕੂਲਾਂ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਹੁਣ ਉਨ੍ਹਾਂ ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਲਗਾ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

(For more news apart from  New orders issued for government schools in Punjab, Telugu will be taught in Punjab schools News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement