Punjab news: ਲੁਧਿਆਣਾ ’ਚ ਆਬਕਾਰੀ ਵਿਭਾਗ ਨੇ ਮਾਰਿਆ ਛਾਪਾ

By : PARKASH

Published : May 24, 2025, 12:36 pm IST
Updated : May 24, 2025, 12:37 pm IST
SHARE ARTICLE
 Excise department raids house in Ludhiana
Excise department raids house in Ludhiana

Punjab news: ਘਰ ਤੋਂ ਬਰਾਮਦ ਹੋਈਆਂ ਸ਼ਰਾਬ ਦੀਆਂ ਪੇਟੀਆਂ, 5 ਵਿਅਕਤੀ ਲਏ ਹਿਰਾਸਤ ਵਿਚ 

 

 Excise department raids house in Ludhiana: ਤਿੰਨ ਦਿਨ ਪਹਿਲਾਂ ਲੁਧਿਆਣਾ ਦੇ ਨੂਰਵਾਲਾ ਰੋਡ ’ਤੇ ਸ਼ਰਾਬ ਪੀਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਪਰ ਪ੍ਰਸ਼ਾਸਨ ਨੇ ਇਸਦੀ ਪੁਸ਼ਟੀ ਨਹੀਂ ਕੀਤੀ। ਇਸ ਘਟਨਾ ਤੋਂ ਬਾਅਦ ਆਬਕਾਰੀ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਆਬਕਾਰੀ ਵਿਭਾਗ ਦੀ ਟੀਮ ਨੇ ਕੰਗਵਾਲ ਨੇੜੇ ਜਸਪਾਲ ਬਾਗੜ ਰੋਡ ’ਤੇ ਇੱਕ ਘਰ ’ਤੇ ਛਾਪਾ ਮਾਰਿਆ। ਪੁਲਿਸ ਨੇ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਅਧਿਕਾਰੀਆਂ ਨੂੰ ਉੱਥੇ ਸਥਿਤ ਇੱਕ ਕਮਰੇ ਵਿੱਚੋਂ ਸ਼ਰਾਬ ਦੀਆਂ ਕਈ ਪੇਟੀਆਂ ਬਰਾਮਦ ਕੀਤੀਆਂ। ਸ਼ਿਵਾ ਟਰੇਡਰਜ਼ ਦੀ ਦੁਕਾਨ ਉਸ ਜਗ੍ਹਾ ਤੋਂ ਕੁਝ ਕਦਮ ਦੂਰ ਹੈ ਜਿੱਥੇ ਐਕਸਾਈਜ਼ ਟੀਮ ਨੇ ਛਾਪਾ ਮਾਰਿਆ ਸੀ, ਪਰ ਜਦੋਂ ਅਧਿਕਾਰੀਆਂ ਨੇ ਛਾਪਾ ਮਾਰਿਆ ਤਾਂ ਸ਼ਰਾਬ ਦੀ ਦੁਕਾਨ ਬੰਦ ਮਿਲੀ। ਇਲਾਕੇ ਦੇ ਲੋਕਾਂ ਅਨੁਸਾਰ, ਸ਼ਰਾਬ ਦੀਆਂ ਪੇਟੀਆਂ ਰੱਖਣ ਲਈ ਵਾਹਨ ਅਕਸਰ ਇੱਥੇ ਆਉਂਦੇ ਜਾਂਦੇ ਰਹਿੰਦੇ ਹਨ।

ਅੱਜ ਆਬਕਾਰੀ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਵਿੱਚ ਵਿਦੇਸ਼ੀ ਅਤੇ ਭਾਰਤੀ ਦੋਵੇਂ ਤਰ੍ਹਾਂ ਦੀ ਸ਼ਰਾਬ ਮਿਲੀ। ਆਬਕਾਰੀ ਅਧਿਕਾਰੀ ਸ਼ਿਵਾਨੀ ਨੇ ਕਿਹਾ ਕਿ ਇਸ ਸਮੇਂ ਰੁਟੀਨ ਚੈਕਿੰਗ ਚੱਲ ਰਹੀ ਹੈ। ਸ਼ਰਾਬ ਗ਼ੈਰ-ਕਾਨੂੰਨੀ ਹੈ ਜਾਂ ਨਹੀਂ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਜਲਦੀ ਹੀ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਮੀਡੀਆ ਨੂੰ ਸੂਚਿਤ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਆਬਕਾਰੀ ਵਿਭਾਗ ਦੀ ਟੀਮ ਨੇ ਫਿਲਹਾਲ 5 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

(For more news apart from Ludhiana Latest News, stay tuned to Rozana Spokesman)

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement