Amritsar News : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ

By : BALJINDERK

Published : May 24, 2025, 5:32 pm IST
Updated : May 24, 2025, 5:32 pm IST
SHARE ARTICLE
file photo
file photo

Amritsar News : ਗੱਲਬਾਤ ਲਈ ਪਟਨਾ ਸਾਹਿਬ ਜਾਵੇਗਾ SGPC ਵਫ਼ਦ

Amritsar News in Punjabi : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਚਨ ਸਿੰਘ ਕਰਮੂੰਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਕੋਆਰਡੀਨੇਟਰ ਮੀਤ ਸਕੱਤਰ  ਜਸਵਿੰਦਰ ਸਿੰਘ ਜੱਸੀ ਨੂੰ ਲਗਾਇਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਓਐਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਗਠਤ ਕੀਤਾ ਗਿਆ ਵਫ਼ਦ ਜਲਦ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪੰਜ ਪਿਆਰੇ ਸਾਹਿਬਾਨ ਗੱਲਬਾਤ ਕਰੇਗਾ।

(For more news apart from Shiromani Committee to send delegation in matter orders given by Panj Pyare at Takht Sri Patna Sahib News in Punjabi, stay tuned to Rozana Spokesman)

    

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement