
ਕਿਰਪਾਲ ਸਿੰਘ ਰੰਧਾਵਾ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ
ਜਾਣਕਾਰੀ ਅਨੁਸਾਰ ਪੰਜਾਬ ਮਨੁੱਖੀ ਅਧਿਕਾਰ ਔਰਗਨਾਈਜੇਸ਼ਨ ਦੇ ਵਾਈਸ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਕਿਰਪਾਲ ਸਿੰਘ ਨੇ ਬੀਤੀ ਰਾਤ ਆਖਰੀ ਸਾਹ ਲਏ। ਦੱਸਣਯੋਗ ਹੈ ਕਿ ਸਵਰਗੀ ਰੰਧਾਵਾ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਨਜ਼ਦੀਕੀ ਸਾਥੀ ਸਨ ਤੇ ਉਨ੍ਹਾਂ ਦੇ ਕਤਲ ਕੇਸ ਮਾਮਲੇ ਵਿਚ ਚਸ਼ਮਦੀਦ ਗਵਾਹ ਸਨ। ਨੇੜਲੇ ਰਿਸਤੇਦਾਰਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ 25 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇੜਲੇ ਸ਼ਮਸ਼ਾਨ ਘਾਟ, ਚਾਟੀਵਿੰਡ ਚੌਕ ਅੰਮ੍ਰਿਤਸਰ ਵਿਖੇ ਹੋਵੇਗਾ।