ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰਾ ਪ੍ਰੇਮੀ ਕਤਲ ਕਾਂਡ ‘ਚ ਲੋਕਾਂ ਨੂੰ ਅਪੀਲ
Published : Jun 24, 2019, 2:12 pm IST
Updated : Jun 24, 2019, 2:28 pm IST
SHARE ARTICLE
Captain Amrinder Singh
Captain Amrinder Singh

ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੇ ਨਾਂ ਨਾਭਾ ਜੇਲ੍ਹ ਵਿਚ ਹਮਲੇ ਦੌਰਾਨ ਮਾਰੇ ਜਾਣ...

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੇ ਨਾਂ ਨਾਭਾ ਜੇਲ੍ਹ ਵਿਚ ਹਮਲੇ ਦੌਰਾਨ ਮਾਰੇ ਜਾਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ. ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਜਾਂਚ ਦੇ ਹੁਕਮ ਦੇ ਦਿੱਤੇ ਹਨ ਤੇ ਹਮਲਾਵਰਾਂ ਨੂੰ ਇਸਦੀ ਸਖ਼ਤ ਸਜ਼ਾ ਮਿਲੇਗੀ। ਮੁੱਖ ਮੰਤਰੀ ਮੁਤਾਬਿਕ ਇਸ ਸਾਰੇ ਮਾਮਲੇ ਦੀ 3 ਦਿਨ ਦੇ ਅੰਦਰ-ਅੰਦਰ ਰਿਪੋਰਟ ਮੰਗੀ ਗਈ ਹੈ ਅਤੇ ਉਹ ਸਾਰਿਆਂ ਨੂੰ ਗੁਜ਼ਾਰਿਸ਼ ਕਰਦੇ ਹਨ ਕਿ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਤੇ ਸ਼ਾਂਤੀ ਬਣਾਏ ਰੱਖਣ।

ਦੱਸਣਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜ਼ਿਲ੍ਹਾ ਜੇਲ ਵਿਚ ਮਹਿੰਦਰਪਾਲ ਸਿੰਘ ਬਿੱਟੂ ਦਾ ਸ਼ਨੀਵਾਰ ਸ਼ਾਮ ਜੇਲ੍ਹ ਵਿਚ ਬੰਦ ਦੋ ਕੈਦੀਆਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

Mohinderpal BittuMohinderpal Bittu

ਫਿਲਹਾਲ ਅਜੇ ਤੱਕ ਡੇਰਾ ਪ੍ਰੇਮੀਆਂ ਵੱਲੋਂ ਮਹਿੰਦਰਪਾਲ ਸਿੰਘ ਬਿਟੂ ਦਾ ਸੰਸਕਾਰ ਨਹੀਂ ਕੀਤਾ ਗਿਆ ਹੈ। ਡੇਰਾ ਪ੍ਰੇਮਆਂ ਦਾ ਕਹਿਣਾ ਹੈ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ  ਕਿ ਜਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਸਕਾਰ ਨਹੀਂ ਕੀਤਾ ਜਾਵੇਗਾ। ਫਿਲਹਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤਾ ਗਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement