ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇੰਗਲੈਂਡ ਦੇ ਸਫ਼ੀਰ ਨੂੰ ਦਿਵਾਇਆ ਇਸ ਗੱਲ ਦਾ ਭਰੋਸਾ
Published : Jun 25, 2019, 12:15 am IST
Updated : Jun 25, 2019, 12:15 am IST
SHARE ARTICLE
Captain Amarinder Assures UK Envoy of full support for Indian Origin people in UK to who visit Punjab during 550th Parkash Purb Celebrations
Captain Amarinder Assures UK Envoy of full support for Indian Origin people in UK to who visit Punjab during 550th Parkash Purb Celebrations

ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲਿਆਂ ਨੂੰ ਪੂਰੀ ਸਹਾਇਤਾ ਦੇਣ ਦਾ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਵਲੋਂ ਪੂਰੀ ਸਹਾਇਤਾ ਦੇਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ। 

ਐਂਡਰਿਉ ਆਯਰ ਮੁੱਖ ਮੰਤਰੀ ਨੂੰ ਅੱਜ ਦੁਪਹਿਰ ਮਿਲੇ। ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ ਅਪੀਲ ਕਰਨਗੇ ਕਿ ਉਹ ਇਸ ਮਹਾਨ ਸਮਾਰੋਹ ਮੌਕੇ ਭਾਰਤੀ ਮੂਲ ਖਾਸਕਰ ਪੰਜਾਬੀਆਂ ਨੂੰ ਵੀਜਾ ਦੇਣ ਵਿਚ ਉਦਾਰਵਾਦੀ ਪਹੁੰਚ ਅਪਣਾਉਣ ਲਈ ਇੰਗਲੈਂਡ ਵਿਚ ਭਾਰਤੀ ਹਾਈ ਕਮਿਸ਼ਨਰ ਨੂੰ ਨਿਰਦੇਸ਼ ਦੇਣ। 

Captain Amarinder Assures UK Envoy of full support for Indian Origin people in UK to who visit Punjab during 550th Parkash Purb CelebrationsCaptain Amarinder Assures UK Envoy of full support for Indian Origin people in UK to who visit Punjab during 550th Parkash Purb Celebrations

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿਚ ਪਹਿਲਾਂ ਹੀ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ ਜਿਥੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਤਕਰੀਬਨ 17 ਸਾਲ ਗੁਜਾਰੇ ਸਨ ਅਤੇ ਗਿਆਨ ਹਾਸਲ ਕੀਤਾ ਸੀ। ਉਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਰਗੀਆਂ ਹੋਰ ਥਾਵਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ। 

ਸ਼੍ਰੀ ਆਯਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਇਤਿਹਾਸਕ ਮੌਕੇ ਸ਼ਮੂਲੀਅਤ ਕਰਨ ਲਈ ਇੰਗਲੈਂਡ ਦੇ ਬਹੁਤ ਸਾਰੇ ਵਫ਼ਦ ਪੰਜਾਬ ਦਾ ਦੌਰਾ ਕਰਨ ਲਈ ਉਤਸੁਕ ਹਨ। ਉਨਾਂ ਨੇ ਅਜਿਹੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਪੇਸ਼ਕਸ਼ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ. ਐਸ. ਕਲਸੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement