
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਸਰਕਾਰ ਵਲੋਂ ਥਰਮਲ
ਕੋਟਕਪੂਰਾ, 23 ਜੂਨ (ਗੁਰਿੰਦਰ ਸਿੰਘ) : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਸਰਕਾਰ ਵਲੋਂ ਥਰਮਲ ਪਲਾਟ ਪੱਕੇ ਤੌਰ ’ਤੇ ਬੰਦ ਕਰ ਕੇ ਜ਼ਮੀਨ ਵੇਚਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਜੀ ਦੇ 500ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਤਿਹਾਸਕ ਬਠਿੰਡਾ ਥਰਮਲ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਨਸ਼ਟ ਕਰਨ ਦੇ ਫ਼ੈਸਲੇ ’ਤੇ ਮੋਹਰ ਲਾ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਥਰਮਲ ਨੂੰ ਤਬਾਹ ਕਰਨ ਦਾ ਮੁੱਢ ਤਾਂ ਤਤਕਾਲੀਨ ਬਾਦਲ ਸਰਕਾਰ ਨੇ ਨਿਜੀ ਬਿਜਲੀ ਕੰਪਨੀਆਂ ਨਾਲ ਬਿਜਲੀ ਖ਼ਰੀਦ ਸਮਝੌਤੇ ਕਰ ਕੇ ਪੰਜਾਬ ’ਚ ਨਿਜੀ ਥਰਮਲ ਲਾਉਣ ਨੂੰ ਹਰੀ ਝੰਡੀ ਦੇ ਕੇ ਹੀ ਬੰਨ੍ਹ ਦਿਤਾ ਸੀ,
File Photo
ਜਿਵੇਂ-ਜਿਵੇਂ ਪ੍ਰਾਈਵੇਟ ਥਰਮਲਾਂ ਨੇ ਬਿਜਲੀ ਉਤਪਾਦਨ ਸ਼ੁਰੂ ਕੀਤਾ ਤਾਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦਾ ਪਲਾਂਟ ਲੋਡ ਫ਼ੈਕਟਰ ਜਾਣ-ਬੁੱਝ ਕੇ ਘਟਾਉਣਾ ਸ਼ੁਰੂ ਕਰ ਦਿਤਾ ਤੇ ਇਕ ਸਾਜਸ਼ ਤਹਿਤ ਇਸ ਥਰਮਲ ਤੋਂ ਪੈਦਾ ਹੁੰਦੀ ਬਿਜਲੀ ਮਹਿੰਗੀ ਵਿਖਾਈ ਜਾਣ ਲੱਗੀ। ਉਨ੍ਹਾਂ ਕਿਹਾ ਕਿ ਕੁੱਝ ਰੀਪੋਰਟਾਂ ਮਿਲੀਆਂ ਹਨ ਕਿ ਰਵਾਇਤੀ ਪਾਰਟੀਆਂ ਦੇ ਕੁੱਝ ਆਗੂਆਂ ਦੀਆਂ ਅੱਖਾਂ ਇਸ ਦੀ ਬਹੁਕੀਮਤੀ ਜ਼ਮੀਨ ’ਤੇ ਹਨ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਪਣੇ 2017 ਦੇ ਚੋਣ ਮੈਨੀਫ਼ੈਸਟੋ ’ਚ ਲੋਕਾਂ ਨਾਲ ਬਠਿੰਡਾ ਥਰਮਲ ਨੂੰ ਚਲਾਉਣ ਦਾ ਵਾਅਦਾ ਕੀਤਾ ਪਰ ਸਰਕਾਰ ਬਣਨ ’ਤੇ ਯੂ-ਟਰਨ ਲੈਂਦਿਆਂ ਸੱਭ ਤੋਂ ਪਹਿਲਾ ਕੰਮ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਬੰਦ ਕਰ ਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਦੇ ਤੌਰ ’ਤੇ ਜਾਣਿਆ ਜਾਵੇਗਾ।