ਬ੍ਰਹਮ ਸ਼ੰਕਰ ਸ਼ਰਮਾ ਨੇ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Jun 24, 2020, 9:29 pm IST
Updated : Jun 24, 2020, 9:29 pm IST
SHARE ARTICLE
Photo
Photo

ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।

ਚੰਡੀਗੜ੍ਹ, 24 ਜੂਨ : ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ  ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਵਾਈਸ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ। ਸ੍ਰੀ ਅਰੋੜਾ ਨੇ ਨਵਨਿਯੁਕਤ ਵਾਈਸ ਚੇਅਰਮੈਨ ਦਾ ਸਵਾਗਤ ਕਰਦਿਆਂ ਕਿਹਾ

photophoto

ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਸ੍ਰੀ ਸ਼ਰਮਾ ਨੂੰ ਸੇਵਾ ਦਾ ਮੌਕੇ ਦੇ ਕੇ ਇੱਕ ਸਮਾਜ ਸੇਵੀ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ, ਉਦਯੋਗਾਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ਅਤੇ ਉਦਯੋਗਾਂ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣਗੇ। ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਉਦਯੋਗਿਕ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾਉਣਗੇ।

Sunder Sham AroraSunder Sham Arora


ਵਰਣਨਯੋਗ ਹੈ ਕਿ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਸਰਗਰਮ ਹਨ, ਉੱਥੇ ਹੀ ਉਹ ਤਿੰਨ ਵਾਰ ਹੁਸ਼ਿਆਰਪੁਰ 'ਚ ਬਤੌਰ ਕੌਂਸਲਰ ਵੀ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ. ਸਿਬਨ, ਐਮ.ਡੀ. ਪੀ.ਐਸ.ਆਈ.ਈ.ਸੀ. ਸ੍ਰੀ ਸੁਮਿਤ ਜਾਰੰਗਲ, ਸ੍ਰੀ ਨਰਵੀਰ ਸਿੰਘ ਨੰਦੀ ਸਰਪੰਚ, ਸ੍ਰੀ ਵਰਿੰਦਰ ਸ਼ਰਮਾ ਵਿੰਦੂ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Sunder Sham Arora Sunder Sham Arora

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪੰਜਾਬ ਭਾਜਪਾ 'ਚ ਵੱਡੀ ਬਗਾਵਤ! ਆਹ ਵੱਡੇ ਲੀਡਰ ਨੂੰ ਸੱਦ ਲਿਆ ਦਿੱਲੀ,ਚੰਡੀਗੜ੍ਹ ਬੈਠਕ ਬੇਸਿੱਟਾ,LIVE

17 Apr 2024 3:17 PM

'ਆਪ' ਦੀ ਸਿਆਸੀ ਰਾਜਧਾਨੀ 'ਚ ਕੌਣ ਕਿਸ 'ਤੇ ਭਾਰੀ ? ਸੰਗਰੂਰ ਤੋਂ ਮੌਜੂਦਾ ਸਾਂਸਦ ਮੁਕਾਬਲੇ ਮੰਤਰੀ ਕਾਂਗਰਸ ਨੇ ਸੁਖਪਾਲ..

17 Apr 2024 1:08 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:26 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:01 PM

AAP ਨੇ ਬਾਹਰਲਿਆਂ ਨੂੰ ਦਿੱਤੀਆਂ ਟਿਕਟਾਂ, ਆਮ ਘਰਾਂ ਦੇ ਮੁੰਡੇ ਰਹਿ ਗਏ ਦਰੀਆਂ ਵਿਛਾਉਂਦੇ : ਕਾਂਗਰਸ

17 Apr 2024 10:53 AM
Advertisement